Punjab

ਬੀਐਸਐਫ ਤੇ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 10 ਕਿਲੋ ਹੈਰੋਇਨ ਸਮੇਤ ਚਾਰ ਸਮਗਲਰ ਕਾਬੂ

ਡੇਰਾ ਬਾਬਾ ਨਾਨਕ, 21 ਸਤੰਬਰ : ਬੀਐਸਐਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀਐਸਐਫ ਦੀ 113 ਬਟਾਲੀਅਨ ਦੀ ਬੀਓਪੀ ਆਬਾਦ ਅਤੇ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਵੱਲੋਂ ਸਾਂਝੇ ਸਰਚ ਅਭਿਆਨ ਦੌਰਾਨ ਪਾਕਿ ਤਸਕਰਾਂ ਵੱਲੋਂ ਡਰੋਨ ਰਾਹੀਂ ਭਾਰਤੀ ਖੇਤਰ ਵਿੱਚ ਭੇਜੀ 10 ਕਿਲੋ ਹੈਰੋਇਨ ਚੁੱਕਣ ਆਏ ਚਾਰ ਸਮਗਲਰਾਂ ਨੂੰ ਕਾਬੂ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਬੀਐਸਐਫ ਦੇ ਡੀਆਈਜੀ ਜੇਕੇ ਬਿਰਦੀ ਨੇ ਦੱਸਿਆ ਕਿ ਬੀਐਸਐਫ ਅਤੇ ਪੰਜਾਬ ਪੁਲਿਸ ਦੇ ਸਾਂਝੇ ਤਾਲਮੇਲ ਦੀ ਬਦੌਲਤ ਹੈਰੋਇਨ ਦੀ ਵੱਡੀ ਖੇਪ ਮੰਗਵਾਉਣ ਵਾਲੇ ਚਾਰ ਤਸਕਰਾਂ ਨੂੰ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਤਸਕਰਾਂ ਦੇ ਦੋ ਮੋਟਰਸਾਈਕਲ ਤੇ ਤਿੰਨ ਮੋਬਾਈਲ ਵੀ ਬਰਾਮਦ ਕੀਤੇ ਹਨ। ਇਸ ਸਬੰਧੀ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਵਿੱਚ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।।

Related Articles

Leave a Reply

Your email address will not be published. Required fields are marked *

Back to top button