Punjab

ਬਟਾਲਾ ‘ਚ ਦੋ ਨਸ਼ਾ ਤਸਕਰਾਂ ਤੇ ਘਰਾਂ ਤੇ ਚੱਲਿਆ ਪੀਲਾ ਪੰਜਾ; ਵੱਡੀ ਗਿਣਤੀ ‘ਚ ਪੁਲਿਸ ਤਾਇਨਾਤ

ਬਟਾਲਾ, 20 ਮਾਰਚ-ਨਸ਼ਿਆਂ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਵਿੱਡੀ ਮੁਹਿੰਮ ਤਹਿਤ ਬਟਾਲਾ ਪੁਲਿਸ ਵੱਲੋਂ ਗਾਂਧੀ ਕੈਂਪ ਚ ਦੋ ਨਸ਼ਾ ਤਸਕਰਾਂ ਦੇ ਘਰਾਂ ਤੇ ਪੀਲਾ ਪੰਜਾ ਚੱਲਣਾ ਸ਼ੁਰੂ ਹੋ ਗਿਆ ਹੈ। ਥਾਣਾ ਸਿਵਲ ਲਾਈਨ ਦੇ ਅਧੀਨ ਆਉਂਦੇ ਗਾਂਧੀ ਕੈਂਪ ਦੇ ਦੋ ਦੋ ਨਸ਼ਾ ਤਸਕਰਾਂ ਦੇ ਘਰ ਨੂੰ ਢਾਉਣ ਲਈ ਬਟਾਲਾ ਪੁਲਿਸ ਵੱਡੀ ਗਿਣਤੀ ‘ਚ ਤਾਇਨਾਤ ਹੈ ਇਸ ਤੋਂ ਇਲਾਵਾ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਕੇ ਤੇ ਮੌਜੂਦ ਹਨ। ਤਿੰਨ ਜੇਸੀਬੀ ਦੀ ਮਦਦ ਦੇ ਨਾਲ ਦੋ ਨਸ਼ਾ ਤਸਕਰਾਂ ਦੇ ਘਰਾਂ ਨੂੰ ਢਾਇਆ ਜਾ ਰਿਹਾ ਹੈ। ਬਟਾਲਾ ਪੁਲਿਸ ਦੇ ਐਸਐਸਪੀ ਸੁਹੇਲ ਕਾਸਮ ਮੀਰ ਨੇ ਦੱਸਿਆ ਕਿ ਡੀਜੀਪੀ ਪੰਜਾਬ ਦੇ ਹੁਕਮਾਂ ਤਹਿਤ ਨਸ਼ਾ ਵੇਚ ਕੇ ਬਣਾਈਆਂ ਜਾਇਦਾਦਾਂ ਨੂੰ ਮਲੀਆ ਮੇਟ ਕੀਤੀਆਂ ਜਾ ਰਿਹਾ ਹੈ । ਉਹਨਾਂ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਮਿੱਟੀ ਮੁਹਿੰਮ ਤਹਿਤ ਅਗਾਹ ਵੀ ਕਾਰਵਾਈਆਂ ਜਾਰੀ ਰਹਿਣਗੀਆਂ।

Related Articles

Leave a Reply

Your email address will not be published. Required fields are marked *

Back to top button