ਬਾਬਾ ਫ਼ਰੀਦ ਇੰਟਰਨੈਸ਼ਨਲ ਸਕੂਲ ਕੁੱਲਗੜ੍ਹੀ ਵਿੱਚ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ ਸੁਤੰਤਰਤਾ ਦਿਵਸ
ਦੇਸ਼ ਭਗਤੀ ਅਤੇ ਰੰਗਾ ਰੰਗ ਸਮਾਗਮ ਲੋਕ ਮਨਾਂ ਤੇ ਛੱਡੀ ਛਾਪ

ਫ਼ਿਰੋਜ਼ਪੁਰ, 14 ਅਗਸਤ (ਜਸਵਿੰਦਰ ਸਿੰਘ ਸੰਧੁੂ)- ਸੁਤੰਤਰਤਾ ਦਿਵਸ ਦੇ ਪਵਿੱਤਰ ਮੌਕੇ ਨੂੰ ਮੁੱਖ ਰੱਖਦੇ ਹੋਏ ਬਾਬਾ ਫ਼ਰੀਦ ਇੰਟਰਨੈਸ਼ਨਲ ਸਕੂਲ ਕੁੱਲਗੜ੍ਹੀ ਵਿਖੇ ਰਾਸ਼ਟਰੀ ਭਾਵਨਾਵਾਂ ਨਾਲ ਰੰਗਿਆ ਹੋਇਆ ਸ਼ਾਨਦਾਰ ਸਮਾਗਮ ਕਰਵਾਇਆ ਗਿਆ। ਸਮਾਗਮ ’ਚ ਪਹਿਲੀ ਜਮਾਤ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਵੱਡੇ ਉਤਸ਼ਾਹ ਅਤੇ ਜੋਸ਼ ਨਾਲ ਵੱਖ-ਵੱਖ ਗਤੀਵਿਧੀਆਂ ਵਿੱਚ ਭਾਗ ਲਿਆ। ਕਾਰਜਕ੍ਰਮ ਦੀ ਸ਼ੁਰੂਆਤ ਵਾਹਿਗੁਰੂ ਨੂੰ ਯਾਦ ਕਰਦਿਆਂ ਕੀਤੀ, ਜਿਸ ਤੋਂ ਬਾਅਦ ਦੇਸ਼ਭਗਤੀ ਭਰੇ ਗੀਤਾਂ, ਕਵਿਤਾਵਾਂ, ਨਾਟਕ ਅਤੇ ਸੱਭਿਆਚਾਰਕ ਪ੍ਰਸਤੁਤੀਆਂ ਰਾਹੀਂ ਵਿਦਿਆਰਥੀਆਂ ਨੇ ਨਾ ਸਿਰਫ਼ ਮਨੋਰੰਜਨ ਕੀਤਾ, ਸਗੋਂ ਆਜ਼ਾਦੀ ਦੇ ਮਹੱਤਵ ਅਤੇ ਇਸ ਦੇ ਇਤਿਹਾਸਕ ਸਫ਼ਰ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ। ਸਕੂਲ ਦੀ ਪ੍ਰਿੰਸੀਪਲ ਮੈਡਮ ਰੀਤੂ ਚੋਪੜਾ ਨੇ ਆਪਣੇ ਸੰਬੋਧਨ ਵਿਚ ਵਿੱਦਿਆਰਥੀਆਂ ਨੂੰ ਉਨ੍ਹਾਂ ਬਹਾਦਰ ਸੂਰਮਿਆਂ ਦੀਆਂ ਕੁਰਬਾਨੀਆਂ ਯਾਦ ਕਰਵਾਈਆਂ, ਜਿਨ੍ਹਾਂ ਨੇ ਦੇਸ਼ ਲਈ ਆਪਣੀ ਜ਼ਿੰਦਗੀ ਨਿਓਛਾਵਰ ਕਰ ਦਿੱਤੀ। ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਾਨੂੰ ਆਪਣੀ ਆਜ਼ਾਦੀ ਦੀ ਕਦਰ ਕਰਦਿਆਂ ਦੇਸ਼ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ’ਤੇ ਸਕੂਲ ਦੇ ਚੇਅਰਮੈਨ ਕੰਵਰਜੀਤ ਸਿੰਘ ਸੰਧੂ, ਵਾਈਸ ਚੇਅਰਮੈਨ ਸ਼ਰਨਪ੍ਰੀਤ ਸਿੰਘ ਸੰਧੂ, ਡਾਇਰੈਕਟਰ ਪਰਵਿੰਦਰ ਸਿੰਘ ਸੰਧੂ, ਮੈਨੇਜਿੰਗ ਡਾਇਰੈਕਟਰ ਸੁਭਾਸ਼ ਸਿੰਘ ਅਤੇ ਹੋਰ ਸਟਾਫ਼ ਮੈਂਬਰ ਵੀ ਮੌਜੂਦ ਸਨ। ਸਮਾਗਮ ਦੇ ਅੰਤ ਵਿਚ ਸਭ ਨੇ ਰਾਸ਼ਟਰੀ ਏਕਤਾ ਅਤੇ ਭਰਾਤ੍ਰਿਤਾ ਦੇ ਸੁਨੇਹੇ ਨਾਲ ‘ਵੰਦੇ ਮਾਤਰਮ’ ਦੇ ਨਾਅਰੇ ਲਗਾਏ।



