Punjab

ਭਾਰਤ-ਪਾਕਿ ’ਚ ਪੈਦਾ ਹੋਏ ਤਣਾਅ ਦਾ ਅਸਰ ਗੁਰੂਧਾਮਾਂ ਦੀ ਕਾਰ ਸੇਵਾ ’ਤੇ ਵੀ ਪਿਆ, ਫਿਲਹਾਲ ਰੋਕੀ ਗਈ ਸੇਵਾ

ਅੰਮ੍ਰਿਤਸਰ, 26 ਅਪਰੈਲ- ਭਾਰਤ ਤੇ ਪਾਕਿਸਤਾਨ ਵਿਚਕਾਰ ਵਧਦੇ ਤਣਾਅ ਦਾ ਅਸਰ ਹੁਣ ਧਾਰਮਿਕ ਗਤੀਵਿਧੀਆਂ ‘ਤੇ ਵੀ ਦਿਖਾਈ ਦੇ ਰਿਹਾ ਹੈ। ਪਾਕਿਸਤਾਨ ਦੇ ਇਤਿਹਾਸਕ ਗੁਰਦੁਆਰੇ ਨਨਕਾਣਾ ਸਾਹਿਬ, ਬਾਲ ਲੀਲਾ ਸਾਹਿਬ, ਗੁਰਦੁਆਰਾ ਤੰਬੂ ਸਾਹਿਬ ਆਦਿ ਅਸਥਾਨਾਂ ‘ਤੇ ਚੱਲ ਰਹੀ ਕਾਰ ਸੇਵਾ ਨੂੰ ਫਿਲਹਾਲ ਰੋਕ ਦਿੱਤਾ ਗਿਆ ਹੈ। ਇਹ ਫ਼ੈਸਲਾ ਬਾਬਾ ਲੱਖਾ ਸਿੰਘ ਗੁਰੂ ਕੇ ਬਾਗ਼ ਕਾਰ ਸੇਵਾ ਸੰਪਰਦਾ ਦੇ ਬਾਬਾ ਮਹਿਲ ਸਿੰਘ ਦੇ ਭਾਰਤ ਵਾਪਸ ਆਉਣ ਤੋਂ ਬਾਅਦ ਲਿਆ ਗਿਆ ਹੈ। ਬਾਬਾ ਮਹਿਲ ਸਿੰਘ ਕਾਰ ਸੇਵਾ ਲਈ ਪਾਕਿਸਤਾਨ ਗਏ ਸਨ, ਪਰ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਵੱਲੋਂ ਲਏ ਗਏ ਸਖ਼ਤ ਫੈਸਲਿਆਂ ਕਾਰਨ ਉਨ੍ਹਾਂ ਨੂੰ ਆਪਣੀ ਸੇਵਾ ਅਧੂਰੀ ਛੱਡਣੀ ਪਈ। ਬਾਬਾ ਮਹਿਲ ਸਿੰਘ ਸ਼ੁੱਕਰਵਾਰ ਨੂੰ ਅਟਾਰੀ ਸਰਹੱਦ ਰਾਹੀਂ ਭਾਰਤ ਪਰਤੇਅਟਾਰੀ ਪਹੁੰਚਣ ‘ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪਹਿਲਗਾਮ ’ਚ ਜੋ ਵੀ ਹੋਇਆ ਉਹ ਨਿੰਦਣਯੋਗ ਹੈ। ਅਜਿਹੇ ਮਾਹੌਲ ’ਚ ਪਾਕਿਸਤਾਨ ’ਚ ਸੇਵਾ ਜਾਰੀ ਰੱਖਣਾ ਮੁਸ਼ਕਲ ਸੀ। ਉਨ੍ਹਾਂ ਕਿਹਾ ਕਿ ਸਥਿਤੀ ਨੂੰ ਦੇਖਦੇ ਹੋਏ ਉਨ੍ਹਾਂ ਭਾਰਤ ਸਰਕਾਰ ਦੇ ਐਲਾਣ ਦਾ ਸਤਿਕਾਰ ਕਰਦੇ ਹੋਏ ਵਾਪਸ ਆਉਣ ਦਾ ਫ਼ੈਸਲਾ ਕੀਤਾ ਹੈ। ਇਸ ਘਟਨਾ ਨਾਲ ਨਾ ਸਿਰਫ ਦੋਵਾਂ ਦੇਸ਼ਾਂ ਦੇ ਧਾਰਮਿਕ ਸ਼ਰਧਾਲੂ ਪ੍ਰਭਾਵਿਤ ਹੋਏ ਹਨ, ਸਗੋਂ ਇਤਿਹਾਸਕ ਗੁਰਦੁਆਰਿਆਂ ’ਚ ਚੱਲ ਰਹੀਆਂ ਸੇਵਾਵਾਂ ਨੂੰ ਵੀ ਵੱਡਾ ਨੁਕਸਾਨ ਹੋਵੇਗਾਪਾਕਿਸਤਾਨ ’ਚ ਗੁਰਦੁਆਰਿਆਂ ਦੀ ਦੇਖਭਾਲ ਤੇ ਸੇਵਾ ਨਾਲ ਜੁੜੀਆਂ ਸੰਸਥਾਵਾਂ ਨੂੰ ਉਮੀਦ ਹੈ ਕਿ ਸਥਿਤੀ ਜਲਦੀ ਸੁਧਰੇਗੀ ਤੇ ਕਾਰ ਸੇਵਾ ਦੁਬਾਰਾ ਸ਼ੁਰੂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਇੱਕ ਵਾਰ ਫਿਰ ਸਰਹੱਦ ਪਾਰ ਧਾਰਮਿਕ ਅਤੇ ਸੱਭਿਆਚਾਰਕ ਆਦਾਨ-ਪ੍ਰਦਾਨ ਬਾਰੇ ਸਵਾਲ ਖੜ੍ਹੇ ਹੋਏ ਹਨ। ਧਾਰਮਿਕ ਸੰਗਠਨਾਂ ਨੇ ਅਪੀਲ ਕੀਤੀ ਹੈ ਕਿ ਘੱਟੋ-ਘੱਟ ਧਾਰਮਿਕ ਸਥਾਨਾਂ ਨਾਲ ਸਬੰਧਤ ਗਤੀਵਿਧੀਆਂ ਨੂੰ ਰਾਜਨੀਤੀ ਤੋਂ ਵੱਖ ਰੱਖਿਆ ਜਾਣਾ ਚਾਹੀਦਾ ਹੈ।

 

Related Articles

Leave a Reply

Your email address will not be published. Required fields are marked *

Back to top button