
ਬਠਿੰਡਾ, 19 ਮਾਰਚ-ਆਲ ਇੰਡੀਆ ਪੰਜਾਬ ਨੈਸ਼ਨਲ ਬੈਂਕ ਆਫੀਸਰਜ਼ ਐਸੋਸੀਏਸ਼ਨ ਬਠਿੰਡਾ ਇਕਾਈ ਨੇ ਬੈਂਕ ਪ੍ਰਬੰਧਨ ਦੀ ਨਵੀਂ ਟ੍ਰਾਂਸਫਰ ਨੀਤੀ ਅਤੇ ਹੋਰ ਫੈਸਲਿਆਂ ਵਿਰੁੱਧ ਡਿਵੀਜ਼ਨਲ ਦਫਤਰ ਦੇ ਬਾਹਰ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਵਿਚ 200 ਤੋਂ ਵੱਧ ਮੈਂਬਰਾਂ ਨੇ ਹਿੱਸਾ ਲਿਆ ਅਤੇ ਕਾਲੇ ਬਿੱਲੇ ਲਗਾ ਕੇ ਨੀਤੀਆਂ ਵਿਰੁੱਧ ਆਪਣਾ ਰੋਸ ਪ੍ਰਗਟ ਕੀਤਾ। ਇਸ ਤੋਂ ਪਹਿਲਾਂ 12 ਮਾਰਚ ਨੂੰ ਵੀ ਇਸੇ ਤਰ੍ਹਾਂ ਦਾ ਪ੍ਰਦਰਸ਼ਨ ਕੀਤਾ ਗਿਆ ਸੀ। ਇਸ ਮੌਕੇ ਸਕੱਤਰ ਨਵਲੀਨ ਸਿੰਘ ਅਤੇ ਪ੍ਰਧਾਨ ਉਮੇਸ਼ ਸੈਣੀ ਨੇ ਕਿਹਾ ਕਿ ਸਕੇਲ 1, 2 ਤੇ 3 ਅਧਿਕਾਰੀਆਂ ਤੇ ਜ਼ਬਰਦਸਤੀ ਲਾਗੂ ਕੀਤੀ ਜਾਰਹੀ ਟ੍ਰਾਂਸਫਰ ਨੀਤੀ ਕਰਮਚਾਰੀਆਂ ਦੇ ਹਿੱਤਾਂ ਅਤੇ ਬੈਂਕ ਦੇ ਕਾਰੋਬਾਰੀ ਪ੍ਰਭਾਵ ਲਈ ਨੁਕਸਾਨਦੇਹ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ 28 ਤੇ 29 ਮਾਰਚ ਨੂੰ ਦੋ ਦਿਨਾਂ ਦੀ ਹੜਤਾਲ ਕੀਤੀ ਜਾਵੇਗੀ ਅਤੇ ਪ੍ਰਦਰਸ਼ਨ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 21 ਮਾਰਚ ਨੂੰ ਵੀ ਇਸੇ ਤਰ੍ਹਾਂ ਦੇ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਮੈਨੇਜਮੈਂਟ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾਵੇਗੀ।



