
ਫਿਰੋਜ਼ਪੁਰ, 6 ਫਰਵਰੀ (ਬਾਲ ਕਿਸ਼ਨ): ਮਮਦੋਟ ਦੇ ਅਧੀਨ ਆਉਂਦੇ ਪਿੰਡ ਖੁੰਦਰ ਹਿਠਾੜ ਵਿਖੇ ਮਾਂ ਪੁੱਤਰ ਦੀ ਕੁੱਟਮਾਰ ਕਰਨ ਦੇ ਦੋਸ਼ ਵਿਚ ਥਾਣਾ ਮਮਦੋਟ ਪੁਲਿਸ ਨੇ 7 ਲੋਕਾਂ ਖਿਲਾਫ 115 (2), 118 (1), 191 (3), 190 ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਮੇਜਰ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਉਰਫ ਸ਼ਿੰਦਰ ਸਿੰਘ ਵਾਸੀ ਖੁੰਦਰ ਹਿਠਾੜ ਨੇ ਦੱਸਿਆ ਕਿ ਦੋਸ਼ੀਅਨ ਟਿੰਕੂ ਸਿੰਘ ਪੁੱਤਰ ਤਾਰਾ ਸਿੰਘ, ਰਾਮ ਸਿੰਘ ਪੁੱਤਰ ਚਿਮਨ ਸਿੰਘ, ਤਾਰਾ ਸਿੰਘ ਪੁੱਤਰ ਚਿਮਨ ਸਿੰਘ, ਅਮਰੀਕ ਸਿੰਘ ਪੁੱਤਰ ਰਾਮ ਸਿੰਘ, ਜਨਕੋ ਰਾਣੀ ਪਤਨੀ ਰਾਮ ਸਿੰਘ, ਜਗਦੀਸ਼ ਸਿੰਘ ਪੁੱਤਰ ਸ਼ਿੰਦਾ ਸਿੰਘ ਅਤੇ ਪਰਮਜੀਤ ਸਿੰਘ ਪੁੱਤਰ ਅਸ਼ੋਕ ਕੁਮਾਰ ਵਾਸੀਅਨ ਖੁੰਦਰ ਹਿਠਾੜ ਨੇ ਹਮਮਸ਼ਵਰਾ ਹੋ ਕੇ ਉਸ ਦੇ ਘਰ ਜਾ ਕੇ ਉਸ ਦੀ ਤੇ ਉਸ ਦੀ ਮਾਤਾ ਪਾਰੋ ਬੀਬੀ ਦੀ ਕੁੱਟਮਾਰ ਕੀਤੀ ਤੇ ਸੱਟਾਂ ਮਾਰੀਆਂ। ਮੇਜਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਇਲਾਜ ਸਿਵਲ ਹਸਪਤਾਲ ਮਮਦੋਟ ਵਿਖੇ ਚੱਲ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸੁਖਚੈਨ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।



