
ਜਸਵਿੰਦਰ ਸਿੰਘ ਸੰਧੂ
ਚੰਡੀਗੜ੍ਹ, 14 ਮਈ, 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਦੌਰੇ ’ਤੇ ਜਾਣਗੇ ਜਿਸ ਦੌਰਾਨ ਉਹ ਵੱਖ-ਵੱਖ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖਣਗੇ। ਉਹ ਸਵੇਰੇ 11 ਵਜੇ 26 ਲੱਖ ਰੁਪਏ ਨਾਲ ਬਣਨ ਵਾਲੇ ਸਪੋਰਟਸ ਪਾਰਕ ਦਾ ਨੀਂਹ ਪੱਥਰ ਰੱਖਣਗੇ। ਇਸ ਉਪਰੰਤ ਡਾ. ਭੀਮ ਰਾਓ ਅੰਬੇਡਕਰ ਭਵਨ ਦੇ ਆਡੀਟੋਰੀਅਮ ਦਾ ਨੀਂਹ ਪੱਥਰ ਰੱਖਣਗੇ ਜੋ 14.44 ਕਰੋੜ ਰੁਪਏ ਨਾਲ ਬਣੇਗਾ। ਇਸ ਉਪਰੰਤ ਬੁੱਢੇ ਨਾਲੇ ’ਤੇ 8.16 ਕਰੋੜ ਰੁਪਏ ਨਾਲ ਬਣਨ ਵਾਲੇ ਪੁੱਲ ਦਾ ਨੀਂਹ ਪੱਥਰ ਰੱਖਣਗੇ।



