Punjab

ਭਿਆਨਕ ਸੜਕ ਹਾਦਸਾ : ਐਕਟਿਵਾ ਸਮੇਤ ਟਰੱਕ ਦੇ ਥੱਲੇ ਆਈ ਮੁਟਿਆਰ; ਗੰਭੀਰ ਜ਼ਖ਼ਮੀ

ਜਲੰਧਰ, 27 ਨਵੰਬਰ : ਸੜਕ ਹਾਦਸੇ ’ਚ ਐਕਟਿਵਾ ਸਵਾਰ ਮੁਟਿਆਰ ਗੰਭੀਰ ਜ਼ਖਮੀ ਹੋ ਗਈ। ਜ਼ਖਮੀ ਦੀ ਪਛਾਣ ਮੁਸਕਾਨ ਵਾਸੀ ਹਰਦਿਆਲ ਨਗਰ ਜਲੰਧਰ ਵਜੋਂ ਹੋਈ ਹੈ। ਜਿਸ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ । ਜਿਥੇ ਉਸਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਐਕਟਿਵਾ ਸਵਾਰ ਮੁਸਕਾਨ ਸ਼ਹੀਦ ਭਗਤ ਸਿੰਘ ਕਲੋਨੀ ਵਲੋਂ ਫੋਕਲ ਪੁਆਇੰਟ ਵੱਲ ਜਾ ਰਹੀ ਸੀ ਤਾਂ ਪਿਛੋਂ ਆਏ ਟਰੱਕ ਨੇ ਉਸਨੂੰ ਟੱਕਰ ਮਾਰ ਦਿਤੀ। ਲੋਕਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਹਾਦਸਾ ਇਨ੍ਹਾਂ ਜ਼ਬਰਦਸਤ ਸੀ ਕਿ ਐਕਟਿਵਾ ਸਮੇਤ ਮੁਟਿਆਰ ਟਰੱਕ ਦੇ ਥੱਲੇ ਆ ਗਈ‌। ਥਾਣਾ ਮੁਖੀ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

Related Articles

Leave a Reply

Your email address will not be published. Required fields are marked *

Back to top button