Punjab

ਮਜੀਠੀਆ ਦੇ ਘਰ ਹੋਈ ਛਾਪੇਮਾਰੀ ਨੇ ਲਿਆਂਦਾ ਸਿਆਸਤ ‘ਚ ਤੂਫ਼ਾਨ

ਦਲਜੀਤ ਚੀਮਾ ਨੇ ਪੰਜਾਬ ਸਰਕਾਰ ਤੇ ਕੇਜਰੀਵਾਲ ਨੂੰ ਲਿਆ ਲਪੇਟੇ 'ਚ, ਕਿਹਾ...

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 25 ਜੂਨ : ਵਿਜੀਲੈਂਸ ਨੇ ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਅਕਾਲੀ ਸਰਕਾਰ ਦੇ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਘਰ ‘ਤੇ ਛਾਪਾ ਮਾਰਿਆ ਗਿਆ। 20 ਤੋਂ ਵੱਧ ਪੁਲਿਸ ਵਾਹਨ ਉਸ ਗਲੀ ਵਿੱਚ ਖੜ੍ਹੇ ਹਨ ਜਿੱਥੇ ਉਨ੍ਹਾਂ ਦੀ ਰਿਹਾਇਸ਼ ਹੈ। ਇਸ ਸਮੇਂ ਵਿਜੀਲੈਂਸ ਛਾਪਾਮਾਰੀ ਜਾਰੀ ਹੈ ਅਤੇ ਕਿਸੇ ਨੂੰ ਵੀ ਮਜੀਠੀਆ ਦੇ ਘਰ ਦੇ ਨੇੜੇ ਜਾਣ ਦੀ ਇਜਾਜ਼ਤ ਨਹੀਂ ਹੈ। ਵਿਜੀਲੈਂਸ ਅਧਿਕਾਰੀ ਘਰ ਦੇ ਅੰਦਰ ਮੌਜੂਦ ਹਨ ਅਤੇ ਕਮਿਸ਼ਨਰੇਟ ਅੰਮ੍ਰਿਤਸਰ ਪੁਲਿਸ ਦੀ ਟੀਮ ਨੇ ਪੂਰੀ ਗਲੀ ਵਿੱਚ ਡੇਰਾ ਲਾ ਲਿਆ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਪੰਜਾਬ ਸਰਕਾਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਸਿਆਸੀ ਵਿਰੋਧੀ ਨੂੰ ਪਰੇਸ਼ਾਨ ਕਰਨ ਲਈ ਘਟੀਆ ਹੱਥ ਕੰਡੇ ਵਰਤਣ ਦਾ ਦੋਸ਼ ਲਾਇਆ ਹੈ। ਚੀਮਾ ਨੇ ਕਿਹਾ ਕਿ ਅਕਾਲੀ ਦਲ ਨੇ ਪੰਜਾਬ ਸਰਕਾਰ ਵਿੱਚ ਵੱਡੇ ਪੱਧਰ ‘ਤੇ ਹੋ ਰਹੀ ਕਰਪਸ਼ਨ ਹੋਣ ਦੇ ਮੀਡੀਆ ਅਤੇ ਲੁਧਿਆਣਾ ਜ਼ਿਮਨੀ ਚੋਣ ਵਿੱਚ ਦੋਸ਼ ਲਾਏ ਸਨ। ਮੈਂ ਕਿਹਾ ਕਿ ਬਿਕਰਮ ਮਜੀਠੀਆ ਲਗਾਤਾਰ ਸਰਕਾਰ ਨੂੰ ਵੱਖ-ਵੱਖ ਮੁੱਦਿਆਂ ‘ਤੇ ਘੇਰ ਰਿਹਾ ਹੈ, ਜਿਸ ਕਰਕੇ ਸਰਕਾਰ ਨੇ ਮਜੀਠੀਆ ਨੂੰ ਜੇਲ੍ਹ ਭੇਜਣ ਦੀ ਸਾਜਿਸ਼ ਰਚੀ ਹੈ। ਚੀਮਾ ਨੇ ਕਿਹਾ ਕਿ ਪੁਲਿਸ ਨੇ ਡਰੱਗ ਦੇ ਝੂਠੇ ਮਾਮਲੇ ਵਿੱਚ ਬਿਕਰਮ ਮਜੀਠੀਆ ਨੂੰ ਕੁਝ ਮਹੀਨੇ ਪਹਿਲਾਂ ਹਿਰਾਸਤ ਦੇ ਵਿੱਚ ਲਿਆ ਸੀ। ਜੇਕਰ ਸਰਕਾਰ ਕੋਲ ਕੋਈ ਪੁਖਤਾ ਸਾਬੂਤ ਜਾਂ ਸ਼ਿਕਾਇਤ ਸੀ ਤਾਂ ਪੁਲਿਸ ਹਿਰਾਸਤ ਦੌਰਾਨ ਮਜੀਠੀਆ ਤੋਂ ਇਸ ਮਾਮਲੇ ਵਿੱਚ ਜਾਂਚ ਕਿਉਂ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਉਸ ਸਮੇਂ ਮਜੀਠੀਆ ਤੋਂ ਪੁੱਛਗਿੱਛ ਕਰਨੀ ਬਣਦੀ ਸੀ। ਮਜੀਠੀਆ ਦੇ ਚੰਡੀਗੜ੍ਹ ਕਾਂਗਰਸ ਸਥਿਤ ਸਥਾਨ ‘ਤੇ ਇਸ ਸਮੇਂ ਕੋਈ ਨਹੀਂ ਹੈ ਪਰ ਪੁਲਿਸ ਨੇ ਇਸ ਘਰ ਵਿੱਚ ਵੀ ਰੇਡ ਕੀਤੀ ਹੈ। ਪੰਜਾਬ ਸਰਕਾਰ ਅਤੇ ਪੁਲਿਸ ਨੇ ਅਕਾਲੀ ਦਲ ਅਤੇ ਬਿਕਰਮ ਮਜੀਠੀਆ ਨੂੰ ਨਵੇਂ ਸਿਰਿਓਂ ਬਦਨਾਮ ਕਰਨ ਦੀ ਕੋਜੀ ਸਾਜਿਸ਼ ਸ਼ੁਰੂ ਕਰ ਦਿੱਤੀ ਹੈ।

Related Articles

Leave a Reply

Your email address will not be published. Required fields are marked *

Back to top button