
ਫਾਜ਼ਿਲਕਾ 18 ਜੂਨ : ਸ੍ਰੀ ਗੋਰਵ ਯਾਦਵ ਆਈ.ਪੀ.ਐਸ ਡਾਇਰੈਕਟਰ ਜਨਰਲ ਪੁਲਿਸ ਪੰਜਾਬ, ਸ੍ਰੀ ਹਰਮਨ ਵੀਰ ਸਿੰਘ ਗਿੱਲ ਆਈ.ਪੀ.ਐਸ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਫਿਰੋਜ਼ਪੁਰ ਰੇਂਜ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸ੍ਰੀ ਗੁਰਮੀਤ ਸਿੰਘ ਸੀਨੀਅਰ ਕਪਤਾਨ ਪੁਲਿਸ ਫਾਜ਼ਿਲਕਾ ਦੀ ਅਗਵਾਈ ਹੇਠ ਫਾਜ਼ਿਲਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਛੇੜੀ ਵਿਸ਼ੇਸ਼ ਮੁਹਿੰਮ ਤਹਿਤ ਪਿੰਡ ਅਰਨੀਵਾਲਾ ਵਿੱਚ ਦੋ ਹੋਰ ਨਸ਼ਾ ਤਸਕਰਾਂ ਦੇ ਘਰ ਨੂੰ ਢਹਿ-ਢੇਰੀ ਕੀਤਾ ਗਿਆ! ਫਾਜ਼ਿਲਕਾ ਪੁਲਿਸ ਵੱਲੋਂ ਥਾਣਾ ਅਰਨੀਵਾਲਾ ਨਸ਼ਾ ਤਸਕਰ ਜੋਗਿੰਦਰ ਸਿੰਘ ਪੁੱਤਰ ਦਲੀਪ ਸਿੰਘ ਉਰਫ ਦਾਰਾ ਸਿੰਘ ਵਾਸੀ ਅਰਨੀਵਾਲਾ ਅਤੇ ਉਸਦੀ ਪਤਨੀ ਅਰਸ਼ਪ੍ਰੀਤ ਕੌਰ ਦੇ ਘਰ ਨੂੰ ਢਾਹਿਆ ਗਿਆ ਹੈ, ਜੋ ਦੋਨੋਂ ਪਤੀ-ਪਤਨੀ ਨਸ਼ਾ ਤਸਕਰੀ ਦੇ ਧੰਦਾ ਕਰ ਰਹੇ ਸਨ ਅਤੇ ਜਿਨ੍ਹਾਂ ਨੇ ਪੰਚਾਇਤੀ ਜਗ੍ਹਾ ‘ਤੇ ਨਜਾਇਜ਼ ਉਸਾਰੀ ਵੀ ਕੀਤੀ ਹੋਈ ਸੀ। ਅੱਜ ਸਿਵਲ ਪ੍ਰਸ਼ਾਸਨ ਵੱਲੋਂ ਪੁਲਿਸ ਸੁਰੱਖਿਆ ਸਬੰਧੀ ਦਰਖਾਸਤ ਮੌਸੂਲ ਹੋਣ ‘ਤੇ ਸ਼੍ਰੀ ਗੁਰਮੀਤ ਸਿੰਘ ਐਸ.ਐਸ.ਪੀ ਫ਼ਜ਼ਿਲਕਾ ਵੱਲੋਂ ਮੌਕੇ ‘ਤੇ ਪੁੱਜ ਕੇ ਇਹਨਾਂ ਨਸ਼ਾ ਤਸਕਰਾਂ ਦੇ ਘਰ ਨੂੰ ਢਾਉਣ ਦੀ ਕਾਰਵਾਈ ਮੁਕੰਮਲ ਕੀਤੀ ਗਈ! ਐਸ.ਐਸ.ਪੀ ਫਾਜ਼ਿਲਕਾ ਨੇ ਦੱਸਿਆ ਕਿ ਨਸ਼ਾ ਤਸਕਰ ਜੋਗਿੰਦਰ ਸਿੰਘ ਦੇ ਖਿਲਾਫ ਮੁਕਦਮਾ ਨੰਬਰ 11 ਮਿਤੀ 28 ਦਸੰਬਰ 2021 ਅਧੀਨ 22/61/85 ਐਨ.ਡੀ.ਪੀ.ਐਸ ਐਕਟ ਥਾਣਾ ਅਰਨੀਵਾਲਾ, ਮੁਕੱਦਮਾ ਨੰਬਰ 122 ਮਿਤੀ 30 ਅਗਸਤ 2021 ਅਧੀਨ 22/61/85 ਐਨ.ਡੀ.ਪੀ.ਐਸ ਐਕਟ ਅਰਨੀਵਾਲਾ, ਮੁਕਦਮਾ ਨੰਬਰ 64 ਮਿਤੀ 17 ਮਈ 2025 ਅਧੀਨ 21/61/85 ਐਨ.ਡੀ.ਪੀ.ਐਸ ਐਕਟ ਥਾਣਾ ਅਰਨੀਵਾਲਾ ਦਰਜ ਰਜਿਸਟਰ ਹਨ ਅਤੇ ਇਸਦੀ ਪਤਨੀ ਅਮਰਜੀਤ ਕੌਰ ਦੇ ਖਿਲਾਫ ਵੀ ਐਨ.ਡੀ.ਪੀ.ਐਸ ਐਕਟ ਤਹਿਤ ਇੱਕ ਮੁਕਦਮਾ ਨੰਬਰ 59 ਮਿਤੀ 11 ਮਈ 2025 ਅਧੀਨ 22/61/85 ਐਨ.ਡੀ.ਪੀ.ਐਸ ਐਕਟ ਥਾਣਾ ਅਰਨੀ ਵਾਲਾ ਵਿਖੇ ਦਰਜ ਹੈ। ਐਸ.ਐਸ.ਪੀ ਫਾਜ਼ਿਲਕਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਇਸ ਤਰ੍ਹਾਂ ਦੇ ਸਮਾਜ ਵਿਰੋਧੀ ਧੰਦੇ ਵਿੱਚ ਜੋ ਵੀ ਨਸ਼ਾ ਤਸਕਰ ਸ਼ਾਮਿਲ ਹੋਵੇਗਾ, ਉਸ ਦਾ ਇਹੀ ਹਸ਼ਰ ਹੋਵੇਗਾ! ਇਸ ਤਰ੍ਹਾਂ ਦੀਆਂ ਕਾਰਵਾਈਆਂ ਅੱਗੇ ਵੀ ਸਿਵਲ ਪ੍ਰਸ਼ਾਸਨ ਨੂੰ ਨਾਲ ਲੈ ਕੇ ਹੁੰਦੀਆਂ ਰਹਿਣਗੀਆਂ! ਇਸ ਤੋਂ ਇਲਾਵਾ ਪਹਿਲਾ ਫਾਜ਼ਿਲਕਾ ਪੁਲਿਸ ਵੱਲੋਂ ਚਾਰ ਨਸ਼ਾ ਤਸਕਰਾਂ ਦੇ ਘਰ ਨੂੰ ਢਾਹੁਣ ਦੀਆਂ ਕਾਰਵਾਈ ਕੀਤੀਆਂ ਜਾ ਚੁੱਕੀਆਂ ਹਨ! ਉਹਨਾਂ ਦੱਸਿਆ ਕਿ ਫ਼ਾਜ਼ਿਲਕਾ ਪੁਲਿਸ ਨੇ ਨਸ਼ਿਆਂ ਖਿਲਾਫ ਚੱਲ ਰਹੀ ਇਸ ਯੁੱਧ ਵਿੱਚ ਆਪਣਾ ਬਹੁਤ ਵੱਡਾ ਰੋਲ ਅਦਾ ਕੀਤਾ ਹੈ! ਨਸ਼ਾ ਤਸਕਰਾਂ ਦੇ ਖਿਲਾਫ ਹਰ ਪੱਖੋਂ ਜੰਗ ਨੂੰ ਜਾਰੀ ਰੱਖਿਆ ਹੈ ਅਤੇ ਸਿਕੰਜੇ ਨੂੰ ਦਿਨ ਪ੍ਰਤੀ ਦਿਨ ਕੱਸਿਆ ਹੈ ਹਰੇਕ ਤਰ੍ਹਾਂ ਦੀ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕੀਤੀ ਹੈ ਅਤੇ ਨੌਜਵਾਨ ਪੀੜੀ ਨੂੰ ਇਸ ਨਸ਼ੇ ਦੀ ਦਲਦਲ ਵਿੱਚੋਂ ਕੱਢਿਆ ਹੈ। ਫ਼ਜ਼ਿਲਕਾ ਪੁਲਿਸ ਵੱਲੋਂ ਜਿੱਥੇ ਨਸ਼ਾ ਤਸਕਰ ਨੂੰ ਕਾਬੂ ਕੀਤਾ ਜਾ ਰਿਹਾ ਉੱਥੇ ਨਸ਼ਾ ਕਰਨ ਦੇ ਆਦੀ ਨੌਜਵਾਨਾਂ ਦੀ ਜ਼ਿੰਦਗੀ ਬਚਾਉਣ ਲਈ ਉਹਨਾਂ ਨੂੰ ਨਸ਼ਾ ਛੁੜਾਓ ਕੇਂਦਰਾਂ ਵਿੱਚ ਭਰਤੀ ਕਰਵਾਇਆ ਜਾ ਰਿਹਾ ਹੈ। ਐਸ.ਐਸ.ਪੀ ਫ਼ਜ਼ਿਲਕਾ ਨੇ ਦੱਸਿਆ ਕਿ ਪੁਲਿਸ ਵੱਲੋਂ ਆਮ ਜਨਤਾ ਨੂੰ ਅਪੀਲ ਹੈ ਕਿ ਉਹ ਇਸ ਜੰਗ ਵਿੱਚ ਸਾਡਾ ਸਾਥ ਦੇਣ ਜੇਕਰ ਆਸ-ਪਾਸ ਦੇ ਖੇਤਰ ਵਿੱਚ ਕੋਈ ਵੀ ਨਸ਼ਾ ਤਸਕਰ ਨਸ਼ਾ ਵੇਚਦਾ ਜਾਂ ਖਰੀਦਦਾ ਨਜ਼ਰ ਆਉਂਦਾ ਹੈ ਤਾਂ ਉਹ ਇਸ ਸਬੰਧੀ ਸੂਚਨਾ ਤੁਰੰਤ ਪੁਲਿਸ ਵਿਭਾਗ ਨੂੰ ਦੇਣ ਸੂਚਨਾ ਦੇਣ ਵਾਲੇ ਦਾ ਨਾਮ ਪਤਾ ਗੁਪਤ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਜੇਕਰ ਕੋਈ ਨਸ਼ਾ ਛੱਡਣਾ ਚਾਹੁੰਦਾ ਹੈ ਤਾਂ ਉਹ ਵੀ ਸੂਚਨਾ ਦੇ ਸਕਦਾ ਹੈ! ਨਸ਼ਾ ਕਰਨ ਵਾਲੇ ਨੌਜਵਾਨ ਅਤੇ ਸੂਚਨਾ ਦੇਣ ਵਾਲੇ ਦੇ ਨਾਮ ਗੁਪਤ ਰੱਖਿਆ ਆ ਜਾਵੇਗਾ। ਨਸ਼ਾ ਕਰਨ ਵਾਲੇ ਨੌਜਵਾਨ ਦਾ ਸਾਰਾ ਇਲਾਜ ਮੁਫਤ ਕਰਵਾਇਆ ਜਾਵੇਗਾ ਤੇ ਸਿਹਤ ਵਿਭਾਗ ਵੱਲੋਂ ਹਰ ਸਹੂਲਤ ਮਹੁਈਆਂ ਕਰਵਾਈ ਜਾਵੇਗੀ।



