Punjab

ਭ੍ਰਿਸ਼ਟਾਚਾਰ ਦੇ ਮਾਮਲੇ ’ਚ ਬਰਖ਼ਾਸਤ ਕੀਤੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਤੇ ਓ ਐਸ ਡੀ ਨੂੰ ਪੁਲਿਸ ਨੇ ਦਿੱਤੀ ਕਲੀਨ ਚਿੱਟ

ਮੁਹਾਲੀ, 28 ਜੂਨ, 2025: ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਬਰਖ਼ਾਸਤ ਕੀਤੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਤੇ ਓ ਐਸ ਡੀ ਪ੍ਰਦੀਪ ਕੁਮਾਰ ਨੂੰ ਪੁਲਿਸ ਨੇ ਕਲੀਨ ਚਿੱਟ ਦੇ ਦਿੱਤੀ ਹੈ। ਪੁਲਿਸ ਨੇ ਅਦਾਲਤ ਵਿਚ ਕਲੋਜ਼ਰ ਰਿਪੋਰਟ ਦਾਇਰ ਕੀਤੀ ਹੈ। ਇਸ ਮਾਮਲੇ ਵਿਚ ਸ਼ਿਕਾਇਤ ਕਰਤਾ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵਿਚ ਡੈਪੂਟੇਸ਼ਨ ’ਤੇ ਕੰਮ ਕਰਦੇ ਸਰਕਾਰੀ ਇੰਜੀਨੀਅਰ ਰਾਜਿੰਦਰ ਸਿੰਘ ਨੇ ਵੀ ਕਲੋਜ਼ਰ ਰਿਪੋਰਟ ਨਾਲ ਸਹਿਮਤੀ ਪ੍ਰਗਟਾਈ ਹੈ।
ਅਦਾਲਤ ਵੱਲੋਂ ਮਾਮਲੇ ’ਤੇ 14 ਜੁਲਾਈ ਨੂੰ ਅੰਤਿਮ ਫੈਸਲਾ ਲਿਆ ਜਾਵੇਗਾ। ਦੱਸਣਯੋਗ ਹੈ ਕਿ ਇਸ ਮਾਮਲੇ ਵਿਚ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਉਸਨੂੰ ਪੰਜਾਬ ਭਵਨ ਬੁਲਾ ਕੇ 2 ਫੀਸਦੀ ਕਮਿਸ਼ਨ ਮੰਗੀ ਗਈ। ਉਸ ਵੇਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਨੂੰ ਵਜ਼ਾਰਤ ਵਿਚੋਂ ਬਰਖ਼ਾਸਤ ਕਰ ਦਿੱਤਾ ਸੀ।

Related Articles

Leave a Reply

Your email address will not be published. Required fields are marked *

Back to top button