National

ਭਾਜਪਾ ਜਿੱਤੇਗੀ ਘੱਟੋ ਘੱਟ 50 ਸੀਟਾਂ- ਮਨਜਿੰਦਰ ਸਿੰਘ ਸਿਰਸਾ

ਨਵੀਂ ਦਿੱਲੀ, 8 ਫਰਵਰੀ- ਭਾਜਪਾ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਗੱਲ ਕਰਦੇ ਹੋਏ ਕਿਹਾ ਕਿ ਸਾਨੂੰ ਬਹੁਤ ਭਰੋਸਾ ਹੈ ਕਿ ਭਾਜਪਾ ਘੱਟੋ-ਘੱਟ 50 ਸੀਟਾਂ ਜਿੱਤੇਗੀ। ਦਿੱਲੀ ਦੇ ਲੋਕ ਬਦਲਾਅ ਚਾਹੁੰਦੇ ਹਨ, ਉਨ੍ਹਾਂ ਨੂੰ ਅਫ਼ਸੋਸ ਹੈ ਕਿ ਉਹ ‘ਆਪ’ ਲੈ ਕੇ ਆਏ, ਜਿਸ ਨੇ ਦਿੱਲੀ ਨੂੰ ‘ਆਪਦਾ’ (ਆਫ਼ਤ) ਵਿਚ ਬਦਲ ਦਿੱਤਾ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ ਦੋਸ਼ ਕਿ ਉਨ੍ਹਾਂ ਦੇ ਉਮੀਦਵਾਰਾਂ ਨੂੰ 15 ਕਰੋੜ ਰੁਪਏ ਦੀ ਪੇਸ਼ਕਸ਼ ਮਿਲੀ ਸੀ, ਇਸ ਤੋਂ ਪਤਾ ਲੱਗਦਾ ਹੈ ਕਿ ਉਹ ਪਹਿਲਾਂ ਹੀ ਆਪਣੀ ਹਾਰ ਮੰਨ ਚੁੱਕੇ ਹਨ।

Related Articles

Leave a Reply

Your email address will not be published. Required fields are marked *

Back to top button