National

ਮਦੁਰਾਈ ‘ਚ ਭਿਆਨਕ ਸੜਕ ਹਾਦਸਾ

ਕਾਰ ਦੀ ਟੱਕਰ ਨਾਲ ਇੱਕੋ ਪਰਿਵਾਰ ਦੇ 4 ਲੋਕਾਂ ਦੀ ਮੌਤ; ਤਿੰਨ ਗੰਭੀਰ ਜ਼ਖ਼ਮੀ

ਤਾਮਿਲਨਾਡੂ, 25 ਮਈ- ਤਾਮਿਲਨਾਡੂ ਦੇ ਮਦੁਰਾਈ ਜ਼ਿਲ੍ਹੇ ਤੋਂ ਇੱਕ ਦਰਦਨਾਕ ਸੜਕ ਹਾਦਸੇ ਦੀ ਖ਼ਬਰ ਆਈ ਹੈ। ਜ਼ਿਲ੍ਹੇ ਦੇ ਉਸੀਲਮਪੱਟੀ ਨੇੜੇ ਕੁੰਜਮਪੱਟੀ ਵਿਖੇ ਸੜਕ ਪਾਰ ਕਰਦੇ ਸਮੇਂ ਕੁਝ ਲੋਕਾਂ ਨੂੰ ਇੱਕ ਕਾਰ ਨੇ ਟੱਕਰ ਮਾਰ ਦਿੱਤੀ। ਮਦੁਰਾਈ ਦੇ ਐਸਪੀ ਅਰਵਿੰਦ ਨੇ ਦੱਸਿਆ ਕਿ ਕੁੰਜਮਪੱਟੀ ਵਿੱਚ ਇੱਕੋ ਪਰਿਵਾਰ ਦੇ ਸੱਤ ਮੈਂਬਰ ਸੜਕ ਪਾਰ ਕਰ ਰਹੇ ਸਨ ਜਦੋਂ ਅਚਾਨਕ ਇੱਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਸਾਰਿਆਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਇਸ ਦੌਰਾਨ ਤਿੰਨ ਹੋਰ ਲੋਕ ਗੰਭੀਰ ਜ਼ਖ਼ਮੀ ਹੋ ਗਏ।

Related Articles

Leave a Reply

Your email address will not be published. Required fields are marked *

Back to top button