Punjab

ਭਾਜਪਾ ਨੇ ਕੀਤਾ ਵਿਰੋਧ ਪ੍ਰਦਰਸ਼ਨ, ਮੁੱਖ ਮੰਤਰੀ ਦਾ ਪੁਤਲਾ ਸਾੜਿਆ

ਰੂਪਨਗਰ, 15 ਸਤੰਬਰ : ਰੂਪਨਗਰ ਵਿਚ ਸੋਮਵਾਰ ਨੂੰ ਭਾਰਤੀ ਜਨਤਾ ਪਾਰਟੀ ਰੂਪਨਗਰ ਮੰਡਲ ਨੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਅਤੇ ਮੰਡਲ ਪ੍ਰਧਾਨ ਜਗਦੀਸ਼ ਚੰਦਰ ਕਾਜਲਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕਰਦੇ ਹੁੋਏ ਮੁੱਖ ਮੰਤਰੀ ਦਾ ਪੁਤਲਾ ਫੂਕਿਆ । ਇਸ ਮੌਕੇ ਮੰਡਲ ਪ੍ਰਧਾਨ ਜਗਦੀਸ਼ ਚੰਦਰ ਕਾਜਲਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਇਹ ਕਹਿ ਕੇ ਜਨਤਾ ਨੂੰ ਗੁੰਮਰਾਹ ਕੀਤਾ ਹੈ ਕਿ ਉਨ੍ਹਾਂ ਨੂੰ ਇਸ ਰਕਮ ਬਾਰੇ ਕੋਈ ਜਾਣਕਾਰੀ ਨਹੀਂ ਹੈ। ਜਦੋਂਕਿ ਇਹ ਰਕਮ ਪੰਜਾਬ ਸਰਕਾਰ ਕੋਲ ਪਈ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਹਾਲ ਹੀ ਵਿਚ ਪੰਜਾਬ ਨੂੰ ਹੜ੍ਹ ਰਾਹਤ ਲਈ 1,600 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ ਕੀਤਾ ਹੈ, ਪਰ ਸਰਕਾਰ ਇਹ ਨਹੀਂ ਦੱਸ ਸਕਦੀ ਕਿ ਪਹਿਲਾਂ ਤੋਂ ਪ੍ਰਾਪਤ 12 ਹਜ਼ਾਰ ਕਰੋੜ ਰੁਪਏ ਕਿੱਥੇ ਗਏ ਹਨ। ਉਨਾਂ ਕਿਹਾਕਿ ਪੰਜਾਬ ਸਰਕਾਰ ਤਾਂ ਹੁਣ ਅਸਲੀਅਤ ਵਿਚ ਪੂਰੀ ਦਿੱਲੀ ਤੋਂ ਚਲਾਈ ਜਾ ਰਹੀ ਹੈ। ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਟੀਮ ਨੂੰ ਦਿੱਲੀ ਦੇ ਲੋਕਾਂ ਨੇ ਰੱਦ ਕਰ ਦਿੱਤਾ ਹੈ। ਹੁਣ ਪੰਜਾਬ ਵਿਚ ਮਨੀਸ਼ ਸਿਸੋਦੀਆ ਅਤੇ ਉਨ੍ਹਾਂ ਦੀ ਟੀਮ ਸਾਮ, ਦਾਮ, ਡੰਡ, ਭੇਦ ਦੇ ਸਾਰੇ ਤਰੀਕੇ ਵਰਤ ਰਹੇ ਹਨ, ਪਰ ਪੰਜਾਬ ਦੇ ਲੋਕ ਇਹ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਐਲਾਨ ਕੀਤਾ ਕਿ ਜਦੋਂ ਤੱਕ ਪੰਜਾਬ ਸਰਕਾਰ ਪਾਰਦਰਸ਼ਿਤਾ ਅਤੇ ਜਵਾਬਦੇਹੀ ਨਹੀਂ ਦਿਖਾਉਂਦੀ, ਭਾਜਪਾ ਦਾ ਸੰਘਰਸ਼ ਜਾਰੀ ਰਹੇਗਾ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਤੁਰੰਤ ਜਨਤਾ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ ਅਤੇ ਫੰਡਾਂ ਦਾ ਹਿਸਾਬ ਦੇਣਾ ਚਾਹੀਦਾ ਹੈ। ਇਸ ਰੋਸ ਪ੍ਰਦਰਸ਼ਨ ਚ ਰਮਨ ਜਿੰਦਲ, ਕੇਹਰ ਸਿੰਘ, ਹਿੰਮਤ ਸਿੰਘ, ਐਡਵੋਕੇਟ ਅਮਨਪ੍ਰੀਤ ਕਾਬੜਵਾਲ, ਰਮੇਸ਼ਵਰ ਸ਼ਰਮਾ, ਅਨਿਲ ਕੁਮਾਰ ਸਿੰਘ, ਮੋਨੂੰ ਵਰਮਾ, ਮਹੇਸ਼ ਭਟਨਾਗਰ, ਮਨੀਸ਼ ਅਹੂਜਾ, ਰਵੀ ਬੈਂਸ, ਪਰਮਜੀਤ ਸਿੰਘ, ਕੈਪਟਨ ਮੁਲਤਾਨ ਸਿੰਘ, ਰਮਨ ਕਾਲੀਆ, ਸੁਰਪ੍ਰੀਤ ਕੌਰ ਸਮੇਤ ਜ਼ਿਲ੍ਹੇ ਅਤੇ ਮੰਡਲ ਦੇ ਕਈ ਸੀਨੀਅਰ ਭਾਜਪਾ ਵਰਕਰ ਹਾਜ਼ਿਰ ਸਨ।

Related Articles

Leave a Reply

Your email address will not be published. Required fields are marked *

Back to top button