
ਜ਼ੀਰਾ, 3 ਜੁਲਾਈ 2025 : ਜ਼ੀਰਾ ਦੇ ਅਧੀਨ ਆਉਂਦੇ ਪਿੰਡ ਰੋਡੇ ਜੱਲਾਵਾਲਾ ਵਿਖੇ ਰੰਜ਼ਿਸ਼ ਦੇ ਚੱਲਦਿਆਂ ਫਾਇਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ ਵਿਚ ਥਾਣਾ ਸਦਰ ਜ਼ੀਰਾ ਪੁਲਿਸ ਨੇ 6 ਵਿਅਕਤੀਆਂ ਖਿਲਾਫ਼ 125, 191 (3), 190 ਬੀਐੱਨਐੱਸ ਅਤੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦਵਿੰਦਰ ਸਿੰਘ ਪੁੱਤਰ ਬਖਸ਼ੀਸ਼ ਸਿੰਘ ਵਾਸੀ ਰੋਡੇ ਜੱਲੇਵਾਲਾ ਨੇ ਦੱਸਿਆ ਕਿ ਉਸ ਦੇ ਸਾਲੇ ਗੁਰਜੰਟ ਸਿੰਘ ਪੁੱਤਰ ਮਾਨ ਸਿੰਘ ਦੇ ਲੜਕੇ ਗੁਰਪ੍ਰਕਾਸ਼ ਸਿੰਘ ਉਰਫ ਕੈਪਟਨ ਨੇ ਕਰੀਬ ਚਾਰ ਮਹੀਨੇ ਪਹਿਲਾਂ ਉਸ ਦੇ ਘਰੋਂ ਉਸ ਦੀ 315 ਬੋਰ ਦੀ ਬੰਦੂਕ ਚੋਰੀ ਕਰ ਲਈ ਸੀ, ਜਿਸ ਸਬੰਧੀ ਉਸ ਨੇ ਥਾਣਾ ਮੱਲਾਂਵਾਲਾ ਵਿਖੇ ਗੁਰਪ੍ਰਕਾਸ਼ ਸਿੰਘ ਦੇ ਖਿਲਾਫ਼ ਮੁਕੱਦਮਾ ਦਰਜ ਕਰਵਾਇਆ ਸੀ। ਦਵਿੰਦਰ ਸਿੰਘ ਨੇ ਦੱਸਿਆ ਕਿ ਇਸੇ ਰੰਜ਼ਿਸ਼ ਦੇ ਚੱਲਦਿਆਂ ਦੋਸ਼ੀਅਨ ਗੁਰਜੰਟ ਸਿੰਘ ਪੁੱਤਰ ਮਾਨ ਸਿੰਘ, ਗੁਰਪ੍ਰਕਾਸ਼ ਸਿੰਘ ਉਰਫ ਕੈਪਟਨ ਪੁੱਤਰ ਗੁਰਜੰਟ ਸਿੰਘ, ਰਾਜਨਦੀਪ ਸਿੰਘ ਪੁੱਤਰ ਗੁਰਜੰਟ ਸਿੰਘ, ਗੁਰਜੀਤ ਸਿੰਘ ਪੁੱਤਰ ਮਾਨ ਸਿੰਘ, ਹੁਸਨਦੀਪ ਸਿੰਘ ਪੁੱਤਰ ਗੁਰਜੀਤ ਸਿੰਘ, ਹਰਨੇਕ ਸਿੰਘ ਉਰਫ ਨੇਕੀ ਪੁੱਤਰ ਅਮਰਜੀਤ ਸਿੰਘ ਵਾਸੀਅਨ ਮਾਛੀਵਾੜਾ ਨੇ ਫਾਇਰ ਕੀਤੇ ਹਨ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਅਨਵਰ ਮਸੀਹ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋੋਸ਼ੀਅਨ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।



