
ਫ਼ਿਰੋਜ਼ਪੁਰ, 2 ਜਨਵਰੀ (ਜਸਵਿੰਦਰ ਸਿੰਘ ਸੰਧੂ)– ਅੱਜ ਮਲਟੀਪਰਪਜ਼ ਹੈੱਲਥ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਇੱਕ ਅਹਿਮ ਮੀਟਿੰਗ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਰਮਨ ਅੱਤਰੀ ਦੀ ਅਗਵਾਈ ਹੇਠ ਕੀਤੀ ਗਈ। ਜਿਸ ਵਿਚ ਵੱਖ ਵੱਖ ਬਲਾਕਾਂ ਦੇ ਸਾਥੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ, ਇਸਤਰੀ ਮੁਲਾਜ਼ਮਾਂ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।ਇਸ ਮੌਕੇ ਜਥੇਬੰਦੀ ਦਾ ਸਾਲਾਨਾ ਕੈਲੰਡਰ 2025 ਦਾ ਜਾਰੀ ਕੀਤਾ ਗਿਆ ਅਤੇ ਮਲਟੀਪਰਪਜ਼ ਕਾਮਿਆਂ ਦੀਆਂ ਮੰਗਾਂ ਜਿਵੇਂ ਕਿ ਮਲਟੀ ਪਰਪਜ਼ ਅਹੁਦੇ ਦਾ ਨਾਮ ਬਦਲਣਾ, ਖ਼ਾਲੀ ਪਈਆ ਅਸਾਮੀਆਂ ਨੂੰ ਰੈਗੂਲਰ ਤੌਰ ’ਤੇ ਭਰਨਾ, ਸੀਨੀਆਰਤਾ ਸੂਚੀਆਂ ਨੂੰ ਸੋਧ ਕੇ ਜਾਰੀ ਕਰਨਾ, ਮਲਟੀਪਰਪਜ਼ ਕਾਮਿਆਂ ਦੀਆਂ ਰੁਕੀਆਂ ਪ੍ਰਮੋਸ਼ਨਾਂ ਜਲਦੀ ਤੋਂ ਜਲਦੀ ਕਰਨਾ ਆਦਿ ਮੰਗਾਂ ਤੇ ਵਿਚਾਰ ਚਰਚਾ ਕੀਤੀ ਗਈ ਅਤੇ ਆਉਂਣ ਵਾਲੇ ਸਮੇਂ ਵਿੱਚ ਇਨ੍ਹਾਂ ਮੰਗਾਂ ਨੂੰ ਹੱਲ ਕਰਵਾਉਣ ਲਈ ਤਿੱਖੇ ਸੰਘਰਸ਼ ਉਲੀਕਿਆ ਜਾਵੇਗਾ। ਇਸ ਮੌਕੇ ਸਤਪਾਲ ਸਿੰਘ ਜ਼ਿਲ੍ਹਾ ਪ੍ਰਧਾਨ, ਪੁਨੀਤ ਮਹਿਤਾ, ਰਾਕੇਸ਼ ਕੰਬੋਜ਼, ਰਵਿੰਦਰ ਸ਼ਰਮਾ, ਹਰਮੇਸ਼ ਚੰਦਰ, ਅਜੀਤ ਸਿੰਘ, ਗੁਰਜੀਤ ਸਿੰਘ, ਵਿਸ਼ਾਲ ਸ਼ਰਮਾ, ਜਗਪ੍ਰੀਤ ਸਿੰਘ, ਸਤਯੁੱਗ ਸਿੰਘ, ਹਰਨੇਕ ਸਿੰਘ, ਅਮਰਜੀਤ ਸਿੰਘ, ਗੁਰਚਰਨ ਸਿੰਘ, ਮਾਲਾ ਰਾਣੀ, ਜਗਜੀਤ ਕੌਰ, ਪਰਮਜੀਤ ਕੌਰ, ਪਵਨਜੀਤ ਕੌਰ, ਪਰਮਜੀਤ ਕੌਰ ਮੱਲਵਾਲ, ਨਿਸ਼ਾ ਆਦਿ ਆਗੂ ਹਾਜ਼ਰ ਸਨ।



