National

ਭਗਵੰਤ ਮਾਨ ਵੱਲੋਂ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ, ਝੋਨੇ ਦੀ ਲਿਫਟਿੰਗ, ਆਰ ਡੀ ਐਫ ਤੇ ਆੜ੍ਹਤੀਆਂ ਦੇ ਮੁੱਦੇ ਚੁੱਕੇ

ਨਵੀਂ ਦਿੱਲੀ, 27 ਮਾਰਚ, 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਤੇ ਸਪਲਾਈ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹਨਾਂ ਨੇ ਪੰਜਾਬ ਵਿਚੋਂ ਝੋਨੇ ਦੀ ਲਿਫਟਿੰਗ ਦਾ ਮਾਮਲਾ ਮੰਤਰੀ ਕੋਲ ਚੁੱਕਿਆ ਹੈ ਤੇ ਮੰਤਰੀ ਨੂੰ ਦੱਸਿਆ ਹੈ ਕਿ 1 ਅਪ੍ਰੈਲ 2025 ਤੋਂ ਪੰਜਾਬ ਵਿਚ ਕਣਕ ਦੀ ਖਰੀਦ ਸ਼ੁਰੂ ਹੋ ਜਾਵੇਗੀਉਹਨਾਂ ਕਿਹਾ ਕਿ ਇਸ ਵੇਲੇ ਰੋਜ਼ਾਨਾ 25 ਮਾਲ ਗੱਡੀਆਂ ਰਾਹੀਂ ਝੋਨਾ ਪੰਜਾਬ ਵਿਚੋਂ ਚੁੱਕਿਆ ਜਾ ਰਿਹਾ ਹੈ ਤੇ ਇਹਨਾਂ ਮਾਲ ਗੱਡੀਆਂ ਵਿਚ ਛੇਤੀ ਹੀ ਵਾਧਾ ਕੀਤਾ ਜਾਵੇਗਾ ਅਤੇ ਮਈ 2025 ਤੱਕ ਪੂਰੀ ਲਿਫਟਿੰਗ ਮੁਕੰਮਲ ਹੋ ਜਾਵੇਗੀ। ਉਹਨਾਂ ਦੱਸਿਆ ਕਿ ਉਹਨਾਂ ਨੇ ਆਰ ਡੀ ਐਫ ਦੇ ਬਕਾਏ ਦਾ ਮਸਲਾ ਵੀ ਚੁੱਕਿਆ ਤੇ ਕੇਂਦਰ ਸਰਕਾਰ ਨੂੰ ਸਲਾਹ ਦਿੱਤੀ ਹੈ ਕਿ ਉਹ ਕਿਸ਼ਤਾਂ ਵਿਚ ਵੀ ਸੂਬੇ ਨੂੰ ਅਦਾਇਗੀ ਕਰ ਸਕਦੀ ਹੈ। ਉਹਨਾਂ ਕਿਹਾ ਕਿ ਪਿਛਲੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਆਰ ਡੀ ਐਫ ਦੇ ਪੈਸੇ ਦੀ ਦੁਰਵਰਤੋਂ ਕੀਤੀ ਪਰ ਅਸੀਂ ਐਕਟ ਬਣਾ ਦਿੱਤਾ ਤੇ ਯਕੀਨੀ ਬਣਾਵਾਂਗੇ ਕਿ ਆਰ ਡੀ ਐਫ ਦੀ ਵਰਤੋਂ ਸਿਰਫ ਪੇਂਡੂ ਵਿਕਾਸ ਖਾਸ ਤੌਰ ’ਤੇ ਸੜਕਾਂ ਦੇ ਨਿਰਮਾਣ ’ਤੇ ਖਰਚ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਆੜ੍ਹਤੀਆਂ ਦੇ ਕਮਿਸ਼ਨ ਵਿਚ ਵਾਧੇ ਅਤੇ ਸਾਈਲੋਜ਼ ’ਤੇ ਆੜ੍ਹਤੀਆਂ ਨੂੰ ਕਮਿਸ਼ਨ ਦੇਣ ਦਾ ਮਸਲਾ ਵੀ ਚੁੱਕਿਆ ਹੈ। ਉਹਨਾਂ ਕਿਹਾ ਕਿ ਗੱਲਬਾਤ ਬਹੁਤ ਹੀ ਹਾਂ ਪੱਖੀ ਮਾਹੌਲ ਵਿਚ ਹੋਈ। ਉਹਨਾਂ ਕਿਹਾ ਕਿ ਮੰਤਰੀ ਨੇ ਉਹਨਾਂ ਨੂੰ ਕਿਹਾ ਹੈ ਕਿ ਉਹ 3-4 ਦਿਨਾਂ ਵਿਚ ਫੈਸਲਾ ਲੈ ਕੇ ਉਹਨਾਂ ਨੂੰ ਸੂਚਿਤ ਕਰਨਗੇ।

Related Articles

Leave a Reply

Your email address will not be published. Required fields are marked *

Back to top button