Punjab

ਭਾਜਪਾ ਦੇ ਯੂਥ ਆਗੂ ਅਕਸ਼ੇ ਸ਼ਰਮਾ ਨੇ ਹਾਦਸੇ ਨੂੰ ਦੱਸਿਆ ਬੇਹੱਦ ਦੁਖਦਾਈ, ਵਿਜੇ ਰੂਪਾਨੀ ਦੀ ਮੌਤ ‘ਤੇ ਪ੍ਰਗਟਾਇਆ ਦੁੱਖ

ਅੰਮ੍ਰਿਤਸਰ, 13 ਜੂਨ : ਅਹਿਮਦਾਬਾਦ ਵਿਚ ਏਅਰ ਇੰਡੀਆ ਦੇ ਜਹਾਜ਼ ਹਾਦਸਾ ਬੇਹੱਦ ਦੁਖਦਾਈ ਘਟਨਾ ਹੈ। ਇਹ ਪ੍ਰਗਟਾਵਾ ਅੰਮ੍ਰਿਤਸਰ ਤੋਂ ਭਾਜਪਾ ਦੇ ਯੂਥ ਆਗੂ ਅਕਸ਼ੇ ਸ਼ਰਮਾ ਨੇ ਇਸ ਘਟਨਾ ’ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਕੀਤਾ। ਅਕਸ਼ੇ ਨੇ ਅਹਿਮਦਾਬਾਦ ਜਹਾਜ਼ ਹਾਦਸੇ ਵਿਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਪੰਜਾਬ ਇੰਚਾਰਜ ਵਿਜੇ ਰੂਪਾਨੀ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿਚ ਬਲ ਬਖਸ਼ੇ। ਇਸ ਘਟਨਾ ਨੂੰ ਬਹੁਤ ਹੀ ਦੁਖਦਾਈ ਅਤੇ ਦਰਦਨਾਕ ਦੱਸਿਆ ਹੈ। ਅਕਸ਼ੇ ਨੇ ਕਿਹਾ ਕਿ ਅਹਿਮਦਾਬਾਦ ਵਿਚ ਹੋਏ ਇਸ ਹਾਦਸੇ ਸਮੇਂ ਪੰਜਾਬ ਵਾਸੀ ਪੀੜਤਾਂ ਦੇ ਨਾਲ ਹਨ। ਇਹ ਘਟਨਾ ਦਿਲ ਨੂੰ ਦਹਿਲਾ ਦੇਣ ਵਾਲੀ ਹੈ ਅਤੇ ਉਹ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਜੋ ਲੋਕ ਗੰਭੀਰ ਰੂਪ ਵਿਚ ਜ਼ਖਮੀ ਹਨ, ਉਹ ਜਲਦੀ ਠੀਕ ਹੋ ਕੇ ਘਰ ਵਾਪਸ ਆਉਣ।

Related Articles

Leave a Reply

Your email address will not be published. Required fields are marked *

Back to top button