Punjab

ਮਜੀਠੀਆ ਨੇ ਡੇਰਾ ਰਾਧਾ ਸੁਆਮੀ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ

ਔਖੇ ਸਮੇਂ 'ਚ ਸਾਥ ਦੇਣ ਲਈ ਕੀਤਾ ਧੰਨਵਾਦ

ਅੰਮ੍ਰਿਤਸਰ, 11 ਫਰਵਰੀ : ਬਿਕਰਮ ਸਿੰਘ ਮਜੀਠੀਆ ਮੰਗਲਵਾਰ ਦੇਰ ਸ਼ਾਮ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਡੇਰਾ ਰਾਧਾ ਸੁਆਮੀ ਬਿਆਸ ਪਹੁੰਚੇ ਸਨ। ਸ਼ਾਮ 5 ਵਜੇ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਡੇਰਾ ਰਾਧਾ ਸੁਆਮੀ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਸੀ ਜਿਸ ਦੀਆਂ ਤਸਵੀਰਾਂ ਬਿਕਰਮ ਮਜੀਠੀਆ ਨੇ ਆਪਣੇ ਸੋਸ਼ਲ ਅਕਾਊਂਟ ਤੇ ਸਾਂਝੀਆਂ ਕੀਤੀਆਂ ਹਨ। ਇਸ ਦੌਰਾਨ ਮਜੀਠੀਆ ਨੇ ਬਾਬਾ ਗੁਰਿੰਦਰ ਸਿੰਘ ਨਾਲ ਵਿਸਥਾਰ ਨਾਲ ਗੱਲਬਾਤ ਕੀਤੀ ਅਤੇ ਨਾਭਾ ਜੇਲ੍ਹ ਵਿਚ ਉਨ੍ਹਾਂ ਨਾਲ ਮੁਲਾਕਾਤ ਕਰਨ ਅਤੇ ਆਸ਼ੀਰਵਾਦ ਦੇਣ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਦੀ ਪਤਨੀ ਵਿਧਾਇਕ ਗਨੀਵ ਕੌਰ ਵੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button