Punjab

ਮਾਨਸਾ ’ਚ ਗਰਜੇ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ

ਮਾਨਸਾ, 29 ਦਸੰਬਰ : ਪੰਜਾਬ ਵਿੱਚ ਦਿਨ-ਬੇ-ਦਿਨ ਵਿਗੜਦੀ ਰਹੀ ਅਮਨ-ਕਾਨੂੰਨ ਦੀ ਸਥਿਤੀ ਅਤੇ ਵਧ ਰਹੀਆਂ ਅਪਰਾਧਿਕ ਵਾਰਦਾਤਾਂ ਦੇ ਵਿਰੋਧ ਵਿੱਚ ਅੱਜ ਜ਼ਿਲ੍ਹਾ ਯੂਥ ਕਾਂਗਰਸ ਮਾਨਸਾ ਵੱਲੋਂ ਐਸ.ਐਸ.ਪੀ. ਦਫ਼ਤਰ ਅੱਗੇ ਜ਼ੋਰਦਾਰ ਧਰਨਾ ਦਿੱਤਾ ਗਿਆ। ਇਹ ਪ੍ਰਦਰਸ਼ਨ ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਉਦੈ ਬਾਨੂ ਚਿੱਬ ਅਤੇ ਪੰਜਾਬ ਪ੍ਰਧਾਨ ਮੋਹਿਤ ਮਹਿੰਦਰਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਧਾਨ ਸੰਯੋਗਪ੍ਰੀਤ ਸਿੰਘ ਡੈਵੀ ਦੀ ਅਗਵਾਈ ਵਿੱਚ ਕੀਤਾ ਗਿਆ।

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਿਸ਼ੇਸ਼ ਤੌਰ ‘ਤੇ ਪਹੁੰਚੇ

ਇਸ ਧਰਨੇ ਦੀ ਖਾਸ ਗੱਲ ਇਹ ਰਹੀ ਕਿ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਇਸ ਵਿੱਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਉਨ੍ਹਾਂ ਯੂਥ ਕਾਂਗਰਸ ਦੇ ਇਸ ਕਦਮ ਦਾ ਸਮਰਥਨ ਕਰਦਿਆਂ ਸੂਬਾ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧੇ।

ਸਰਕਾਰ ‘ਤੇ ਵਰ੍ਹੇ ਕਾਂਗਰਸੀ ਆਗੂ

ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂਜ਼ਿਲ੍ਹਾ ਪ੍ਰਧਾਨ ਸੰਯੋਗਪ੍ਰੀਤ ਸਿੰਘ ਡੈਵੀ ਅਤੇ ਬਲਕੌਰ ਸਿੰਘ ਸਿੱਧੂ ਨੇ ਕਿਹਾ ਸੂਬੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਸ਼ਰੇਆਮ ਲੁੱਟਾਂ-ਖੋਹਾਂ, ਚੋਰੀਆਂ ਅਤੇ ਕਤਲ ਦੀਆਂ ਵਾਰਦਾਤਾਂ ਹੋ ਰਹੀਆਂ ਹਨ। ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਸੂਬੇ ਚ ਜਦੋਂ ਦੀ ਆਪ ਸਰਕਾਰ ਬਣੀ ਹੈ ਲਾਅ ਐਂਡ ਆਰਡਰ ਖਤਮ ਹੋ ਗਿਆ ਹੈ। ਸੂਬਾ ਵਾਸੀ ਆਪਣੇ-ਆਪ ਨੂੰ ਅਸੁਰੱਖਿਅਤ ਸਮਝ ਰਹੇ ਹਨ। ਸਰਕਾਰ ਤੋਂ ਹਰ ਵਰਗ ਦੁੱਖੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਮਾਨ ਸਰਕਾਰ ਸੂਬੇ ਦਾ ਪੈਸਾ ਦਿੱਲੀ ਵਾਲਿਆਂ ਨੂੰ ਲੁੱਟਾ ਰਹੇ ਹਨ। ਸੂਬੇ ਦੀ ਜਨਤਾ ਨਾਲ ਕੀਤਾ ਕੋਈ ਵਾਆਦਾ ਪੂਰਾ ਨਹੀਂ ਕੀਤਾ ਸਗੋਂ ਮੁੱਖ ਮੰਤਰੀ ਭਗਵੰਤ ਮਾਨ ਸਿਰਫ ਗੱਲਾਂ ਦਾ ਕੜਾਹ ਬਣਾਉਣ ‘ਚ ਹੀ ਲੱਗੇ ਰਹਿੰਦੇ ਹਨ।ਸੂਬੇ ਦੇ ਲੋਕ ਹੁਣ ਸਭ ਸਮਝ ਚੁੱਕੇ ਹਨ ਹੁਣ ਉਹ ਆਪ ਦੇ ਝੂਠੇ ਵਾਅਦਿਆਂ ਚ ਨਹੀਂ ਆਉਣਗੇ।

SSP ਨੂੰ ਦਿੱਤਾ ਮੰਗ ਪੱਤਰ

ਪ੍ਰਦਰਸ਼ਨ ਦੇ ਅਖੀਰ ਵਿੱਚ ਯੂਥ ਕਾਂਗਰਸ ਵੱਲੋਂ ਐਸ.ਐਸ.ਪੀ. ਮਾਨਸਾ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ, ਜਿਸ ਵਿੱਚ ਜ਼ਿਲ੍ਹੇ ਅੰਦਰ ਸੁਰੱਖਿਆ ਪ੍ਰਬੰਧ ਸਖ਼ਤ ਕਰਨ ਅਤੇ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ।

ਮੌਕੇ ‘ਤੇ ਹਾਜ਼ਰ ਪ੍ਰਮੁੱਖ ਆਗੂ

ਇਸ ਮੌਕੇ ਚਮਕੌਰ ਸਿੰਘ ਮੂਸਾ, ਹਲਕਾ ਪ੍ਰਧਾਨ ਯੂਥ ਕਾਂਗਰਸ ਸਰਦੂਲਗੜ ਲਛਮਣ ਸਿੰਘ ਦਸੌਂਦੀਆ, ਇਕਬਾਲ ਸਿੰਘ ਹਲਕਾ ਪ੍ਰਧਾਨ ਮਾਨਸਾ,ਹਲਕਾ ਪ੍ਰਧਾਨ ਬੁੱਢਲਾਡਾ ਕੁਲਵਿੰਦਰ ਸਿੰਘ ਦਿਆਲਪੁਰਾ, ਸਾਬਕਾ ਚੇਅਰਮੈਨ ਲੇਬਰਫੈਡ ਬੀਰਇੰਦਰ ਸਿੰਘ ਧਾਲੀਵਾਲ, ਸੀਨੀਅਰ ਕਾਂਗਰਸੀ ਆਗੂ ਸੰਤਾਂ ਸਿੰਘ ਬਰਨਾਲਾ, ਯੂਥ ਆਗੂ ਰਾਵਲ ਸਿੰਘ ਕੋਟੜਾ, ਬਲਜੀਤ ਸਿੰਘ ਮਾਖਾ, ਪ੍ਰਦੀਪ ਸਿੰਘ ਮਾਖਾ ,ਜਸਵਿੰਦਰ ਸਿੰਘ ਕੌਰਵਾਲਾ, ਜਗਦੀਪ ਸਿੰਘ ਜਵਾਹਰਕੇ, ਗੁਰਵਿੰਦਰ ਸਿੰਘ ਭਲਾਈਕੇ, ਆਦਿ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button