
ਫਾਜ਼ਿਲਕਾ, 31 ਮਈ : ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਬੀਓਪੀ ਸਿਵਾਨਾ ਨੇੜੇ ਇੱਕ ਵਿਅਕਤੀ ਨੂੰ ਬੀਐਸਐਫ ਦੇ ਜਵਾਨਾਂ ਨੇ ਸ਼ੱਕੀ ਹਾਲਾਤਾਂ ਵਿੱਚ ਫੜਿਆ ਹੈ। ਜਿਸ ਤੋਂ ਬਾਅਦ ਉਸਨੂੰ ਇਲਾਕੇ ਦੇ ਸਬੰਧਤ ਥਾਣਾ ਖੂਈਖੇੜਾ ਦੇ ਹਵਾਲੇ ਕਰ ਦਿੱਤਾ ਗਿਆ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਵਿੱਚ ਲੱਗੀ ਹੋਈ ਹੈ। ਗ੍ਰਿਫ਼ਤਾਰ ਕੀਤਾ ਗਿਆ ਵਿਅਕਤੀ ਨੇਪਾਲ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਥਾਣਾ ਖੂਈਖੇੜਾ ਦੇ ਐਸਐਚਓ ਗੁਰਿੰਦਰ ਸਿੰਘ ਨੇ ਦੱਸਿਆ ਕਿ ਉਕਤ ਨੌਜਵਾਨ ਨੂੰ ਬੀਐਸਐਫ ਨੇ ਭਾਰਤ-ਪਾਕਿਸਤਾਨ ਸਰਹੱਦ ਦੇ ਇਲਾਕੇ ਵਿੱਚ ਫੜ ਕੇ ਉਨ੍ਹਾਂ ਦੇ ਹਵਾਲੇ ਕਰ ਦਿੱਤਾ ਹੈ। ਗ੍ਰਿਫ਼ਤਾਰ ਵਿਅਕਤੀ ਨੇ ਆਪਣਾ ਨਾਮ ਸੰਤੋਸ਼ ਕੁਮਾਰ ਦੱਸਿਆ ਹੈ। ਉਕਤ ਨੌਜਵਾਨ ਤੋਂ ਤਿੰਨ ਸਿਮ ਕਾਰਡ, ਇੱਕ ਕੱਪੜੇ ਦਾ ਬੈਗ ਅਤੇ ਇੱਕ ਸਾਈਕਲ ਬਰਾਮਦ ਕੀਤਾ ਗਿਆ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਹੀ ਇਸ ਮਾਮਲੇ ਵਿੱਚ ਕੁਝ ਕਿਹਾ ਜਾ ਸਕਦਾ ਹੈ।



