Punjab

ਬਨੇਗਾ ਪ੍ਰਾਪਤੀ ਮੁਹਿੰਮ ਵਲੋਂ 90 ਘੰਟੇ ਕੰਮ ਹਫ਼ਤੇ ਦੀ ਤਜਵੀਜ਼ ਖ਼ਿਲਾਫ਼ ਡੀ.ਸੀ. ਦਫ਼ਤਰ ਅੱਗੇ ਪ੍ਰਦਰਸ਼ਨ

ਫ਼ਿਰੋਜ਼ਪੁਰ, 22 ਜਨਵਰੀ (ਬਾਲ ਕਿਸ਼ਨ)– ਸਰਬ ਭਾਰਤ ਨੌਜਵਾਨ ਸਭਾ ਅਤੇ ਆਲ ਇੰਡੀਆ ਸਟੂਡੈਂਟ ਫੈਡਰੇਸ਼ਨ ਵਲੋਂ ਬਨੇਗਾ ਪ੍ਰਾਪਤੀ ਮੁਹਿੰਮ ਦੇ ਬੈਨਰ ਹੇਠ ਅੱਜ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ 90 ਘੰਟੇ ਕੰਮ ਹਫ਼ਤੇ ਦੀ ਤਜਵੀਜ ਖ਼ਿਲਾਫ਼ ਅਤੇ ਭਗਤ ਸਿੰਘ ਕੌਮੀ ਰੁਜ਼ਗਾਰ ਗਰੰਟੀ ਕਾਨੂੰਨ ਅਤੇ 6 ਘੰਟੇ ਦੀ ਕਾਨੂੰਨੀ ਕੰਮ ਦਿਹਾੜੀ ਦੀ ਪ੍ਰਾਪਤੀ ਲਈ ਇੱਥੇ ਬਨੇਗਾ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੀ ਅਗਵਾਈ ਆਲ ਇੰਡੀਆ ਸਟੂਡੈਂਟ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਰਮਨ ਧਰਮੂਵਾਲਾ ਅਤੇ ਸਰਬ ਭਾਰਤ ਨੌਜਵਾਨ ਸਭਾ ਦੇ ਜ਼ਿਲ੍ਹਾ ਕਨਵੀਨਰ ਪਰਮਿੰਦਰ ਰਹਿਮੇਸ਼ਾਹ ਅਤੇ ਕੋ–ਕਨਵੀਨਰ ਮਨਜੀਤ ਮਨੂੰ ਛਾਂਗਾ ਰਾਏ ਨੇ ਕੀਤੀ। ਇਸ ਮੌਕੇ ਉਕਤ ਦੋਨਾਂ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਵਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਆਲ ਇੰਡੀਆ ਸਟੂਡੈਂਟ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਰਮਨ ਧਰਮੂਵਾਲਾ ਅਤੇ ਸਰਬ ਭਾਰਤ ਨੌਜਵਾਨ ਸਭਾ ਦੇ ਜ਼ਿਲ੍ਹਾ ਕਨਵੀਨਰ ਪਰਮਿੰਦਰ ਰਹਿਮੇਸ਼ਾਹ ਨੇ ਕਿਹਾ ਕਿ ਮੌਜੂਦਾ ਕੇਂਦਰ ਦੀ ਸਰਕਾਰ ਅਤੇ ਦੇਸ਼ ਦੇ ਪੂੰਜੀਪਤੀਆਂ ਵਲੋਂ 12 ਘੰਟੇ ਕਾਨੂੰਨੀ ਕੰਮ ਦਿਹਾੜੀ ਅਤੇ 90 ਘੰਟੇ ਦਾ ਹਫ਼ਤਾ ਨੀਤੀਆਂ ਲਾਗੂ ਕਰਨ ਦੀਆਂ ਤਜਵੀਜ਼ਾ ਲਿਆਂਦੀਆਂ ਜਾਂ ਰਹੀਆਂ ਹਨ, ਜਿਸ ਨਾਲ ਕਿਰਤੀਆਂ ਦੀ ਭਾਰੀ ਆਰਥਿਕ ਲੁੱਟ ਲਈ ਪੂੰਜੀਪਤੀਆਂ ਨੂੰ ਖੁਲੀ ਛੋਟ ਮਿਲ ਜਾਵੇਗੀ। ਇਸ ਤਜਵੀਜ ਦੇ ਲਾਗੂ ਹੋਣ ਨਾਲ ਕੰਮ ’ਤੇ ਲੱਗੇ ਕਾਮਿਆਂ ਦਾ ਕੰਮ ਬੋਝ ਖਤਰਨਾਕ ਹੱਦ ਤੱਕ ਵੱਧ ਜਾਵੇਗਾ ਅਤੇ ਦੂਜੇ ਪਾਸੇ ਐਤਵਾਰ ਦੀ ਛੁੱਟੀ ਵੀ ਖ਼ਤਮ ਹੋ ਜਾਵੇਗੀ, ਜੋ ਕਿ ਦੇਸ਼ ਅਤੇ ਕਿਰਤੀਆਂ ਵਿਰੋਧੀ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾਆਗੂਆਂ ਨੇ ਅੱਗੇ ਸੰਬੋਧਨ ਕਰਦਿਆਂ ਕਿਹਾ ਇਸ ਏ ਆਈ. ਭਾਵ ਆਰਟੀਫਿਸ਼ੀਅਲ ਇੰਟੈਲੀਜੇਂਸੀ ਦੇ ਦੌਰ ਵਿੱਚ ਪੈਦਵਾਰ ਅਤੇ ਸੇਵਾਵਾਂ ਦੇ ਖੇਤਰ ਵਿਚ ਏ.ਆਈ. ਮਸ਼ੀਨਾਂ ਨੇ ਚਮਤਕਾਰੀ ਤਬਦੀਲੀਆਂ ਲਿਆਂਦੀਆਂ ਹਨ ਕਿ ਸਾਲਾਂ ਵਾਲਾ ਕੰਮ ਕੁੱਝ ਕੁ ਦਿਨਾਂ ਵਿੱਚ ਹੋਣ ਲੱਗਿਆ ਹੈ। ਸਮਾਜ ਵਿਗਿਆਨ ਦੇ ਸਿਧਾਂਤ ਮੁਤਾਬਿਕ ਹੁਣ ਕੰਮ ਸਮਾਂ ਘੱਟ ਕਰਨ ਦੀ ਲੋੜ ਹੈ ਤਾਂ ਕਿ ਬੇਰੁਜ਼ਗਾਰਾਂ ਨੂੰ ਕੰਮ ਦਿੱਤਾ ਜਾਂ ਸਕੇ। ਉਹਨਾਂ ਇਹ ਵੀ ਕਿਹਾ ਕਿ ਬਨੇਗਾ ਪ੍ਰਾਪਤੀ ਮੁਹਿੰਮ ਵੱਲੋਂ ਹਰ ਇੱਕ ਲਈ ਰੁਜ਼ਗਾਰ ਦੀ ਗਰੰਟੀ ਕਰਦੇ ਬਨੇਗਾ ਭਾਵ ਭਗਤ ਸਿੰਘ ਕੌਮੀ ਰੁਜ਼ਗਾਰ ਗਰੰਟੀ ਕਾਨੂੰਨ ਨੂੰ ਪਾਰਲੀਮੈਂਟ ਵਿਚੋਂ ਪਾਸ ਕਰਵਾਉਣ ਅਤੇ 6 ਘੰਟੇ ਦੀ ਕਾਨੂੰਨੀ ਕੰਮ ਦਿਹਾੜੀ ਲਾਗੂ ਕਰਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ, ਜੋ ਜਿੱਤ ਪ੍ਰਾਪਤੀ ਤੱਕ ਜਾਰੀ ਰਹੇਗਾ। ਉਕਤ ਆਗੂਆਂ ਨੇ ਇਹ ਵੀ ਕਿਹਾ ਕਿ ਬਨੇਗਾ ਪ੍ਰਾਪਤੀ ਮੁਹਿੰਮ ਵੱਲੋਂ ਇਹਨਾਂ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਦੇ ਜਿਲ੍ਹਾ ਹੈਡ ਕੁਆਟਰ ਤੇ ਡਿਪਟੀ ਕਮਿਸ਼ਨਰ ਦਫਤਰਾਂ ਅੱਗੇ ਮਹੀਨਾ ਵਾਰ ਬਨੇਗਾ ਪ੍ਰਦਰਸ਼ਨ ਕੀਤੇ ਜਾਇਆ ਕਰਨਗੇ ਜਿਸ ਦੀ ਅੱਜ ਇਥੋਂ ਸ਼ੁਰੂਆਤ ਕੀਤੀ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਹਨਾਂ ਪ੍ਰਦਰਸ਼ਨਾਂ ਨੂੰ ਦੇਸ਼ ਪੱਧਰ ਤੱਕ ਵਿਸਥਾਰ ਦੇਣ ਦੇ ਯਤਨ ਵੀ ਕੀਤੇ ਜਾਣਗੇ। ਇਸ ਬਨੇਗਾ ਪ੍ਰਦਰਸ਼ਨ ਨੂੰ ਹੋਰਨਾਂ ਤੋਂ ਇਲਾਵਾ ਧਰਮਿੰਦਰ ਰਹਿਮੇ ਸ਼ਾਹ, ਸੋਨੂ, ਵਿਸ਼ਾਲ, ਕ੍ਰਿਸ਼ਨ ਰਹਿਮੇ ਸ਼ਾਹ ਅਤੇ ਜਗਜੀਤ ਛਾਂਗਾ ਰਾਏ ਨੇ ਵੀ ਸ਼ਮੂਲੀਅਤ ਕੀਤੀ।

Related Articles

Leave a Reply

Your email address will not be published. Required fields are marked *

Back to top button