Punjab

ਬਰਖਾਸਤ ਕਾਂਸਟੇਬਲ ਅਮਨਦੀਪ ਕੌਰ ਨੂੰ ਝਟਕਾ, ਹਾਈ ਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 21 ਜੁਲਾਈ : ਪੰਜਾਬ ਪੁਲਿਸ ਦੀ ਬਰਖਾਸਤ ਮਹਿਲਾ ਕਾਂਸਟੇਬਲ ਅਤੇ ਨਸ਼ਾ ਤਸਕਰੀ ਮਾਮਲੇ ਵਿੱਚ ਮਸ਼ਹੂਰ ਥਾਰ ਵਾਲੀ ਬੀਬੀ ਅਮਨਦੀਪ ਕੌਰ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ ਮਿਲਿਆ ਹੈ। ਹਾਈ ਕੋਰਟ ਨੇ ਉਸ ਵੱਲੋਂ ਦਾਇਹ ਕੀਤੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਦੱਸ ਦੇਈਏ ਕਿ ਕਾਂਸਟੇਬਲ ਅਮਨਦੀਪ ਕੌਰ ਖਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਕੇਸ ਦਰਜ ਕੀਤਾ ਸੀ। ਉਸ ਦੀ ਹੇਠਲੀ ਅਦਾਲਤ ਨੇ ਵੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ, ਜਿਸ ਕਾਰਨ ਉਸ ਨੇ ਹਾਈ ਕੋਰਟ ਦਾ ਰੁਖ਼ ਕੀਤਾ ਸੀ। ਜ਼ਿਕਰਯੋਗ ਹੈ ਕਿ ਅਮਨਦੀਪ ਕੌਰ ਇਸ ਸਮੇਂ ਬਠਿੰਡਾ ਜੇਲ੍ਹ ਵਿੱਚ ਬੰਦ ਹੈ, ਜਿਸਨੂੰ ਵਿਜੀਲੈਂਸ ਬਿਊਰੋ ਬਠਿੰਡਾ ਦੀ ਟੀਮ ਨੇ 26 ਮਈ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸਨੂੰ ਪਿੰਡ ਦੇ ਇੱਕ ਮਸ਼ਹੂਰ ਗਾਇਕ ਦੇ ਘਰੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ, ਉਹ ਵਿਜੀਲੈਂਸ ਪੁਲਿਸ ਰਿਮਾਂਡ ‘ਤੇ ਵੀ ਰਹੀ, ਪਰ ਅਚਾਨਕ ਸਿਹਤ ਖਰਾਬ ਹੋਣ ਕਾਰਨ ਉਸਨੂੰ ਏਮਜ਼ ਲਿਜਾਇਆ ਗਿਆ। ਬਠਿੰਡਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਸ ਤੋਂ ਬਾਅਦ ਵਿਜੀਲੈਂਸ ਦੀ ਮੰਗ ‘ਤੇ ਅਦਾਲਤ ਨੇ ਉਸਨੂੰ ਨਿਆਂਇਕ ਹਿਰਾਸਤ ਵਿੱਚ ਬਠਿੰਡਾ ਜੇਲ੍ਹ ਭੇਜ ਦਿੱਤਾ। ਜ਼ਿਕਰਯੋਗ ਹੈ ਕਿ ਅਮਨਦੀਪ ਕੌਰ, ਜਿਸਨੂੰ 3 ਅਪ੍ਰੈਲ ਨੂੰ ਕਾਲੀ ਥਾਰ ਵਿੱਚ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ, ਨੂੰ ਇਸ ਮਾਮਲੇ ਵਿੱਚ ਜ਼ਮਾਨਤ ਮਿਲ ਗਈ ਸੀ ਪਰ ਬਾਅਦ ਵਿੱਚ 26 ਮਈ ਨੂੰ ਵਿਜੀਲੈਂਸ ਨੇ ਉਸਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕਰ ਲਿਆ। ਇਸ ਤੋਂ ਇਲਾਵਾ, ਅਦਾਲਤ ਤੋਂ ਸਰਚ ਵਾਰੰਟ ਪ੍ਰਾਪਤ ਕਰਨ ਤੋਂ ਬਾਅਦ, ਕੱਲ੍ਹ ਵਿਰਾਟ ਗ੍ਰੀਨ ਕਲੋਨੀ ਵਿੱਚ ਉਸਦੇ ਘਰ ਦਾ ਸਰਵੇਖਣ ਕੀਤਾ ਗਿਆ। ਇਸ ਤੋਂ ਇਲਾਵਾ, ਜ਼ਿਲ੍ਹਾ ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਮਾਮਲਾ ਦਰਜ ਕਰਨ ਤੋਂ ਬਾਅਦ, ਉਸਦਾ ਘਰ, ਪਲਾਟ, ਥਾਰ, ਬੁਲੇਟ ਅਤੇ ਮਹਿੰਗੀ ਘੜੀ ਦੇ ਨਾਲ-ਨਾਲ ਬੈਂਕ ਖਾਤਿਆਂ ਨੂੰ ਵੀ ਫ੍ਰੀਜ਼ ਕਰ ਦਿੱਤਾ ਗਿਆ ਹੈ।

Related Articles

Leave a Reply

Your email address will not be published. Required fields are marked *

Back to top button