Punjab
ਬਲਵਿੰਦਰ ਸਿੰਘ ਭੂੰਦੜ ਨੂੰ ਸਦਮਾ, ਵੱਡੇ ਭਰਾ ਭਾਗ ਸਿੰਘ ਦਾ ਦੇਹਾਂਤ, ਦੁਪਹਿਰ 2:00 ਵਜੇ ਹੋਵੇਗਾ ਅੰਤਿਮ ਸੰਸਕਾਰ

ਜਸਵਿੰਦਰ ਸਿੰਘ ਸੰਧੂ
ਚੰਡੀਗੜ, 17 ਅਕਤੂਬਰ : ਸੀਨੀਅਰ ਅਕਾਲੀ ਨੇਤਾ ਬਲਵਿੰਦਰ ਸਿੰਘ ਭੂੰਦੜ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਵੱਡੇ ਭਾਗ ਸਿੰਘ ਦੀ ਮੌਤ ਹੋ ਗਈ। ਉਨ੍ਹਾਂ ਨੇ 76 ਸਾਲ ਦੀ ਉਮਰ ਵਿਚ ਆਖਰੀ ਸਾਹ ਲਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 2:00 ਵਜੇ ਹੋਵੇਗਾ। ਦੱਸ ਦੇਈਏ ਕਿ ਭਾਗ ਸਿੰਘ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ, ਸਰਪੰਚ ਅਤੇ ਮੌਜੂਦਾ ਨੰਬਰਦਾਰ ਸਨ।



