Punjab

ਬੀਡੀਏ ਦੀ ਜ਼ਮੀਨ ‘ਤੇ ਕੰਧ ਕੱਢ ਕੇ ਕਬਜ਼ਾ ਕਰਨ ਦੀ ਕੋਸ਼ਿਸ਼, ਦੋ ਖਿਲਾਫ਼ ਮਾਮਲਾ ਦਰਜ

ਬਠਿੰਡਾ, 10 ਜੂਨ : ਪਿੰਡ ਨਰੂਆਣਾ ਦੇ ਦੋ ਵਿਅਕਤੀਆਂ ਨੇ ਬਠਿੰਡਾ ਵਿਕਾਸ ਅਥਾਰਟੀ ਬੀਡੀਏ ਦੀ ਸਰਕਾਰੀ ਜ਼ਮੀਨ ਤੇ ਕੰਧ ਕੱਢ ਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ। ਬੀਡੀਏ ਅਧਿਕਾਰੀਆਂ ਦੀ ਸ਼ਿਕਾਇਤ ਤੇ ਥਾਣਾ ਸਿਵਲ ਲਾਈਨ ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਸ਼ਿਕਾਇਤ ਦਿੰਦੇ ਹੋਏ ਖੁਸ਼ਦੀਪ ਸਿੰਘ, ਐਸਡੀਓ ਦਫ਼ਤਰ ਬੀਡੀਏ ਮਾਡਲ ਟਾਊਨ ਬਠਿੰਡਾ ਨੇ ਦੱਸਿਆ ਕਿ ਪਲਾਟ ਨੰਬਰ 222,223,205,206 ਅਤੇ 207 ਪੁੱਡਾ ਵਿਭਾਗ ਦੀ ਮਲਕੀਅਤ ਹਨ। ਪਿੰਡ ਨਰੂਆਣਾ ਦੇ ਵਸਨੀਕ ਮੁਲਜ਼ਮ ਗੁਰਕੀਰਤ ਸਿੰਘ ਅਤੇ ਲਾਲੀ ਸਿੰਘ ਨੇ ਕੰਧ ਕੱਢ ਕੇ ਇਸ ਤੇ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ। ਜਦੋਂ ਬੀਡੀਏ ਅਧਿਕਾਰੀਆਂ ਨੇ ਉਨ੍ਹਾਂ ਨੂੰ ਜ਼ਮੀਨ ਤੇ ਕਬਜ਼ਾ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮਾਂ ਨੇ ਉਨ੍ਹਾਂ ਨੂੰ ਗੋਲੀ ਮਾਰਨ ਦੀ ਧਮਕੀ ਦਿੰਦੇ ਹੋਏ ਧੱਕਾ ਮੁੱਕੀ ਵੀ ਕੀਤੀ ਅਜਿਹਾ ਕਰਕੇ ਮੁਲਜ਼ਮਾਂ ਨੇ ਸਰਕਾਰੀ ਡਿਊਟੀ ਵਿਚ ਵਿਘਨ ਪਾਇਆ ਅਤੇ ਉਨ੍ਹਾਂ ਤੇ ਹਮਲਾ ਕੀਤਾ। ਬੀਡੀਏ ਅਧਿਕਾਰੀਆਂ ਦੀ ਸ਼ਿਕਾਇਤ ਤੇ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Articles

Leave a Reply

Your email address will not be published. Required fields are marked *

Back to top button