Punjab

ਬੱਚਿਆਂ ਦੀ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਏ

ਜਸਵਿੰਦਰ ਸਿੰਘ ਸੰਧੂ, ਬਾਲ ਕਿਸ਼ਨ

ਫ਼ਿਰੋਜ਼ਪੁਰ, 3 ਅਪ੍ਰੈਲ : ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਰੀਚਿਕਾ ਨੰਦਾ ਦੀ ਯੋਗ ਅਗਵਾਈ ਵਿੱਚ ਕੰਮ ਕਰ ਰਹੀ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਫ਼ਿਰੋਜ਼ਪੁਰ ਵੱਲੋਂ ਦਫਤਰ ਜ਼ਿਲ੍ਹਾ ਲੀਗਲ ਸਰਵਿਸ ਅਥਾਰਟੀ, ਫਿਰੋਜ਼ਪੁਰ ਦੇ ਸਹਿਯੋਗ ਨਾਲ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਬੱਗੇ ਕੇ ਪਿੱਪਲ ਅਤੇ ਯਾਰੇ ਸ਼ਾਹ ਵਾਲਾ ਪਿੰਡਾਂ ਵਿੱਚ ਨਿੱਜੀ ਤੌਰ ‘ਤੇ ਪਹੁੰਚ ਕੇ ਮਿਸ਼ਨ ਵਤਸੱਲਿਆ ਸਕੀਮ ਤਹਿਤ ਅਨਾਥ, ਲੋੜਵੰਦ ਅਤੇ ਬੇਸਹਾਰਾ ਬੱਚਿਆਂ ਨੂੰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਫ਼ਿਰੋਜ਼ਪੁਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਵੱਖ-ਵੱਖ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤੋਂ ਸਤਨਾਮ ਸਿੰਘ ਵੱਲੋਂ ਲੋਕਾਂ ਨੂੰ 18 ਸਾਲ ਤੋਂ ਘੱਟ ਉਮਰ ਦੇ ਬੇਸਹਾਰਾ, ਅਨਾਥ, ਕੈਦੀਆਂ ਦੇ ਬੱਚੇ, ਵਿਧਵਾ ਔਰਤ ਦੇ ਬੱਚੇ, ਐਚ.ਆਈ.ਵੀ ਤੋਂ ਪੀੜਤ ਪਰਿਵਾਰ ਦੇ ਬੱਚੇ ਆਦਿ ਬੱਚਿਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਕੀਮਾ ਜਿਵੇ ਕਿ ਸਪੋੰਸਰਸ਼ਿਪ ਸਕੀਮ 4000/-ਰੁਪਏ ਪ੍ਰਤੀ ਮਹੀਨਾ, ਫੋਸਟਰ ਕੇਅਰ ਸਕੀਮ, ਚਿਲਡਰਨ ਹੋਮ, ਅਬਜਰਵੇਸ਼ਨ ਹੋਮ, ਮੈਟਲੀ ਰਿਟਾਇਰਡ ਹੋਮ, ਅਡਾਪਸ਼ਨ ਆਦਿ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਪੋਕਸੋ ਐਕਟ 2012 ਦਾ ਉਦੇਸ਼ ਬੱਚਿਆਂ ਨਾਲ ਹੋ ਰਹੇ ਸਰੀਰਕ ਸ਼ੋਸ਼ਣ, ਜਿਸਮਾਨੀ ਹਮਲਾ ਤੇ ਜਿਸਮਾਨੀ ਤੌਰ ‘ਤੇ ਪਰੇਸ਼ਾਨ ਕਰਨ ਤੋਂ ਰੋਕਣਾ ਹੈ। ਇਸ ਮੌਕੇ ਸਮਾਜਿਕ ਬੁਰਾਈ ਜਿਵੇਂ ਕਿ ਬਾਲ ਵਿਆਹ, ਬਾਲ ਮਜ਼ਦੂਰੀ ਕਰਵਾਉਣਾ, ਬਾਲ ਭਿੱਖਿਆ ਮੰਗਵਾਉਣਾ ਆਦਿ ਨੂੰ ਰੋਕਣ ਲਈ ਵੀ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਲਈ ਚਾਈਲਡ ਹੈਲਪ ਲਾਈਨ ਨੰਬਰ 1098 ਅਤੇ 112 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜੋ ਵੀ ਵਿਅਕਤੀ ਇਸ ਸਬੰਧੀ ਜਾਣਕਾਰੀ ਦੇਵੇਗਾ, ਉਸ ਦੀ ਨਿੱਜੀ ਜਾਣਕਾਰੀ ਗੁਪਤ ਰੱਖੀ ਜਾਵੇਗੀ। ਇਸ ਤੋਂ ਇਲਾਵਾ ਕਿਸੇ ਵੀ ਬੱਚੇ ਨੂੰ ਕਿਸੇ ਪ੍ਰਕਾਰ ਦੀ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫਿਰੋਜ਼ਪੁਰ ਦੇ ਸਪੰਰਕ ਨੰਬਰ 01632-242520 ਤੇ ਵੀ ਸਪੰਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਸਤਨਾਮ ਸਿੰਘ, ਸੁਖਪ੍ਰੀਤ ਸਿੰਘ, ਕਮਲੇਸ਼ ਕੁਮਾਰ, ਆਂਗਣਵਾੜੀ ਵਰਕਰ ਆਸ਼ਾ ਰਾਣੀ, ਗੁਰਜੀਤ ਕੌਰ, ਰਾਜਿੰਦਰ ਕੌਰ ਤੋਂ ਇਲਾਵਾ ਦਫ਼ਤਰ ਜ਼ਿਲ੍ਹਾ ਲੀਗਲ ਸਰਵਿਸ ਅਥਾਰਟੀ ਤੋਂ ਪੈਰਾ ਲੀਗਲ ਵਲੰਟੀਅਰ ਰੀਬੀਕਾ ਵੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button