Punjab

ਮਜੀਠੀਆ ਨੂੰ ਨਾਭਾ ਜੇਲ੍ਹ ’ਚ ਖ਼ਤਰਾ ! ਸਾਬਕਾ ਮੰਤਰੀ ਨੇ ਅਦਾਲਤ ’ਚ ਅਰਜ਼ੀ ਲਗਾ ਕੇ ਕੀਤੀ ਵੱਖਰੀ ਬੈਰਕ ਦੀ ਮੰਗ

ਐੱਸਏਐੱਸ ਨਗਰ, 13 ਜੁਲਾਈ : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ 14 ਦਿਨਾਂ ਦੀ ਨਿਆਇਕ ਹਿਰਾਸਤ ਅਧੀਨ ਨਾਭਾ ਜੇਲ੍ਹ ’ਚ ਬੰਦ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅਦਾਲਤ ’ਚ ਅਰਜ਼ੀ ਦਾਖ਼ਲ ਕੀਤੀ ਹੈ। ਇਸ ’ਚ ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ ਨਾਭਾ ਜੇਲ੍ਹ ’ਚ ਆਪਣੀ ਸੁਰੱਖਿਆ ਦਾ ਖ਼ਤਰਾ ਹੈ ਤੇ ਇਸ ਲਈ ਉਨ੍ਹਾਂ ਨੂੰ ਵੱਖਰੀ ਬੈਰਕ ’ਚ ਰੱਖਿਆ ਜਾਵੇ। ਉਨ੍ਹਾਂ ਦੇ ਵਕੀਲਾਂ ਵੱਲੋਂ ਇਹ ਅਰਜ਼ੀ 12 ਜੁਲਾਈ ਨੂੰ ਮੁਹਾਲੀ ਅਦਾਲਤ ਦੀ ਅਦਾਲਤ ’ਚ ਲਗਾਈ ਗਈ ਹੈ, ਜਿਸ ’ਤੇ ਹੁਣ 14 ਜੁਲਾਈ ਨੂੰ ਸੁਣਵਾਈ ਹੋਵੇਗੀ। ਜ਼ਿਕਰਯੋਗ ਹੈ ਕਿ ਮਜੀਠੀਆ ਨੂੰ ਅਦਾਲਤ ਦੇ ਹੁਕਮਾਂ ਅਨੁਸਾਰ 14 ਦਿਨਾਂ ਲਈ ਨਿਆਇਕ ਹਿਰਾਸਤ ’ਚ ਭੇਜਿਆ ਗਿਆ ਹੈ। ਇਹ ਕਾਰਵਾਈ ਉਨ੍ਹਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਦਰਜ ਕੀਤੇ ਗਏ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਕੀਤੀ ਗਈ ਹੈ। ਇਹ ਮਾਮਲਾ ਵਿਜੀਲੈਂਸ ਬਿਊਰੋ ਵੱਲੋਂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਕੀਤਾ ਗਿਆ ਹੈ। ਉਨ੍ਹਾਂ ’ਤੇ ਦੋਸ਼ ਹੈ ਕਿ ਮੰਤਰੀ ਰਹਿੰਦਿਆਂ ਉਨ੍ਹਾਂ ਨੇ ਆਪਣੀ ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕੀਤੀ ਹੈ। ਇਸ ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਨੇ ਉੱਤਰ ਪ੍ਰਦੇਸ਼, ਦਿੱਲੀ ਸਮੇਤ ਕਈ ਹੋਰ ਰਾਜਾਂ ’ਚ ਵੀ ਕੀਤੀ ਹੈ। 11 ਦਿਨਾਂ ਦੇ ਪੁਲਿਸ ਰਿਮਾਂਡ ਤੋਂ ਬਾਅਦ ਉਨ੍ਹਾਂ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ’ਚ ਭੇਜਿਆ ਗਿਆ ਸੀ ਤੇ ਉਹ ਇਸ ਸਮੇਂ ਨਾਭਾ ਜੇਲ੍ਹ ’ਚ ਬੰਦ ਹਨ।

Related Articles

Leave a Reply

Your email address will not be published. Required fields are marked *

Back to top button