Punjab

ਭਗਵੰਤ ਮਾਨ ਦੀ ਸਿੱਧੀ ਚੇਤਾਵਨੀ; ਜੇ ਸੜਕਾਂ ਅਤੇ ਰੇਲਾਂ ਰੋਕ ਕੇ ਧਰਨੇ ਲਾਏ ਤਾਂ… ਕਰਾਂਗੇ ਕਾਨੂੰਨੀ ਕਾਰਵਾਈ

ਡਾ: ਰਮਨਦੀਪ ਕੌਰ

ਚੰਡੀਗੜ੍ਹ, 5 ਮਈ 2025- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਧਰਨਾਕਾਰੀਆਂ ਨੂੰ ਸਿੱਧੀ ਚੇਤਾਵਨੀ ਦਿੱਤੀ ਹੈ ਕਿ ਜਿਸ ਨੇ ਵੀ ਸੜਕਾਂ ਅਤੇ ਰੇਲਾਂ ਰੋਕ ਕੇ ਧਰਨੇ ਲਾਏ ਤਾਂ ਉਸ ਖਿਲਾਫ਼ ਕਾਨੂੰਨੀ ਕਾਰਵਾਈ ਕਰਾਂਗੇ। ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਪੰਜਾਬ ਵਿੱਚ ਸੜਕਾਂ ਰੋਕਣ ਜਾਂ ਰੇਲਾਂ ਰੋਕਣ ਜਾਂ ਆਮ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਅਤੇ ਰੋਜ਼ਾਨਾ ਦੇ ਕੰਮਾਂ ਕਾਰਾਂ ਚ ਵਿਘਨ ਪਾਉਣ ਵਾਲੇ ਕੋਈ ਵੀ ਐਲਾਨ,ਧਰਨੇ ਜਾਂ ਹੜਤਾਲਾਂ ..ਪਬਲਿਕ ਦੇ ਵਿਰੁੱਧ ਮੰਨੇ ਜਾਣਗੇ..ਸਾਰੀਆਂ ਸੰਸਥਾਵਾਂ, ਜਥੇਬੰਦੀਆਂ ਅਤੇ ਯੂਨੀਅਨਾਂ ਧਿਆਨ ਦੇਣ..ਵਿਰੋਧ ਕਰਨ ਦੇ ਹੋਰ ਵੀ ਤਰੀਕੇ ਹਨ ਸਿਰਫ਼ ਲੋਕਾਂ ਨੂੰ ਤੰਗ ਕਰਨਾ ਸਹੀ ਨਹੀਂ ..ਵਰਨਾ ਸਖ਼ਤ ਕਾਨੂੰਨੀ ਕਾਰਵਾਈ ਲਈ ਤਿਆਰ ਰਹਿਣ..  ਪੰਜਾਬ ਦੇ ਮਿਹਨਤੀ ਲੋਕਾਂ ਦੇ ਹਿੱਤ ਚ ਜਾਰੀ।

Related Articles

Leave a Reply

Your email address will not be published. Required fields are marked *

Back to top button