Punjab

ਭਾਕਿਯੂ ਡਕੌਂਦਾ ਦੇ ਜ਼ਿਲ੍ਹਾ ਫਿਰੋਜ਼ਪੁਰ ਦੀ ਜ਼ਿਲ੍ਹਾ ਕਮੇਟੀ ਦੀ ਹੋਈ ਚੋਣ

ਜਸਵਿੰਦਰ ਸਿੰਘ ਸੰਧੂ

ਫਿਰੋਜ਼ਪੁਰ, 22 ਜੁਲਾਈ : ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਫਿਰੋਜ਼ਪੁਰ ਦੀ ਨਵੀਂ ਜ਼ਿਲ੍ਹਾ ਕਮੇਟੀ ਦੀ ਚੋਣ ਗੁਰਦੁਆਰਾ ਸਾਹਿਬ ਵਜੀਦਪੁਰ ਵਿੱਖੇ ਹੋਈ ਜਿਸ ਵਿੱਚ ਉਚੇਚੇ ਤੌਰ ਤੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ, ਸੂਬਾ ਪ੍ਰੈੱਸ ਸਕੱਤਰ ਇੰਦਰ ਪਾਲ ਸਿੰਘ ਤੇ ਸੂਬਾ ਮੀਤ ਪ੍ਰਧਾਨ ਬਲਦੇਵ ਸਿੰਘ ਭਾਈਰੂਪਾ ਪਹੁੰਚੇ। ਸਮਾਗਮ ਦੀ ਅਗਵਾਈ ਕਰਦਿਆਂ ਸ਼੍ਰੀ ਗਿੱਲ ਨੇ ਅਜੋਕੇ ਸਮੇਂ ਦੇ ਭਖਦੇ ਮੁੱਦੇ ਵਿਚਾਰੇ ਅਤੇ ਕਿਹਾ ਕੀ ਸੰਯੁਕਤ ਮੋਰਚੇ ਵੱਲੋਂ ਉਲੀਕੀ ਜਮੀਨ,ਪਾਣੀ ਤੇ ਪੰਜਾਬ ਬਚਾਉਣ ਦੇ ਨਾਰੇ ਹੇਠ 24 ਅਗਸਤ ਦੀ ਮੁੱਲਾਂਪੁਰ ਮੰਡੀ ਲੁਧਿਆਣਾ ਵਿਖੇ ਵੱਡੀ ਕਿਸਾਨ ਰੈਲੀ ਤੇ 30 ਜੁਲਾਈ ਨੂੰ ਲੈਂਡ ਪੁਲਿੰਗ ਪਾਲਿਸੀ ਦੇ ਵਿਰੋਧ ਵਿੱਚ ਪੀੜ੍ਹਤ ਪਿੰਡਾਂ ਵਿੱਚ ਉਲੀਕੇ ਟਰੈਕਟਰ ਮਾਰਚ ਨੂੰ ਸਫਲ ਬਣਾਉਣ ਲਈ ਜੱਥੇਬੰਦੀ ਵੱਧ ਚੜ੍ਹ ਕੇ ਹਿੱਸਾ ਪਾਵੇਗੀ । ਇਸ ਸਮੇਂ ਸਰਬਸੰਮਤੀ ਨਾਲ ਜ਼ਿਲ੍ਹਾ ਕਮੇਟੀ ਦੀ ਚੋਣ ਵਿੱਚ ਸੂਬਾ ਪ੍ਰੈੱਸ ਸਕੱਤਰ ਇੰਦਰ ਪਾਲ ਸਿੰਘ ਤੇ ਸੂਬਾ ਮੀਤ ਪ੍ਰਧਾਨ ਬਲਦੇਵ ਸਿੰਘ ਭਾਈਰੂਪਾ ਚੋਣ ਆਬਜ਼ਰਬਰ ਦੇ ਤੌਰ ਤੇ ਹਾਜ਼ਰ ਹੋਏ ਅਤੇ ਜ਼ਿਲ੍ਹੇ ਦੀਆਂ ਹਾਜ਼ਰ ਹੋਈਆਂ 32 ਪਿੰਡ ਇਕਾਈਆਂ ਨੇ ਸੂਰਜ ਪ੍ਰਕਾਸ਼ ਨੂੰ ਜ਼ਿਲ੍ਹਾ ਪ੍ਰਧਾਨ , ਭਾਗ ਸਿੰਘ ਮਰਖਾਈ ਨੂੰ ਸਰਪ੍ਰਸਤ, ਅੰਗਰੇਜ਼ ਸਿੰਘ ਜ਼ੀਰਾ ਨੂੰ ਜ਼ਿਲ੍ਹਾ ਜਨਰਲ ਸਕੱਤਰ, ਜਤਿੰਦਰ ਸਿੰਘ ਖਜ਼ਾਨਚੀ,ਰਾਜ ਸਿੰਘ ਪ੍ਰੈੱਸ ਸਕੱਤਰ, ਸੁਖਚੈਨ ਸਿੰਘ ਸੀਨੀਅਰ ਮੀਤ ਪ੍ਰਧਾਨ,ਰਤਨ ਸਿੰਘ ਸਹਾਇਕ ਸਕੱਤਰ,ਸ਼ਿੰਦਰ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਜਗਦੀਸ਼ ਸਿੰਘ,ਸੇਵਾ ਸਿੰਘ,ਗੁਰਦੇਵ ਸਿੰਘ ਜ਼ਿਲ੍ਹਾ ਕਮੇਟੀ ਮੈਂਬਰ ਚੁਣੇ ਗਏ। ਇਸ ਸਮੇਂ ਹੋਰਨਾਂ ਤੋਂ ਇਲਾਵਾ ਜੋਗਾ ਸਿੰਘ ਭੋਡੀਪੁਰਾ ਜ਼ਿਲ੍ਹਾ ਪੱਧਰੀ ਫਾਜ਼ਿਲਕਾ, ਗੁਰਵਿੰਦਰ ਸਿੰਘ,ਮਾਸਟਰ ਪੂਰਨ ਚੰਦ , ਅੰਗਰੇਜ਼ ਕਪੂਰ,ਸਵਰਨ ਸਿੰਘ, ਬਲਕਾਰ ਸਿੰਘ ਫਾਜ਼ਿਲਕਾ ਆਦਿ ਆਗੂ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button