National

ਬਜਟ ਸੈਸ਼ਨ ਦਾ 7ਵਾਂ ਦਿਨ, ਅੱਜ ਲੋਕ ਸਭਾ ’ਚ ਪੇਸ਼ ਹੋ ਸਕਦੈ ਨਵਾਂ ਆਮਦਨ ਕਰ ਬਿੱਲ

ਨਵੀਂ ਦਿੱਲੀ, 10 ਫਰਵਰੀ– ਅੱਜ ਸੰਸਦ ਦੇ ਬਜਟ ਸੈਸ਼ਨ ਦਾ ਸੱਤਵਾਂ ਦਿਨ ਹੈ। ਸੰਸਦ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਅੱਜ ਮਹਾਕੁੰਭ ਭਗਦੜ ਨੂੰ ਲੈ ਕੇ ਦੋਵਾਂ ਸਦਨਾਂ ਵਿਚ ਹੰਗਾਮਾ ਹੋ ਸਕਦਾ ਹੈ। ਵਿਰੋਧੀ ਧਿਰ ਦੇ ਸੰਸਦ ਮੈਂਬਰ ਇਸ ਮੁੱਦੇ ’ਤੇ ਚਰਚਾ ਚਾਹੁੰਦੇ ਹਨ। ਉਨ੍ਹਾਂ ਦੀ ਮੰਗ ਹੈ ਕਿ ਯੂ.ਪੀ. ਸਰਕਾਰ ਭਗਦੜ ਵਿਚ ਮਰਨ ਵਾਲਿਆਂ ਦੇ ਸਹੀ ਅੰਕੜੇ ਜਾਰੀ ਕਰੇ। ‘ਆਪ’ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਰਾਜ ਸਭਾ ਵਿਚ ਇਸ ਮੁੱਦੇ ’ਤੇ ਚਰਚਾ ਲਈ ਮੁਲਤਵੀ ਨੋਟਿਸ ਦਿੱਤਾ ਹੈ। ਕੇਂਦਰੀ ਮੰਤਰੀ ਮੰਡਲ ਨੇ 7 ਫਰਵਰੀ ਨੂੰ ਨਵੇਂ ਆਮਦਨ ਕਰ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਸੀ। ਇਸ ਨੂੰ ਵੀ ਅੱਜ ਲੋਕ ਸਭਾ ਵਿਚ ਪੇਸ਼ ਕੀਤਾ ਜਾ ਸਕਦਾ ਹੈ।

Related Articles

Leave a Reply

Your email address will not be published. Required fields are marked *

Back to top button