Punjab

ਬਰਨਾਲਾ ’ਚ ਤਿੰਨ ਸਰਕਾਰੀ ਸਕੂਲਾਂ ਦੇ ਨਾਮ ਬਦਲੇ

ਬਰਨਾਲਾ, 22 ਜੁਲਾਈ : ਪੰਜਾਬ ਸਰਕਾਰ ਨੇ ਸੂਬੇ ਦੇ 25 ਸਰਕਾਰੀ ਸਕੂਲਾਂ ਦੇ ਨਾਮ ਬਦਲ ਦਿੱਤੇ ਹਨ। ਇਨ੍ਹਾਂ ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਤੇ ਸ਼ਹੀਦਾਂ ਦੇ ਨਾਮ ’ਤੇ ਰੱਖੇ ਗਏ ਹਨ। ਦਫ਼ਤਰ ਡਾਇਰੈਕਟੋਰੇਟ ਆਫ਼ ਸਕੂਲ ਐਜੂਕੇਸ਼ਨ ਸੈਕੰਡਰੀ ਪੰਜਾਬ ਵੱਲੋਂ ਜਾਰੀ ਪੱਤਰ ਅਨੁਸਾਰ ਇਨ੍ਹਾਂ 25 ਸਕੂਲਾਂ ਦੀ ਸੂਚੀ ’ਚ ਬਰਨਾਲਾ ਜ਼ਿਲ੍ਹੇ ਦੇ ਵੀ 3 ਸਰਕਾਰੀ ਸਕੂਲਾਂ ਦੇ ਨਾਮ ਬਦਲੇ ਗਏ ਹਨ। ਬਰਨਾਲਾ ਜ਼ਿਲ੍ਹੇ ’ਚ ਸਰਕਾਰੀ ਮਿਡਲ ਸਕੂਲ ਧੌਲਾ ਦਾ ਹੁਣ ਨਵਾਂ ਨਾਮ ਸੁਤੰਤਰਤਾ ਸੰਗਰਾਮੀ ਸੰਪੂਰਨ ਸਿੰਘ ਸਰਕਾਰੀ ਮਿਡਲ ਸਕੂਲ ਧੌਲਾ ਹੋਵੇਗਾ। ਇਸੇ ਤਰ੍ਹਾਂ ਸਰਕਾਰੀ ਹਾਈ ਸਕੂਲ ਕੁਤਬਾ ਦਾ ਨਾਮ ਬਦਲ ਕੇ ਸ਼ਹੀਦ ਸਿਪਾਹੀ ਜਸਵੰਤ ਸਿੰਘ ਸਰਕਾਰੀ ਹਾਈ ਸਕੂਲ ਕੁਤਬਾ ਰੱਖਿਆ ਗਿਆ ਹੈ। ਪਿੰਡ ਹਰੀਗੜ੍ਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਨਾਮ ਸੁਤੰਤਰਤਾ ਸੰਗਰਾਮੀ ਅਜੈਬ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀਗੜ੍ਹ ਰੱਖਿਆ ਗਿਆ ਹੈ। ਸਰਕਾਰ ਵੱਲੋਂ ਸੁਤੰਤਰਤਾ ਸੰਗਰਾਮੀਆਂ ਤੇ ਸ਼ਹੀਦਾਂ ਦੇ ਸਤਿਕਾਰ ਵਜੋਂ ਸਥਾਨਕ ਵਾਸੀਆਂ ਦੀ ਮੰਗ ਦੇ ਅਨੁਸਾਰ ਇਹ ਸਰਕਾਰੀ ਸੰਸਥਾਵਾਂ ਦੇ ਨਾਮ ਰੱਖੇ ਗਏ ਹਨ।

Related Articles

Leave a Reply

Your email address will not be published. Required fields are marked *

Back to top button