Punjab

ਮਨ ਨੂੰ ਬੜਾ ਸਕੂਨ ਮਿਲਿਆ ਹੈ ਸ਼ਹੀਦਾਂ ਦੀ ਧਰਤੀ ‘ਤੇ ਨਤਮਸਤਕ ਹੋ ਕੇ : CM ਭਗਵੰਤ ਮਾਨ

ਸ੍ਰੀ ਚਮਕੌਰ ਸਾਹਿਬ, 2 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਨੀਵਾਰ ਨੂੰ ਸ੍ਰੀ ਚਮਕੌਰ ਸਾਹਿਬ ਵਿਖੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਏ। ਉਨ੍ਹਾਂ ਨੇ ਗੁਰੂ ਚਰਨਾਂ ‘ਚ ਮੱਥਾ ਟੇਕਿਆ ਅਤੇ ਪੰਜਾਬ ਸਮੇਤ ਪੰਜਾਬੀਆਂ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨ ਛੋਹ ਪ੍ਰਾਪਤ ਪਵਿੱਤਰ ਅਸਥਾਨ ਦੇ ਦਰਸ਼ਨ ਦੀਦਾਰ ਕਰਕੇ ਅਤੇ ਗੁਰੂ ਚਰਨਾਂ ‘ਚ ਹਾਜ਼ਰੀ ਭਰ ਕੇ ਮਨ ਨੂੰ ਬਹੁਤ ਸਕੂਨ ਮਿਲਿਆ। ਉਨ੍ਹਾਂ ਕਿਹਾ ਕਿ ਇਹ ਉਹ ਧਰਤੀ ਹੈ, ਜਿੱਥੇ ਗੁਰੂ ਸਾਹਿਬ ਦੇ ਵੱਡੇ ਸਾਹਿਬਜਾਦੇ ਅਤੇ ਹੋਰ ਸਿੰਘ ਜੁਲਮ ਦੇ ਖਿਲਾਫ਼ ਲੜਾਈ ਲੜਦੇ ਹੋਏ ਸ਼ਹੀਦ ਹੋ ਗਏ ਸਨ। ਇਸ ਮੌਕੇ ਉਨ੍ਹਾਂ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ, ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਆਦਿ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button