Punjab

ਬਸੰਤ ਮੇਲੇ ਦੇ ਨਾਕਆਊਟ ਮੁਕਾਬਲਿਆਂ ਦੀ ਹੋਈ ਸ਼ੁਰੂਆਤ

ਪੰਤਗਬਾਜ਼ੀ ਮੁਕਾਬਿਲਆਂ ਵਿੱਚ ਹਿੱਸਾ ਲੈਣ ਲਈ ਮੌਕੇ ’ਤੇ ਕਰਵਾਈ ਜਾ ਸਕਦੀ ਹੈ ਰਜਿਸਟ੍ਰੇਸ਼ਨ

ਫ਼ਿਰੋਜ਼ਪੁਰ, 22 ਜਨਵਰੀ (ਬਾਲ ਕਿਸ਼ਨ)– ਅੱਜ ਬਸੰਤ ਮੇਲੇ ਦੇ ਪੰਤਗਬਾਜ਼ੀ ਦੇ ਨਾਕਆਊਟ ਮੁਕਾਬਲਿਆਂ ਦੀ ਸ਼ੁਰੂਆਤ ਦੌਰਾਨ ਸ਼ਹੀਦ ਭਗਤ ਸਿੰਘ ਸਟੇਟ ਯੂਨਿਵਰਸਿਟੀ ਦੇ ਮੈਦਾਨ ਵਿੱਚ ਨੌਜਵਾਨਾਂ ਤੇ ਸਕੂਲੀ ਬੱਚਿਆਂ ਨੇ ਹਿੱਸਾ ਲਿਆ ਅਤੇ ਪੰਤਗਬਾਜ਼ੀ ਨੂੰ ਲੈ ਕੇ ਉਨ੍ਹਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਅੱਜ ਨਾਕਆਊਟ ਮੁਕਾਬਲਿਆਂ ਦੇ ਪਹਿਲੇ ਦਿਨ ਪਹੁੰਚ ਕੇ ਮੇਲੇ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ 27 ਅਤੇ 28 ਜਨਵਰੀ 2025 ਨੂੰ ਰਾਜ ਪੱਧਰੀ ਬਸੰਤ ਪੰਚਮੀ ਪਤੰਗ ਮੇਲਾ ਕਰਵਾਇਆ ਜਾ ਰਿਹਾ ਹੈ ਅਤੇ ਜਿਸ ਦੇ ਨਾਕਆਊਟ ਮੁਕਾਬਲੇ ਸ਼ੁਰੂ ਹੋ ਗਏ ਹਨ।ਉਨ੍ਹਾਂ ਦੱਸਿਆ ਕਿ ਪੰਤਗਬਾਜ਼ੀ   ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਮੌਕੇ ’ਤੇ ਵੀ ਰਜਿਸਟ੍ਰੇਸ਼ਨ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜੋ ਵੀ ਚਾਹਵਾਨ ਪੰਤਗਬਾਜ਼ੀ ਮੁਕਾਬਲਿਆਂ ਵਿੱਚ ਹਿੱਸਾ ਲੈਣਾ ਚਾਹੁੰਦਾ ਹੈ, ਉਹ ਮੌਕੇ ’ਤੇ ਪਹੁੰਚ ਕੇ ਰਜਿਸਟ੍ਰੇਸ਼ਨ ਕਰਵਾ ਕੇ ਮੁਕਾਬਲਿਆਂ ਵਿੱਚ ਹਿੱਸਾ ਲੈ ਸਕਦੇ ਹਨ। ਫਾਈਨਲ ਮੁਕਾਬਲੇ 27 ਜਨਵਰੀ ਨੂੰ ਕਰਵਾਏ ਜਾਣਗੇਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਬਸੰਤ ਮੇਲੇ ਵਿੱਚ ਵੱਧ–ਚੜ੍ਹ ਕੇ ਭਾਗ ਲਿਆ ਜਾਵੇਉਨ੍ਹਾਂ ਨੇ ਪਤੰਗਬਾਜ਼ੀ ਮੁਕਾਬਿਲਆਂ ਵਿੱਚ ਹਿੱਸਾ ਲੈ ਰਹੇ ਨੌਜਵਾਨਾਂ ਅਤੇ ਸਕੂਲੀ ਬੱਚਿਆਂ ਦੀ ਹੌਂਸਲਾ ਅਫਜਾਈ ਵੀ ਕੀਤੀਉਨ੍ਹਾਂ ਕਿਹਾ ਕਿ 27 ਅਤੇ 28 ਜਨਵਰੀ ਨੂੰ ਬਸੰਤ ਮੇਲਾ ਹੋਰ ਵੀ ਖਾਸ ਹੋਵੇਗਾ, ਜਿਸ ਵਿੱਚ ਵੱਖ–ਵੱਖ ਥਾਵਾਂ ਤੋਂ ਹੈਂਡਕਰਾਫਟ ਸਟਾਲ, ਬੱਚਿਆਂ ਲਈ ਝੂਲੇ, ਖਾਣ-ਪੀਣ ਦੇ ਸਟਾਲ, ਸੱਭਿਆਚਾਰਕ ਪ੍ਰੋਗਰਾਮ ਹੋਵੇਗਾ ਅਤੇ ਨਾਮੀਂ ਗਾਇਕਾਂ ਵੱਲੋਂ ਆਪਣੇ ਗੀਤਾਂ ਨਾਲ ਲੋਕਾਂ ਦਾ ਮਨੋਰੰਜਨ ਕੀਤਾ ਜਾਵੇਗਾਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਦੇ ਨਾਲ-ਨਾਲ ਪੰਜਾਬ ਵਾਸੀਆਂ ਨੂੰ ਇਸ ਮੇਲੇ ਵਿਚ ਸ਼ਿਰਕਤ ਕਰਨ ਦੀ ਅਪੀਲ ਕੀਤੀ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ: ਨਿਧੀ ਕੁਮੁਦ ਬੰਬਾਹ ਨੇ ਬਸੰਤ ਮੇਲੇ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਵੀ ਕੀਤੀ ਅਤੇ ਜ਼ਰੂਰੀ ਨਿਰਦੇਸ਼ ਦਿੱਤੇ ਤਾਂ ਜੋ ਮੇਲੇ ਨੂੰ ਪੂਰੀ ਸਫ਼ਲਤਾ ਨਾਲ ਨੇਪਰੇ ਚਾੜਿ੍ਹਆ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਨੇ ਚਾਈਨਾ ਡੋਰ ਦੀ ਵਰਤੋਂ ਦੀ ਸਖ਼ਤ ਮਨਾਹੀ ਵੀ ਕੀਤੀ ਅਤੇ ਕਿਹਾ ਕਿ ਕੋਈ ਵੀ ਚਾਈਨਾ ਡੋਰ ਦੀ ਵਰਤੋਂ ਨਾ ਕਰੇ।ਇਸ ਮੌਕੇ ਐੱਸ.ਡੀ.ਐਮ..ਜ਼ੀਰਾ ਗੁਰਮੀਤ ਸਿੰਘ, ਡਿਪਟੀ ਡੀ.ਈ.ਓ ਡਾ: ਸਤਿੰਦਰ ਸਿੰਘ, ਸਕੱਤਰ ਰੈੱਡ ਕਰਾਸ ਅਸ਼ੋਕ ਬਹਿਲ ਸਮੇਤ ਵੱਖ–ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਐਨ.ਜੀ.ਓਜ਼ ਦੇ ਮੈਂਬਰ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button