Punjab

ਬਠਿੰਡਾ ’ਚ ਕੋਰੋਨਾ ਵਾਇਰਸ ਨੇ ਦਿੱਤੀ ਦਸਤਕ, ਕੋਵਿਡ-19 ਤੋਂ ਪੀੜਤ ਪਹਿਲੇ ਮਰੀਜ਼ ਦੀ ਹੋਈ ਪਛਾਣ, ਸਿਹਤ ਵਿਭਾਗ ਹੋਇਆ ਚੌਕਸ

ਬਠਿੰਡਾ, 28 ਜੂਨ : ਬਠਿੰਡਾ ਵਿਚ ਕੋਰੋਨਾ ਵਾਇਰਸ ਨੇ ਆਪਣੀ ਦਸਤਕ ਦੇ ਦਿੱਤੀ ਹੈ। ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਪਹਿਲੇ ਮਰੀਜ਼ ਦੀ ਪਛਾਣ ਹੋਈ ਹੈ। ਹਾਲਾਕਿ ਕੋਰੋਨਾ ਵਾਇਰਸ ਤੋਂ ਪੀੜਤ ਨੌਜਵਾਨ ਕੁੜੀ ਮਾਨਸਾ ਜ਼ਿਲ੍ਹੇ ਨਾਲ ਸਬੰਧਤ ਹੈ। ਜ਼ਿਲ੍ਹੇ ਅੰਦਰ ਕੋਰੋਨਾ ਦਾ ਪਹਿਲਾ ਮਰੀਜ਼ ਮਿਲਣ ਤੋਂ ਬਾਅਦ ਸਿਹਤ ਵਿਭਾਗ ਚੌਕਸ ਹੋ ਗਿਆ ਹੈ। ਇਸ ਤੋਂ ਪਹਿਲਾਂ ਮਾਨਸਾ ਜ਼ਿਲ੍ਹੇ ਅੰਦਰ ਕੋਰੋਨਾ ਵਾਇਰਸ ਤੋਂ ਪੀੜਤ ਦੋ ਮਰੀਜ਼ ਮਿਲੇ ਸਨ, ਜਿੰਨ੍ਹਾਂ ਵਿਚ ਇਕ ਬੱਚੀ ਅਤੇ ਵਿਅਕਤੀ ਸ਼ਾਮਲ ਸੀ। ਪ੍ਰਾਪਤ ਜਾਣਕਾਰੀ ਅਨੁਸਾਰ, ਸ਼ੁੱਕਰਵਾਰ ਨੂੰ ਇਕ ਨੌਜਵਾਨ ਕੁੜੀ ਸਿਵਲ ਹਸਪਤਾਲ ਵਿੱਚ ਆਪਣਾ ਚੈੱਕਅਪ ਕਰਵਾਉਣ ਆਈ ਸੀ। ਉਕਤ ਕੁੜੀ ਬੁਖਾਰ ਅਤੇ ਖੰਘ ਤੋਂ ਪੀੜਤ ਸੀ। ਡਾਕਟਰਾਂ ਨੂੰ ਜਦੋਂ ਸ਼ੱਕ ਹੋਇਆ ਤਾਂ ਉਨ੍ਹਾਂ ਕੁੜੀ ਦਾ ਕੋਰੋਨਾ ਟੈਸਟ ਕੀਤਾ ਅਤੇ ਉਸ ਦੀ ਰਿਪੋਰਟ ਪਾਜ਼ੇਟਿਵ ਆਈ, ਜਿਸ ਤੋਂ ਬਾਅਦ ਡਾਕਟਰਾਂ ਨੇ ਉਕਤ ਕੁੜੀ ਨੂੰ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਦੀ ਪੁਸ਼ਟੀ ਕੀਤੀ ਹੈ। ਸਿਵਲ ਹਸਪਤਾਲ ਦੇ ਡਾਕਟਰਾਂ ਨੇ ਉਕਤ ਕੁੜੀ ਨੂੰ ਘਰ ਵਿੱਚ ਹੀ ਇਕਾਂਤਵਾਸ ਰਹਿਣ ਲਈ ਕਿਹਾ ਹੈ।ਸਿਹਤ ਵਿਭਾਗ ਨੇ ਪੀੜਤ ਕੁੜੀ ਦੇ ਸੰਪਰਕ ਵਿੱਚ ਆਉਣ ਵਾਲੇ ਲੋਕਾਂ ਦੀ ਸੂਚੀ ਤਿਆਰ ਕਰਨੀ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਉਨ੍ਹਾਂ ’ਤੇ ਨਜ਼ਰ ਰੱਖੀ ਜਾ ਸਕੇ। ਸਿਹਤ ਵਿਭਾਗ ਨੇ ਪੀੜਤ ਲੜਕੀ ਅਤੇ ਉਸ ਦੇ ਸੰਪਰਕ ਵਿੱਚ ਆਏ ਲੋਕਾਂ ਨੂੰ ਕੇਂਦਰ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦਾ ਪਾਲਣ ਕਰਨ ਲਈ ਕਿਹਾ ਹੈ।

Related Articles

Leave a Reply

Your email address will not be published. Required fields are marked *

Back to top button