
ਗੁਰਦਾਸਪੁਰ, 14 ਜੂਨ : ਪਿੰਡ ਪਾਹੜਾ ਪੈਟਰੋਲ ਪੰਪ ਨੇੜੇ ਦੋ ਮੋਟਰਸਾਈਕਲਾਂ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਥਾਣਾ ਤਿੱਬੜ ਦੀ ਪੁਲਿਸ ਨੇ ਅਣਪਛਾਤੇ ਮੋਟਰਸਾਈਕਲ ਸਵਾਰ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਮੈਨੂਅਲ ਮਸੀਹ ਉਰਫ਼ ਕਾਲਾ ਮਸੀਹ ਪੁੱਤਰ ਮੁਨਸੀ ਮਸੀਹ ਵਾਸੀ ਤਾਲਿਬਪੁਰ ਨੇ ਦੱਸਿਆ ਕਿ ਉਸ ਦਾ ਪੁੱਤਰ ਰਾਕੇਸ਼ ਕੁਮਾਰ ਆਪਣੇ ਮੋਟਰਸਾਈਕਲ ‘ਤੇ ਕੰਮ ਤੋਂ ਘਰ ਵਾਪਸ ਆ ਰਿਹਾ ਸੀ। ਜਦੋਂ ਉਹ ਪਿੰਡ ਪਾਹੜਾ ਪੈਟਰੋਲ ਪੰਪ ਨੇੜੇ ਪਹੁੰਚਿਆ ਤਾਂ ਇੱਕ ਤੇਜ਼ ਰਫ਼ਤਾਰ ਮੋਟਰਸਾਈਕਲ ਦੇ ਅਣਪਛਾਤੇ ਚਾਲਕ ਨੇ ਲਾਪਰਵਾਹੀ ਨਾਲ ਮੋਟਰਸਾਈਕਲ ਚਲਾਉਂਦੇ ਹੋਏ ਉਸ ਦੇ ਪੁੱਤਰ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਹ ਸੜਕ ‘ਤੇ ਡਿੱਗ ਪਿਆ ਅਤੇ ਗੰਭੀਰ ਜ਼ਖਮੀ ਹੋ ਗਿਆ ਪਰ ਬਾਅਦ ਵਿੱਚ ਉਸ ਦੀ ਮੌਤ ਹੋ ਗਈ।



