
ਬਾਲ ਕਿਸ਼ਨ
ਫਿਰੋਜ਼ਪੁਰ, 15 ਮਈ- ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਫਿਰੋਜ਼ਪੁਰ ਤੋਂ ਕੋਟਕਪੂਰਾ ਅਤੇ ਫਰੀਦਕੋਟ ਰਾਹੀਂ ਹਜ਼ੂਰ ਸਾਹਿਬ (ਨਾਂਦੇੜ ਸਾਹਿਬ) ਅਤੇ ਹਰਿਦੁਆਰ ਲਈ ਰੇਲਗੱਡੀ ਚਲਾਉਣ ਦੇ ਐਲਾਨ ਤੋਂ ਬਾਅਦ ਇਲਾਕੇ ਦੇ ਸਿੱਖ ਅਤੇ ਹਿੰਦੂ ਸ਼ਰਧਾਲੂਆਂ ਵਿੱਚ ਖੁਸ਼ੀ ਦੀ ਲਹਿਰ ਹੈ। ਇਲਾਕੇ ਦੇ ਲੋਕਾਂ ਵੱਲੋਂ ਲੰਬੇ ਸਮੇਂ ਤੋਂ ਫਿਰੋਜ਼ਪੁਰ ਤੋਂ ਹਿੰਦੂਆਂ ਦੇ ਧਾਰਮਿਕ ਸਥਾਨ ਹਰਿਦੁਆਰ ਅਤੇ ਸਿੱਖਾਂ ਦੇ ਧਾਰਮਿਕ ਸਥਾਨ ਹਜ਼ੂਰ ਸਾਹਿਬ (ਨਾਂਦੇੜ ਸਾਹਿਬ) ਤੱਕ ਸਿੱਧੀ ਰੇਲਗੱਡੀ ਚਲਾਉਣ ਦੀ ਮੰਗ ਕੀਤੀ ਜਾ ਰਹੀ ਸੀ। ਇਸ ਸਬੰਧੀ ਜ਼ਿਲ੍ਹੇ ਨਾਲ ਸਬੰਧਤ ਵੱਖ-ਵੱਖ ਜਥੇਬੰਦੀਆਂ ਨੇ ਭਾਜਪਾ ਆਗੂ ਗੁਰਮੀਤ ਸਿੰਘ ਰਾਣਾ ਸੋਢੀ, ਫਰੀਦਕੋਟ ਦੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਆਦਿ ਨੂੰ ਮਿਲ ਕੇ ਇਸ ਸਬੰਧੀ ਮੰਗ ਪੱਤਰ ਵੀ ਸੌਂਪੇ ਸੀ ।



