
ਬਠਿੰਡਾ, 12 ਮਈ- ਬਠਿੰਡਾ ਪੁਲਿਸ ਨੇ ਆਰਮੀ ਕੈਂਟ ਬਠਿੰਡਾ ਦੇ ਅੰਦਰੋਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ‘ਤੇ ਬਠਿੰਡਾ ਆਰਮੀ ਕੈਂਟ ਵਿੱਚ ਜਾਸੂਸੀ ਕਰਨ ਦਾ ਦੋਸ਼ ਹੈ। ਪੁਲਿਸ ਨੇ ਦੋਸ਼ੀ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਜਦੋਂ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ, ਕੋਈ ਵੀ ਪੁਲਿਸ ਅਧਿਕਾਰੀ ਇਸ ਮਾਮਲੇ ਦੀ ਪੁਸ਼ਟੀ ਨਹੀਂ ਕਰ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਗ੍ਰਿਫ਼ਤਾਰ ਵਿਅਕਤੀ ਨੂੰ ਕੈਂਟ ਥਾਣੇ ਵਿੱਚ ਰੱਖਿਆ ਗਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਜੇ ਉਸ ਨੂੰ ਸ਼ੱਕ ਦੇ ਅਧਾਰ ਤੇ ਹਿਰਾਸਤ ਵਿੱਚ ਲਿਆ ਗਿਆ ਹੈ। ਪੂਰੀ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਉਸਨੇ ਜਸੂਸੀ ਕੀਤੀ ਵੀ ਹੈ ਜਾਂ ਨਹੀਂ।



