Punjab

ਬਿਜਲੀ ਮੁਲਾਜ਼ਮਾਂ ਵੱਲੋਂ 8 ਜਨਵਰੀ ਨੂੰ ਸਮੁੱਚੇ ਪੰਜਾਬ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 3 ਜਨਵਰੀ (ਜਸਵਿੰਦਰ ਸਿੰਘ ਸੰਧੂ)– ਜਨਵਰੀ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਬਿਜ਼ਲੀ ਬੋਰਡ ਅਤੇ ਯੂਪੀ ਬਿਜਲੀ ਬੋਰਡ ਨੂੰ ਘਾਟੇ ਵਿੱਚ ਦਿਖਾ ਕੇ ਨਿੱਜੀਕਰਨ ਕਰਨ ਦੇ ਵਿਰੋਧ ਵਿੱਚ ਅਤੇ ਚੰਡੀਗੜ ਅਤੇ ਯੂਪੀ ਮੁਲਾਜ਼ਮਾਂ ਦੇ ਸੰਘਰਸ਼ ਦੇ ਸਮਰਥਨ ਵਿਚ ਟੈਕਨੀਕਲ ਸਰਵਿਸਜ਼ ਯੂਨੀਅਨ ਐਡਹਾਕ ਕਮੇਟੀ ਪੰਜਾਬ ਦੇ ਸੱਦੇ ਉੱਪਰ ਸਮੂਹ ਮੁਲਾਜ਼ਮਾਂ ਵੱਲੋਂ 8 ਜਨਵਰੀ ਨੂੰ ਸ/ਡਵੀਜ਼ਨ/ ਡਵੀਜ਼ਨ ਦਫ਼ਤਰ ਦੇ ਗੇਟ ਅੱਗੇ ਰੋਹ ਭਰਪੂਰ ਰੋਸ ਰੈਲੀਆਂ ਕੀਤੀਆਂ ਜਾਣਗੀਆਂ । ਇਸ ਸੰਘਰਸ਼ ਦਾ ਪ੍ਰਗਟਾਵਾ ਟੈਕਨੀਕਲ ਸਰਵਿਸਜ਼ ਯੂਨੀਅਨ ਐਡਹਾਕ ਸਟੇਟ ਕਮੇਟੀ ਮੈਂਬਰ ਇੰਜ਼. ਸ਼ਿੰਗਾਰ ਚੰਦ ਮਹਿਰੋਕ ਨੇ ਸਰਕਲ ਫ਼ਿਰੋਜ਼ਪੁਰ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਅੱਜ ਸਰਕਲ ਫ਼ਿਰੋਜ਼ਪੁਰ ਦੀ ਮੀਟਿੰਗ ਸਾਥੀ ਜਗਤਾਰ ਸਿੰਘ ਪ੍ਰਧਾਨ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਇੰਜ਼. ਸ਼ਿੰਗਾਰ ਮਹਿਰੋਕ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਬਿਜਲੀ ਬੋਰਡ ਅਤੇ ਯੂਪੀ ਬਿਜਲੀ ਬੋਰਡ ਮੁਨਾਫ਼ੇ ਵਿਚ ਹੋਣ ਦੇ ਬਾਵਜੂਦ ਉਸ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ, ਜਿਸ ਨਾਲ ਬਿਜਲੀ ਹੋਰ ਮਹਿੰਗੀ ਹੋ ਜਾਵੇਗੀ ਗਰੀਬੀ ਰੇਖਾ ਤੋਂ ਹੇਠਾਂ ਰਹਿਣ ਵਾਲੇ ਲੋਕ ਬਿਜਲੀ ਬਾਲਣ ਤੋਂ ਵਾਂਝੇ ਹੋ ਜਾਂਣਗੇ। ਜਾਪਦਾ ਇੰਝ ਹੈ ਕਿ ਮੈਨੇਜਮੈਂਟ ਅਤੇ ਕੇਂਦਰ ਸਰਕਾਰਾਂ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਸੰਜੀਦਾ ਨਹੀਂ ਹੈ। ਆਗੂਆਂ ਵੱਲੋਂ ਦੱਸਿਆ ਗਿਆ ਕਿ ਠੇਕੇਦਾਰੀ ਮਾੜੇ ਸਿਸਟਮ ਕਰਕੇ ਲਗਾਤਾਰ ਹਾਦਸੇ ਵੱਧ ਰਹੇ ਹਨ ਅਤੇ ਬਿਜਲੀ ਕਾਮਿਆਂ ਦੀ ਕੀਮਤੀ ਜਾਨ ਇਨ੍ਹਾਂ ਹਾਦਸਿਆਂ ਕਰਕੇ ਜਾ ਰਹੀ ਹੈ ਅਤੇ ਇਨ੍ਹਾਂ ਸਾਥੀਆਂ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ ਅਤੇ ਉਸੇ ਤਰਜ ਤੇ ਪਰਿਵਾਰ ਦੀ ਵਿੱਤੀ ਸਹਾਇਤਾ ਕੀਤੀ ਜਾਵੇ। ਭਰਤੀ ਕਰਮਚਾਰੀਆਂ/ ਅਧਿਕਾਰੀਆਂ ਉੱਪਰ ਸੱਤਵੇਂ ਪੇ ਕਮਿਸ਼ਨ ਦੀ ਥਾਂ ਤੇ ਬਿਜਲੀ ਨਿਗਮ ਦੇ ਸਕੇਲ ਲਾਗੂ ਕਰਨ, ਸੋਧੇ ਹੋਏ ਭੱਤਿਆਂ ਦਾ ਬਕਾਇਆ, ਰਹਿੰਦੇ ਭੱਤੇ ਸੋਧਣ, ਇਨ ਹਾਊਸ ਕੰਟਰੈਕਟ ਕਾਮਿਆਂ ਨੂੰ ਪੱਕੇ ਕਰਨ, ਹਰੇਕ ਕੈਟਾਗਰੀ ਦੀਆਂ ਤਰੱਕੀਆਂ ਵਿੱਚ ਤੇਜੀ ਲਿਆਉਣ, ਮਿ੍ਰਤਕ ਕਰਮਚਾਰੀਆਂ ਦੇ ਵਾਰਿਸਾਂ ਨੂੰ ਯੋਗ ਨੌਕਰੀ ਦੇਣ, ਖ਼ਾਲੀ ਅਸਾਮੀਆਂ ਤਰੱਕੀ, ਨਵੀਂ ਭਰਤੀ ਰਾਹੀਂ ਪੋਸਟਾਂ ਭਰਨ ਆਦਿ। ਆਗੂਆਂ ਵੱਲੋਂ ਦੱਸਿਆ ਗਿਆ ਕਿ ਬਿਜਲੀ ਅਦਾਰਾ ਇੱਕ ਬੇਹੱਦ ਮਹੱਤਵਪੂਰਨ ਅਦਾਰਾ ਹੈ, ਪਰ ਸਰਕਾਰ ਵੱਲੋਂ ਇਸ ਅਦਾਰੇ ਵਿੱਚ ਕੰਮ ਕਰਦੇ ਕਾਮਿਆਂ ਦੀ ਸਾਰ ਨਹੀਂ ਲਈ ਜਾ ਰਹੀ। ਆਗੂਆਂ ਨੇ ਮੈਨੇਜਮੈਂਟ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਚੰਡੀਗੜ੍ਹ ਤੇ ਯੂਪੀ ਬਿਜਲੀ ਬੋਰਡ ਦਾ ਨਿੱਜੀਕਰਨ ਰੋਕਣਾ ਚਾਹੀਦਾ ਹੈ ਨਹੀਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਜਿਸਦੀ ਸਾਰੀ ਜ਼ਿੰਮੇਵਾਰੀ ਕੇਂਦਰ ਸਰਕਾਰ ਦੀ ਹੋਵੇਗੀ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਕਲ ਮੀਤ ਪ੍ਰਧਾਨ ਮਨਜੀਤ ਸਿੰਘ, ਕੈਸ਼ੀਅਰ ਸੁਭਾਸ਼ ਚੰਦਰ, ਸ਼ਹਿਰੀ ਡਵੀਜ਼ਨ ਫਿਰੋਜ਼ਪੁਰ ਪ੍ਰਧਾਨ ਰਮਨਦੀਪ, ਸ/ਅ ਡਵੀਜ਼ਨ ਪ੍ਰਧਾਨ ਰਜੇਸ਼ ਦੇਵਗਨ, ਜਲਾਲਾਬਾਦ ਡਵੀਜ਼ਨ ਸਕੱਤਰ ਸੰਦੀਪ ਕੁਮਾਰ, ਜ਼ੀਰਾ ਡਵੀਜ਼ਨ ਪ੍ਰਧਾਨ ਸੁਖਦੇਵ ਸਿੰਘ, ਰਵੀ ਸ਼ਰਮਾ ਬਜ਼ੀਦਪੁਰ ਆਦਿ ਨੇ ਵੀ ਸੰਬੋਧਨ ਕੀਤਾ।

Related Articles

Leave a Reply

Your email address will not be published. Required fields are marked *

Back to top button