
ਡੇਰਾ ਬਾਬਾ ਨਾਨਕ, 15 ਜੁਲਾਈ : ਭਾਰਤ ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ਤੇ ਤੈਨਾਤ ਬੀਐੱਸਐੱਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀਐੱਸਐੱਫ ਦੀ 113 ਬਟਾਲੀਅਨ ਅਤੇ ਪੁਲਿਸ ਵੱਲੋਂ ਸਾਂਝੇ ਆਪਰੇਸ਼ਨ ਦੌਰਾਨ ਪਿੰਡ ਠੇਠਰਕੇ ਦੇ ਝੋਨੇ ਦੇ ਖੇਤਾਂ ਵਿੱਚੋਂ ਹੈਰੋਇਨ ਦਾ ਪੈਕੇਟ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੋਮਵਾਰ ਨੂੰ ਬੀਐੱਸਐੱਫ ਦੀ 113 ਬਟਾਲੀਅਨ ਦੀ ਬੀਓਪੀ ਆਬਾਦ ਦੀ ਜਵਾਨਾਂ ਅਤੇ ਪੁਲਿਸ ਵੱਲੋਂ ਸਾਂਝੀ ਅਪਰੇਸ਼ਨ ਦੌਰਾਨ ਤੇ ਸਰਹੱਦ ਦੇ ਨਾਲ ਲੱਗਦੇ ਪਿੰਡ ਠੇਠਰਕੇ ਦੇ ਖੇਤਾਂ ਵਿੱਚੋਂ ਪਾਕਿਸਤਾਨ ਵਾਲੇ ਪਾਸੇ ਬੈਠੇ ਦੇਸ਼ ਵਿਰੋਧੀ ਅਨਸਰਾਂ ਵੱਲੋਂ ਡਰੋਨ ਰਾਹੀਂ ਭੇਜਿਆ ਇੱਕ ਪੈਕਟ ਝੋਨੇ ਦੇ ਬਰਾਮਦ ਕੀਤਾ ਗਿਆ ਜਿਸ ਵਿੱਚੋਂ ਕਰੀਬ ਤਿੰਨ ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਇਸ ਸਬੰਧੀ ਬੀਐੱਸਐੱਫ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਬੀਐੱਸਐੱਫ ਜਵਾਨਾਂ ਵੱਲੋਂ ਕਿਸਾਨਾਂ ਨਾਲ ਸਮੇਂ ਸਮੇਂ ਤੇ ਕੀਤੀਆਂ ਗਈਆਂ ਮੀਟਿੰਗਾਂ ਦੇ ਸਿੱਟੇ ਵਜੋਂ ਕਿਸਾਨ ਨੇ ਬੀਐਸਐਫ ਦੇ ਖੁਫੀਆ ਵਿਭਾਗ ਨੂੰ ਜਾਣਕਾਰੀ ਦਿੱਤੀ ਕਿ ਖੇਤਾਂ ਵਿੱਚ ਇੱਕ ਪੈਕਟ ਪਿਆ ਹੋਇਆ ਜਿੱਥੇ ਤੁਰੰਤ ਬੀਐੱਸਐੱਫ ਅਤੇ ਪੁਲਿਸ ਦੇ ਜਵਾਨਾਂ ਵੱਲੋਂ ਸਾਂਝੇ ਆਪਰੇਸ਼ਨ ਦੌਰਾਨ ਖੇਤਾਂ ਵਿੱਚੋਂ ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਫੜੀ ਗਈ ਹੈਰੋਇਨ ਸਬੰਧੀ ਬੀਐੱਸਐੱਫ ਦੇ ਸੈਕਟਰ ਗੁਰਦਾਸਪੁਰ ਦੇ ਡੀਆਈਜੀ ਜੇਕੇ ਬਿਰਦੀ ਨੇ ਕਿਹਾ ਕਿ ਕਿਸਾਨਾਂ ਦੀ ਇਤਲਾਹ ਤੇ ਖੇਤਾਂ ਵਿੱਚੋਂ ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ਮਿਲੀ ਹੈ। ਉਹਨਾਂ ਕਿਹਾ ਕਿ ਬੀਐਸਐਫ ਵੱਲੋਂ ਪਿਛਲੇ ਸਮੇਂ ਦੌਰਾਨ ਕੀਤੀਆਂ ਗਈਆਂ ਕਿਸਾਨ ਮੀਟਿੰਗਾਂ ਕਾਰਨ ਕਿਸਾਨਾਂ ਦਾ ਸਹਿਯੋਗ ਮਿਲਿਆ ਹੈ। ਤੇ ਕਿਸਾਨ ਇਸੇ ਤਰ੍ਹਾਂ ਹੀ ਨਸ਼ਿਆਂ ਦੇ ਖਾਤਮੇ ਲਈ ਬੀਐਸਐਫ ਦਾ ਸਹਿਯੋਗ ਕਰਦੇ ਰਹਿਣ।



