Punjab

ਬਾਸਕਟਬਾਲ ਖੇਡਦੇ ਹੋਏ 15 ਸਾਲਾ ਵਿਦਿਆਰਥੀ ਦੀ ਦਿਲ ਦੇ ਦੌਰੇ ਨਾਲ ਮੌਤ

ਮਾਪਿਆਂ ਦਾ ਸੀ ਇਕਲੌਤਾ ਪੁੱਤਰ

ਗਿੱਦੜਬਾਹਾ (ਮੁਕਤਸਰ), 24 ਅਗਸਤ : ਗਿੱਦੜਬਾਹਾ ਦੇ ਇਕ ਨਿੱਜੀ ਸਕੂਲ ਵਿਚ ਨੌਵੀਂ ਜਮਾਤ ਦੇ 15 ਸਾਲਾ ਵਿਦਿਆਰਥੀ ਦੀ ਬਾਸਕਟਬਾਲ ਖੇਡਦੇ ਸਮੇਂ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਜਾਣਕਾਰੀ ਮੁਤਾਬਕ, ਮਨਵੀਰ ਸਿੰਘ ਪੁੱਤਰ ਹਰਦੀਪ ਸਿੰਘ ਸਕੂਲ ਵਿਚ ਰੋਜ਼ਾਨਾ ਵਾਂਗ ਦੁਪਹਿਰ 1 ਵਜੇ ਦੇ ਕਰੀਬ ਦੂਜੇ ਵਿਦਿਆਰਥੀਆਂ ਨਾਲ ਬਾਸਕਟਬਾਲ ਖੇਡ ਰਿਹਾ ਸੀ। ਉਸ ਨੂੰ ਅਚਾਨਕ ਦਿਲ ਦਾ ਦੌਰਾ ਪਿਆ ਅਤੇ ਉਹ ਡਿੱਗ ਪਿਆ। ਸਕੂਲ ਦੇ ਅਧਿਆਪਕਾਂ ਅਤੇ ਰਿਸ਼ਤੇਦਾਰਾਂ ਨੇ ਉਸ ਨੂੰ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਡਾਕਟਰਾਂ ਮੁਤਾਬਕ, ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ ਸੀ। ਰਿਸ਼ਤੇਦਾਰਾਂ ਨੇ ਕਿਹਾ ਮਨਵੀਰ ਨੂੰ ਮਿਰਗੀ ਦੇ ਦੌਰੇ ਪੈਂਦੇ ਸਨ। ਉਹ ਇਸ ਬਿਮਾਰੀ ਦਾ ਇਲਾਜ ਕਰਵਾ ਰਿਹਾ ਸੀ। ਪਰ ਕੱਲ੍ਹ ਸਕੂਲ ਵਿਚ ਖੇਡਦੇ ਸਮੇਂ, ਉਸ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।

Related Articles

Leave a Reply

Your email address will not be published. Required fields are marked *

Back to top button