Punjab

ਮਜੀਠੀਆ ਦਾ ਨਾਂ ਲਏ ਬਗੈਰ ਬੋਲੇ ਭਗਵੰਤ ਮਾਨ ਦੁਨੀਆਂ ਭਰ ਦੇ ਲੋਕਾਂ ਤੋਂ ਲੋਕਾਂ ਨੇ ਮੈਨੂੰ ਫੋਨ ਕੀਤੇ

ਜਸਵਿੰਦਰ ਸਿੰਘ ਸੰਧੂ
ਚੰਡੀਗੜ੍ਹ, 26 ਜੂਨ, 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਕਰਮ ਸਿੰਘ ਮਜੀਠੀਆ ਦਾ ਨਾਂ ਲਏ ਬਗੈਰ ਕਿਹਾ ਹੈ ਕਿ ਦੁਨੀਆਂ ਭਰ ਵਿਚ ਬੈਠੇ ਪੰਜਾਬੀਆਂ ਨੇ ਮੈਨੂੰ ਫੋਨ ਕੀਤੇ ਹਨ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਵਿਜੀਲੈਂਸ ਬਿਊਰੋ ਨੇ ਬੀਤੇ ਕੱਲ੍ਹ ਜਦੋਂ ਤੋਂ ਗ੍ਰਿਫਤਾਰੀ ਹੋਈ ਤਾਂ ਮੈਨੂੰ ਦੁਨੀਆਂ ਭਰ ’ਚੋਂ ਫੋਨ ਆਏ ਹਨ ਕਿ ਤੁਸੀਂ ਪੱਕੇ ਪੈਰੀਂ ਕੰਮ ਕੀਤਾ ਹੈ ? ਉਹਨਾਂ ਕਿਹਾ ਕਿ ਮੈਂ ਜਵਾਬ ਦਿੱਤਾ ਕਿ ਹਾਂ ਸਾਰਾ ਕੰਮ ਪੱਕੇ ਪੈਰੀਂ ਕੀਤਾ ਹੈ। ਉਹਨਾਂ ਕਿਹਾ ਕਿ ਕਰੋੜਾਂ ਰੁਪਏ ਦਾ ਲੈਣ-ਦੇਣ ਹੋਇਆ ਹੈ ਜਿਸਦੇ ਸਬੂਤ ਮੌਜੂਦ ਹਨ। ਉਹਨਾਂ ਕਿਹਾ ਕਿ ਕੋਈ ਵੀ ਵਿਅਕਤੀ ਜੋ ਨਸ਼ੇ ਦਾ ਕਾਰੋਬਾਰ ਕਰੇਗਾ, ਉਹ ਕਿੰਨਾ ਵੀ ਵੱਡਾ ਕਿਉਂ ਨਾ ਹੋਵੇ ਬਖਸ਼ਿਆ ਨਹੀਂ ਜਾਵੇਗਾ।

Related Articles

Leave a Reply

Your email address will not be published. Required fields are marked *

Back to top button