Punjab

ਭਲਕੇ ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ, ਪੰਜਾਬ ਦੇ ਇਕ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ

ਗੁਰਦਾਸਪੁਰ, 3 ਮਾਰਚ- ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਡੀਸੀ ਗੁਰਦਾਸਪੁਰ (DC Gurdaspur) ਵੱਲੋਂ ਸਕੂਲਾਂ ਕਾਲਜਾਂ ਵਿੱਚ 4 ਮਾਰਚ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਜ਼ਿਲਾ ਗੁਰਦਾਸਪੁਰ ਦੇ ਉਪ ਮੰਡਲ, ਡੇਰਾ ਬਾਬਾ ਨਾਨਕ ਵਿਖੇ ਸ੍ਰੀ ਚੌਲਾ ਸਾਹਿਬ ਜੀ ਦਾ ਮੇਲਾ ਬੜੀ ਹੀ ਸ਼ਰਧਾ ਅਤੇ ਧੂਮ ਧਾਮ ਨਾਲ ਹਰ ਸਾਲ ਮਨਾਇਆ ਜਾਂਦਾ ਹੈ। ਉਪ ਮੰਡਲ ਮੈਜਿਸਟਰੇਟ ਡੇਰਾ ਬਾਬਾ ਨਾਨਕ ਵਲੋਂ ਪ੍ਰਾਪਤ ਹੋਈ ਰਿਪੋਰਟ ਅਤੇ ਸ੍ਰੀ ਚੌਲਾ ਸਾਹਿਬ ਜੀ ਦੇ ਮੇਲੇ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਉਪ ਮੰਡਲ ਡੇਰਾ ਬਾਬਾ ਨਾਨਕ ਵਿੱਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਦਫਤਰਾਂ, ਸਰਕਾਰੀ ਅਤੇ ਗੈਰ ਸਰਕਾਰੀ ਵਿਦਿਅਕ ਸੰਸਥਾਵਾਂ ਵਿੱਚ ਮਿਤੀ 4 ਮਾਰਚ ਨੂੰ ਲੋਕਲ ਸਰਕਾਰੀ ਛੁੱਟੀ ਐਲਾਨੀ ਜਾਂਦੀ ਹੈ। ਇਸ ਦਿਨ ਕਾਰਪੋਰੇਸ਼ਨ, ਬੋਰਡ, ਯੂਨੀਵਰਸਿਟੀ ਅਤੇ ਵਿਦਿਅਕ ਸੰਸਥਾਵਾਂ ਵਲੋਂ ਲਈਆਂ ਜਾ ਰਹੀਆਂ ਪ੍ਰਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ

Related Articles

Leave a Reply

Your email address will not be published. Required fields are marked *

Back to top button