Punjab

ਭਾਜਪਾ ਆਗੂਆਂ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ

ਮਖੂ, 22 ਅਗਸਤ : ਹਿਮਾਚਲ ਪ੍ਰਦੇਸ਼ ਦੇ ਉਪਰੀ ਖੇਤਰਾਂ ਵਿਚ ਹੋ ਰਹੀ ਬਾਰਸ਼ ਕਾਰਨ ਬਿਆਸ ਅਤੇ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਵੱਧਣ ਕਰਕੇ ਪੰਜਾਬ ਦੇ ਕਈ ਪਿੰਡ ਹੜ੍ਹ ਦੀ ਮਾਰ ਹੇਠ ਆ ਗਏ ਹਨ। ਜਿਸ ਕਾਰਨ ਬਹੁਤ ਸਾਰੇ ਪਿੰਡਾਂ ਵਿਚ ਹੜ੍ਹ ਵਾਲੀ ਸਥਿਤੀ ਬਣੀ ਹੋਈ ਹੈ। ਭਾਰਤੀ ਜਨਤਾ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਰਕੇਸ਼ ਰਠੌੜ, ਅਨੁਮੀਤ ਸਿੰਘ ਹੀਰਾ ਸੋਢੀ ਸਾਬਕਾ ਸੂਚਨਾ ਕਮਿਸ਼ਨਰ ਪੰਜਾਬ, ਅਵਤਾਰ ਸਿੰਘ ਜ਼ੀਰਾ ਹਲਕਾ ਇੰਚਾਰਜ਼ ਜ਼ੀਰਾ, ਸਰਬਜੀਤ ਸਿੰਘ ਬੋਬੀ ਬਾਠ ਪ੍ਰਧਾਨ ਭਾਜਪਾ ਜ਼ਿਲ੍ਹਾ ਫਿਰੋਜ਼ਪੁਰ, ਅਨੂਪ ਸਿੰਘ ਭੁੱਲਰ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦੀ ਭਾਜਪਾ ਟੀਮ ਨਾਲ ਜ਼ਿਲ੍ਹਾ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰੇ ਦੌਰਾਨ ਬਲਾਕ ਮਖੂ ਦੇ ਹੜ੍ਹ ਪ੍ਰਭਾਵਿਤ ਪਿੰਡ ਗੱਟਾ ਬਾਦਸ਼ਾਹ, ਫ਼ਤਹਿਗੜ੍ਹ ਸਭਰਾ, ਦੀਨੇ ਕੇ, ਵੱਟੂ ਭੱਟੀ, ਗੱਟੀ ਹਰੀਕੇ ਦਾ ਦੌਰਾ ਕਰਦਿਆਂ ਭਾਜਪਾ ਆਗੂਆਂ ਨੇ ਕਿਹਾ ਕਿ ਹਰ ਸਾਲ ਬਰਸਾਤ ਦੇ ਮੌਸਮ ’ਚ ਮੰਡਰਾ ਰਹੇ ਹੜ੍ਹ ਤੋਂ ਬਚਾਅ ਲਈ ਪੰਜਾਬ ਸਰਕਾਰ ਨੂੰ ਪਹਿਲਾਂ ਹੀ ਪ੍ਰਬੰਧ ਕਰਨੇ ਚਾਹੀਦੇ ਸਨ ਪਰ ਪੰਜਾਬ ਸਰਕਾਰ ਵੱਲੋਂ ਕੋਈ ਪ੍ਰਬੰਧ ਨਹੀਂ ਕੀਤੇ ਗਏ। ਹਿਮਾਚਲ ਪ੍ਰਦੇਸ਼ ਵਿਚ ਲਗਾਤਾਰ ਹੋ ਰਹੀ ਬਰਸਾਤ ਕਾਰਨ ਬਿਆਸ ਅਤੇ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਵੱਧ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਹੜ੍ਹਾਂ ਨੂੰ ਰੋਕਣ ਲਈ ਕੀਤੇ ਗਏ ਸਾਰੇ ਦਾਅਵੇ ਖੋਖਲੇ ਸਾਬਤ ਹੋ ਰਹੇ ਹਨ। ਭਾਜਪਾ ਆਗੂਆਂ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਤੁਰੰਤ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਫਸਲ ਦੇ ਨੁਕਸਾਨ ਦਾ ਯੋਗ ਮੁਆਵਜ਼ਾ ਦੇਵੇ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਬਿਮਾਰੀਆਂ ਦੇ ਫੈਲਣ ਦਾ ਡਰ ਬਣਿਆ ਹੋਇਆ ਹੈ ਇਸ ਲਈ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਸਿਹਤ ਸਹੂਲਤਾਂ ਤੇ ਸਾਫ਼ ਸਫ਼ਾਈ ਦੀਆਂ ਸਹੂਲਤਾਂ ਨੂੰ ਯਕੀਨੀ ਬਣਾਉਣ। ਭਾਜਪਾ ਆਗੂਆਂ ਨੇ ਕਿਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਜਪਾ ਕਿਸਾਨਾਂ ਦੇ ਨਾਲ ਖੜੀ ਹੈ। ਇਸ ਮੌਕੇ ਦਵਿੰਦਰ ਸਿੰਘ ਜੰਗ ਕਿਸਾਨ ਮੋਰਚਾ ਫਿਰੋਜ਼ਪੁਰ, ਸ਼ਮਸ਼ੇਰ ਸਿੰਘ ਕਾਕੜ ਸਾਬਕਾ ਜ਼ਿਲਾ ਪ੍ਰਧਾਨ, ਹਰਿੰਦਰ ਸਿੰਘ ਮੀਤ ਪ੍ਰਧਾਨ ਜ਼ਿਲ੍ਹਾ ਫਿਰੋਜ਼ਪੁਰ, ਜਗਰਾਜ ਸਿੰਘ ਕਟੋਰਾ, ਡੀਪੀ ਚੰਦਨ, ਕੈਪਟਨ ਸਵਰਨ ਸਿੰਘ ਜ਼ਿਲ੍ਹਾ ਜਨਰਲ ਸੈਕਟਰੀ, ਸੰਦੀਪ ਸਚਦੇਵਾ ਮੀਤ ਪ੍ਰਧਾਨ ਜ਼ਿਲ੍ਹਾ ਫਿਰੋਜ਼ਪੁਰ, ਕਾਰਜ ਸਿੰਘ ਆਹਲਾਂ ਪ੍ਰਧਾਨ ਭਾਜਪਾ ਮੰਡਲ ਮਖੂ, ਵਿਸ਼ਾਲ ਸੂਦ ਪ੍ਰਧਾਨ ਮੰਡਲ ਜ਼ਰਾ ਸ਼ਹਿਰੀ, ਜਸਵਿੰਦਰ ਸਿੰਘ ਸ਼ਹੀਦ ਮੰਡਲ ਪ੍ਰਧਾਨ ਜ਼ੀਰਾ ਦਿਹਾਤੀ, ਰਜੀਵ ਕਪੂਰ ਕਨਵੀਨਰ ਨਮੋ ਐਪ ਜ਼ਿਲ੍ਹਾ ਫਿਰੋਜ਼ਪੁਰ, ਮਨਜੀਤ ਸਿੰਘ ਗੱਟਾ ਸਾਬਕਾ ਚੇਅਰਮੈਨ, ਮਨਮੋਹਨ ਸਿੰਘ ਖੁਰਮਾ ਮੰਡਲ ਮੱਲਾਂਵਾਲਾ, ਹਰਪਾਲ ਸਿੰਘ ਚਾਂਬ ਜਨਰਲ ਸਕੱਤਰ, ਅਮਿਤ ਅਰੋੜਾ ਯੂਥ ਆਗੂ, ਪਵਨ ਸੇਠੀ ਜਰਨਲ ਸਕੱਤਰ, ਮਨੋਜ ਸਚਦੇਵਾ ਜਨਰਲ ਸਕੱਤਰ, ਨਿਸ਼ਾਨ ਸਿੰਘ ਤਲਵੰਡੀ ਨਿਪਾਲਾਂ, ਕਸ਼ਮੀਰ ਸਿੰਘ, ਪ੍ਰਤਾਪ ਸਿੰਘ ਬੀਕਾਨੇਰੀ, ਮੰਨੂ ਘੁਰਕੀ ਪ੍ਰਧਾਨ ਯੁਵਾ ਮੋਰਚਾ, ਜੋਗਾ ਸਿੰਘ ਜਰਨਲ ਸਕੱਤਰ, ਰੂਪ ਲਾਲ ਚਾਬ ਆਦਿ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button