National

ਭਾਰਤ ‘ਚ ਲੌਕਡਾਊਨ ਲੱਗੇਗਾ? ਕੇਂਦਰ ਸਰਕਾਰ ਨੇ ਕੀਤਾ ਸਪੱਸ਼ਟ

ਐਕਸਾਈਜ਼ ਡਿਊਟੀ 'ਤੇ ਵੀ ਦਿੱਤਾ ਵੱਡਾ ਬਿਆਨ

ਨਵੀਂ ਦਿੱਲੀ, 26 ਮਾਰਚ: ਕੇਂਦਰ ਸਰਕਾਰ ਨੇ ਸ਼ੁੱਕਰਵਾਰ ਨੂੰ ਇਜ਼ਰਾਈਲ-ਈਰਾਨ ਯੁੱਧ ਦੇ ਚੱਲਦਿਆਂ ਦੇਸ਼ ਵਿਆਪੀ ਲੌਕਡਾਊਨ ਲੱਗਣ ਦੀਆਂ ਅਫ਼ਵਾਹਾਂ ਨੂੰ ਪੂਰੀ ਤਰ੍ਹਾਂ ਖਾਰਜ ਕਰ ਦਿੱਤਾ ਹੈ। ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਇਨ੍ਹਾਂ ਅਫ਼ਵਾਹਾਂ ਨੂੰ ਝੂਠਾ ਕਰਾਰ ਦਿੰਦਿਆਂ ਸਪੱਸ਼ਟ ਕੀਤਾ ਕਿ ਸਰਕਾਰ ਕੋਲ ਅਜਿਹਾ ਕੋਈ ਪ੍ਰਸਤਾਵ ਵਿਚਾਰ ਅਧੀਨ ਨਹੀਂ ਹੈ। ਹਰਦੀਪ ਸਿੰਘ ਪੁਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ (X) ‘ਤੇ ਇਕ ਪੋਸਟ ਰਾਹੀਂ ਕਿਹਾ, “ਭਾਰਤ ਵਿੱਚ ਲੌਕਡਾਊਨ ਦੀਆਂ ਅਫ਼ਵਾਹਾਂ ਪੂਰੀ ਤਰ੍ਹਾਂ ਬੇਬੁਨਿਆਦ ਹਨ। ਮੈਂ ਇਹ ਸਾਫ਼ ਕਰਨਾ ਚਾਹੁੰਦਾ ਹਾਂ ਕਿ ਭਾਰਤ ਸਰਕਾਰ ਅਜਿਹੇ ਕਿਸੇ ਕਦਮ ਬਾਰੇ ਨਹੀਂ ਸੋਚ ਰਹੀ। ਅਜਿਹੀ ਸਥਿਤੀ ਵਿੱਚ ਘਬਰਾਹਟ ਪੈਦਾ ਕਰਨਾ ਗੈਰ-ਜ਼ਿੰਮੇਵਾਰਾਨਾ ਅਤੇ ਨੁਕਸਾਨਦੇਹ ਹੈ।

Related Articles

Leave a Reply

Your email address will not be published. Required fields are marked *

Back to top button