
ਮੰਡੀ ਗੋਬਿੰਦਗੜ੍ਹ, 24 ਫਰਵਰੀ- ਸਰਹਿੰਦ-ਮੰਡੀ ਗੋਬਿੰਦਗੜ੍ਹ ਹਾਈਵੇ ’ਤੇ ਐਤਵਾਰ ਦੁਪਹਿਰ ਕਰੀਬ ਤਿੰਨ ਵਜੇ 90 ਦੀ ਰਫ਼ਤਾਰ ਨਾਲ ਚੱਲ ਰਹੀ ਇਕ ਤੇਜ਼ ਰਫ਼ਤਾਰ ਕਾਰ ਡਿਵਾਈੜਰ ਨਾਲ ਟਕਰਾ ਗਈ। ਇਸ ਹਾਦਸੇ ’ਚ ਮਾਸਮੂ ਸਮੇਤ ਚਾਰ ਜਣਿਆਂ ਦੀ ਮੌਤ ਹੋ ਗਈ, ਜਦਕਿ ਇਕ ਮਹਿਲਾ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਈ•। ਮ੍ਰਿਤਕਾਂ ਦੀ ਪਛਾਣ ਰਾਮੇਸ਼ਵਰ ਸ਼ਾਹ, ਦਿਨੇਸ਼ਸ਼ਾਹ, ਮੀਨਾ ਦੇਵੀ ਤੇ ਦੋ ਸਾਲਾ ਬੱਚੀ ਦੇ ਰੂਪ ’ਚ ਹੋਈ ਹੈ। ਜ਼ਖ਼ਮੀ ਹਿਲਾ ਦੀ ਗੰਭੀਰ ਹਾਲਤ ਕਾਰਨ ਉਸ ਨੂੰ ਪੀਜੀਾਈ ਰੈਫਰ ਕਰ ਦਿੱਤਾ ਗਿਆ ਹੈ। ਹਾਦਸੇ ਦੇ ਸ਼ਿਕਾਰ ਸਾਰੇ ਲੋਕ ਲੁਧਿਆਣਾ ਦੇ ਰਹਿਣ ਵਾਲੇ ਹਨ ਤੇ ਪ੍ਰਯਾਗਰਾਜ ’ਚ ਮਹਾਂਕੁੰਭ ’ਚ ਇਸ਼ਨਾਨ ਕਰ ਕੇ ਪਰਤ ਰਹੇ ਸਨ। ਪੁਲਿਸ ਮਾਮਲੇ ਦੀ ਜਾਂਚ ’ਚ ਜੁਟ ਗਈ ਹੈ। ਪੁਲਿਸ ਮੁਤਾਬਕ ਸੀਸੀਟੀਵੀ ਫੁਟੇਜ ’ਚ ਦਿਖਾਈ ਦੇ ਰਿਹਾ ਹੈ ਕਿ ਹਾਦਸਾਗ੍ਰਸਤ ਕਾਰ ਸਰਹਿੰਦ ਵਾਲੇ ਪਾਸਿਓੰ ਆ ਰਹੀ ਸੀ। ਸਥਾਨਕ ਗੋਲਡਨ ਹਾਈਟਸ ਹੋਟਲ ਦੇ ਸਾਹਮਣੇ ਜੀਟੀ ਰੋਡ ’ਤੇ 90 ਦੀ ਰਫ਼ਤਾਰ ਨਾਲ ਚੱਲ ਰਹੀ ਕਾਰ ਡਿਵਾਈਡਰ ਨਾਲ ਟਕਰਾਅ ਗਈ। ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਕਾਰ ਉਸ ’ਤੇ ਚੜ੍ਹ ਗਈ ਤੇ ਉਸ ਦਾ ਇੰਜਣ ਕਾਰ ਅੰਦਰ ਤੱਕ ਧਸ ਗਿਆ। ਹਾਦਸੇ ਤੋਂ ਬਾਅਦ ਸਥਾਨਕ ਲੋਕਾਂ ਨੇ ਸਾਰੇ ਜ਼ਖ਼ਮੀਆਂ ਨੂੰ ਸਥਾਨਕ ਸਬ ਡਵੀਜ਼ਨਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਇਕ ਮਾਸੂਮ ਸਮੇਤ ਚਾਰ ਜਣਿਆਂ ਮ੍ਰਿਤ ਐਲਾਨ ਦਿੱਤਾ ਜਦਕਿ ਗੰਭੀਰ ਜ਼ਖ਼ਮੀ ਮਹਿਲਾ ਨੂੰ ਪੀਜੀਆਈ ਰੈਫਰ ਕਰ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਤੇ ਸੜਕ ਸੁਰੱਖਿਆ ਫੋਰਸ ਮੌਕੇ ’ਤੇ ਪੁੱਜੀ। ਪੁਲਿਸ ਨੇ ਲਾਸ਼ਾਂ ਸਿਵਲ ਹਸਪਤਾਲ ’ਚ ਰਖਵਾ ਦਿੱਤੀਆਂ ਹਨ। ਓਧਰ ਪ੍ਰਤੱਖ ਦਰਸ਼ੀਆਂ ਮੁਤਾਬਕ ਹਾਦਸੇ ਦਾ ਕਾਰਨ ਕਾਰ ਦੇ ਚਾਲਕ ਨੂੰ ਝਪਕੀ ਆਉਣਾ ਵੀ ਹੋ ਸਕਦਾ ਹੈ ਕਿਉਂਕਿ ਉਹ ਲੰਬੀ ਦੂਰੀ ਤੈਅ ਕਰ ਕੇ ਪਤਰ ਰਹੇ ਸਨ। ਹਾਦਸੇ ਤੋਂ ਬਾਅਦ ਕੁਝ ਲੋਕਾਂ ਨੇ ਹਾਦਸਾਗ੍ਰਸਤ ਕਾਰ ਤੋਂ ਬੈਟਰੀ ਸਮੇਤ ਹੋਰ ਸਾਮਾਨ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇਇਕ ਵਿਅਕਤੀ ਨੂੰ ਕਾਬੂ ਕਰ ਲਿਆ।



