Punjab
ਭਾਰਤ-ਪਾਕਿ ਸਰਹੱਦ ‘ਤੇ ਤਣਾਅ ਵਿਚਾਲੇ ਮੁੱਖ ਮੰਤਰੀ ਪੰਜਾਬ ਨੇ ਭਲਕੇ ਸੱਦੀ ਮੰਤਰੀ ਮੰਡਲ ਦੀ ਮੀਟਿੰਗ, ਇਨ੍ਹਾਂ ਮੁੱਦਿਆਂ ‘ਤੇ ਹੋ ਸਕਦੀ ਹੈ ਚਰਚਾ

ਜਸਵਿੰਦਰ ਸਿੰਘ ਸੰਧੂ
ਚੰਡੀਗੜ, 8 ਮਈ- ਮੁੱਖ ਮੰਤਰੀ ਭਗਵੰਤ ਮਾਨ ਨੇ 9 ਮਈ ਨੂੰ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਬੁਲਾ ਲਈ ਹੈ। ਇਹ ਮੀਟਿੰਗ ਸਵੇਰੇ 11 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਵੇਗੀ। ਫਿਲਹਾਲ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਕੀਤਾ ਗਿਆ। ਚਰਚਾ ਹੈ ਕਿ ਮੀਟਿੰਗ ਵਿੱਚ ਬੀਬੀਐਮਬੀ ਵੱਲੋਂ ਹਰਿਆਣਾ ਨੂੰ ਪਾਣੀ ਛੱਡਣ ਅਤੇ ਬੀਤੇ ਕੱਲ੍ਹ ਪੰਜਾਬ ਦੇ ਹਰਿਆਣਾ ਹਾਈ ਕੋਰਟ ਵੱਲੋਂ ਆਏ ਫੈਸਲੇ ਦੇ ਸਨਮੁਖ ਚਰਚਾ ਕੀਤੀ ਜਾ ਸਕਦੀ ਹੈ।



