Punjab

ਬੇਰੁਜ਼ਗਾਰ ਪੀਟੀਆਈ ਅਧਿਆਪਕ ਪਾਣੀ ਵਾਲੀ ਟੈਂਕੀ ’ਤੇ ਚੜ੍ਹੇ, ਸਰਕਾਰ ਖਿ਼ਲਾਫ਼ ਕੀਤੀ ਨਾਅਰੇਬਾਜ਼ੀ

ਬਠਿੰਡਾ, 29 ਅਪ੍ਰੈਲ-ਬੇਰੁਜ਼ਗਾਰ ਪੀਟੀਆਈ ਅਧਿਆਪਕ ਸੋਮਵਾਰ ਨੂੰ ਸ਼ਹਿਰ ਦੇ ਅਜੀਤ ਰੋਡ ’ਤੇ ਸਥਿਤ ਵਾਟਰ ਵਰਕਸ ਦੀ ਪਾਣੀ ਵਾਲੀ ਟੈਂਕੀ ਉੱਪਰ ਚੜ੍ਹ ਗਏ। ਬੇਰੁਜ਼ਗਾਰ ਅਧਿਆਪਕਾਂ ਦੇ ਟੈਂਕੀ ਉੱਪਰ ਚੜ੍ਹਨ ਦੀ ਸੂਚਨਾ ਮਿਲਣ ਤੋਂ ਬਾਅਦ ਜਿੱਥੇ ਥਾਣਾ ਸਿਵਲ ਲਾਈਨ ਦੀ ਪੁਲਿਸ ਮੌਕੇ ’ਤੇ ਪੁੱਜੀ, ਉੱਥੇ ਹੀ ਸ਼ਹੀਦ ਸੰਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਗੁਰਮੇਲ ਸਿੰਘ ਵੀ ਪੁੱਜੇ। ਇਸ ਮੌਕੇ ਪੀਟੀਆਈ ਅਧਿਆਪਕ ਯੂਨੀਅਨ ਦੇ ਆਗੂ ਅਮਨਦੀਪ ਸਿੰਘ ਕੰਬੋਜ ਨੇ ਦੱਸਿਆ ਕਿ ਉਨ੍ਹਾਂ ਦੀ ਭਰਤੀ ਲਈ ਸਾਲ 2021 ਵਿਚ ਸਰਕਾਰ ਵੱਲੋਂ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ, ਪਰ ਆਨਲਾਈਨ ਫਾਰਮ ਭਰਨ ਲਈ ਉਨ੍ਹਾਂ ਦਾ ਪੋਰਟਲ ਚਾਲੂ ਨਹੀਂ ਕੀਤਾ ਗਿਆ। ਸਾਲ 2006 ਤੋਂ ਬਾਅਦ ਪੰਜਾਬ ਸਰਕਾਰ ਨੇ ਮੁੜ ਪੀਟੀਆਈ ਅਧਿਆਪਕਾਂ ਦੀ ਭਰਤੀ ਨਹੀਂ ਕੀਤੀ, ਜਿਸ ਕਾਰਨ ਵੱਡੀ ਗਿਣਤੀ ਪੋਸਟਾਂ ਸਕੂਲਾਂ ਵਿਚ ਖਾਲੀ ਪਈਆਂ ਹਨ। ਉਨ੍ਹਾਂ ਦੱਸਿਆ ਕਿ ਅੱਜ ਪੀਟੀਆਈ ਅਧਿਆਪਕ ਪਿੰਡ ਸਤੌਜ, ਫਿਰੋਜ਼ਪੁਰ, ਮਾਨਸਾ ਵਿਚ ਪਾਣੀ ਵਾਲੀ ਟੈਂਕੀਆਂ ’ਤੇ ਚੜ੍ਹੇ ਹੋਏ ਹਨ। ਪੀਟੀਆਈ ਅਧਿਆਪਕਾਂ ਦੇ ਪਾਣੀ ਵਾਲੀ ਟੈਂਕੀ ’ਤੇ ਚੜ੍ਹੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਪਰਸਰਾਮ ਨਗਰ ਸਥਿਤ ਸ਼ਹੀਦ ਸੰਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਗੁਰਮੇਲ ਸਿੰਘ ਅਤੇ ਲੈਕਚਰਾਰ ਰਾਜਵੀਰ ਸਿੰਘ ਅਜੀਤ ਰੋਡ ’ਤੇ ਸਥਿਤ ਪਾਣੀ ਵਾਲੀ ਟੈਂਕੀ ਕੋਲ ਪੁੱਜੇਉਨ੍ਹਾਂ ਸਿੱਖਿਆ ਅਧਿਕਾਰੀਆਂ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ, ਜਿਸ ਤੋਂ ਬਾਅਦ ਅਧਿਆਪਕ ਪਾਣੀ ਵਾਲੀ ਟੈਂਕੀ ਤੋਂ ਹੇਠਾਂ ਆ ਗਏ।

Related Articles

Leave a Reply

Your email address will not be published. Required fields are marked *

Back to top button