Punjab

ਫਿਲੌਰ ਪੁਲਿਸ ਨੇ 8 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

ਫਿਲੌਰ, 25 ਮਈ- ਥਾਣਾ ਫਿਲੌਰ ਦੇ ਇੰਸਪੈਕਟਰ ਸੰਜੀਵ ਕਪੂਰ ਮੁੱਖ ਅਫਸਰ ਥਾਣਾ ਫਿਲੌਰ ਦੀ ਟੀਮ ਵੱਲੋਂ ਵੱਖ-ਵੱਖ ਕੇਸਾਂ ’ਚ 8 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਡੀਐੱਸਪੀ ਸਰਵਣ ਸਿੰਘ ਬੱਲ ਨੇ ਦੱਸਿਆ ਕਿ ਇੰਸਪੈਕਟਰ ਸੰਜੀਵ ਕਪੂਰ ਮੁੱਖ ਅਫਸਰ ਥਾਣਾ ਫਿਲੌਰ ਦੀ ਟੀਮ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਸਪੈਸਲ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਨਸ਼ਾ ਤਸਕਰ ਸਾਰਥਿਕ ਮਸੀਹ ਵਾਸੀ ਵਾਰਡ ਨੰਬਰ 10 ਮੁਹੱਲਾ ਉੱਚੀ ਘਾਟੀ ਫਿਲੌਰ ਥਾਣਾ ਫਿਲੌਰ ਜ਼ਿਲ੍ਹਾ ਜਲੰਧਰ, ਪਰਮਜੀਤ ਵਾਸੀ ਮੁਹੱਲਾ ਚੋਧਰੀਆ ਫਿਲੌਰ ਥਾਣਾ ਫਿਲੌਰ ਜ਼ਿਲ੍ਹਾ ਜਲੰਧਰ, ਰਿੰਕੂ ਵਾਸੀ ਮੀਓਵਾਲ ਥਾਣਾ ਬਿਲਗਾ ਜ਼ਿਲ੍ਹਾ ਜਲੰਧਰ, ਸੰਦੀਪ ਸਿੰਘ ਵਾਸੀ ਮੁਹੱਲਾ ਚੌਧਰੀਆ ਫਿਲੌਰ ਥਾਣਾ ਫਿਲੌਰ ਜ਼ਿਲ੍ਹਾ ਜਲੰਧਰ, ਹੈਪੀ ਉਰਫ ਰਿੰਪੀ ਵਾਸੀ ਇੰਦਰਾ ਕਾਲੋਨੀ ਤੇਹਿੰਗ ਥਾਣਾ ਫਿਲੌਰ ਜ਼ਿਲ੍ਹਾ ਜਲੰਧਰ ਤੇ ਰਮਨਦੀਪ ਵਾਸੀ ਮੁਹੱਲਾ ਬਾਣੀਆ ਫਿਲੌਰ ਥਾਣਾ ਫਿਲੌਰ ਜ਼ਿਲ੍ਹਾ ਜਲੰਧਰ ਨੂੰ ਗ੍ਰਿਫ਼ਤਾਰ ਕਰ ਕੇ ਇਨ੍ਹਾਂ ਦੇ ਕਬਜ਼ੇ ’ਚੋਂ 33 ਗ੍ਰਾਮ ਹੈਰੋਇਨ, 150 ਪਾਬੰਦੀਸ਼ੁਦਾ ਗੋਲ਼ੀਆਂ ਤੇ ਇਕ ਹਾਂਡਾ ਐਕਟਿਵਾ ਬਰਾਮਦ ਕਰ ਕੇ ਮੁਕੱਦਮਾ ਥਾਣਾ ਫਿਲੌਰ ਵਿਖੇ ਦਰਜ ਕੀਤਾ ਹੈ। ਇਸੇ ਮੁਹਿੰਮ ਤਹਿਤ ਨਸ਼ਾ ਤਸਕਰ ਸੁਹਾਸ ਪੰਦਮ ਵਾਸੀ ਮੁਹੱਲਾ ਭੰਡੇਰਾ ਫਿਲੌਰ ਨੇੜੇ ਸਬਜ਼ੀ ਮੰਡੀ ਫਿਲੌਰ ਜ਼ਿਲ੍ਹਾ ਜਲੰਧਰ ਤੇ ਮਨਿੰਦਰਜੀਤ ਸਿੰਘ ਉਰਫ ਮੰਨੂ ਵਾਸੀ ਪਿੰਡ ਗੜਾ ਥਾਣਾ ਫਿਲੌਰ ਜ਼ਿਲ੍ਹਾ ਜਲੰਧਰ ਨੂੰ ਗ੍ਰਿਫ਼ਤਾਰ ਕਰ ਕੇ ਇਨ੍ਹਾਂ ਦੇ ਕਬਜ਼ੇ ’ਚੋਂ 3.71 ਗ੍ਰਾਮ ਹੈਰੋਇਨ ਤੇ 105 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਕਰ ਕੇ ਮੁਕੱਦਮਾ ਥਾਣਾ ਫਿਲੌਰ ਵਿਖੇ ਦਰਜ ਕੀਤਾ ਹੈ। ਮੁਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਨਸ਼ਾ ਤਸਕਰ ਕਾਫੀ ਸਮੇਂ ਤੋਂ ਵੱਖ-ਵੱਖ ਸਾਧਨਾਂ ਰਾਹੀ ਵੱਖ-ਵੱਖ ਏਰੀਆ ਤੋਂ ਨਸ਼ੀਲੇ ਪਦਾਰਥ ਖਰੀਦ ਕੇ ਫਿਲੌਰ ਏਰੀਆ ’ਚ ਸਪਲਾਈ ਕਰ ਰਹੇ ਸਨ। ਇਨ੍ਹਾਂ ਦਾ ਪੁਲਿਸ ਰਿਮਾਂਡ ਹਾਸਲ ਕਰ ਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

Related Articles

Leave a Reply

Your email address will not be published. Required fields are marked *

Back to top button