Punjab

ਮਾਨਸਾ ਨਸ਼ਾ ਤਸਕਰੀ ਦੇ ਦੋਸ਼ ਹੇਠ ਚਾਰ ਔਰਤਾਂ ਸਮੇਤ 12 ਜਣੇ ਗ੍ਰਿਫ਼ਤਾਰ

ਬਠਿੰਡਾ, 7 ਜੂਨ : ਜ਼ਿਲ੍ਹਾ ਪੁਲਿਸ ਨੇ ਨਸ਼ਾ ਤਸਕਰੀ ਦੇ ਦੋਸ਼ ਹੇਠ 4 ਔਰਤਾਂ ਸਮੇਤ 12 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋ ਹੈਰੋਇਨ, ਨਸ਼ੀਲੀਆਂ ਗੋਲੀਆਂ, ਸ਼ਰਾਬ ਅਤੇ ਲਾਹਣ ਬਰਾਮਦ ਕੀਤੀ ਹੈ। ਥਾਣਾ ਕੋਤਵਾਲੀ ਪੁਲਿਸ ਨੇ ਸਥਾਨਕ ਨਹਿਰ ਨੇੜਿਓਂ ਮੁਲਜ਼ਮ ਔਰਤ ਬਿੰਦਰ ਕੌਰ ਵਾਸੀ ਪਿੰਡ ਘੁੱਦਾ ਜ਼ਿਲ੍ਹਾ ਬਠਿੰਡਾ ਨੂੰ 6 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਕੈਨਾਲ ਕਾਲੋਨੀ ਪੁਲਿਸ ਨੇ ਡੀਡੀ ਮਿੱਤਲ ਟਾਵਰ ਦੇ ਪਿਛਲੇ ਪਾਸੇ ਤੋਂ ਮੁਲਜ਼ਮ ਔਰਤ ਪਰਮਜੀਤ ਕੌਰ, ਸੰਤੋ ਰਾਣੀ ਵਾਸੀ ਸੁਰਖਪੀਰ ਰੋਡ ਅਤੇ ਵਿਸ਼ਾਲ ਕੁਮਾਰ ਵਾਸੀ ਜਨਤਾ ਨਗਰ ਬਠਿੰਡਾ ਨੂੰ 8 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਕੈਨਾਲ ਕਲੋਨੀ ਪੁਲਿਸ ਨੇ ਮਾਨਸਾ ਰੋਡ ਤੇ ਸਥਿਤ ਡੀ ਮਾਰਟ ਨੇੜੇ ਤੋਂ ਮੁਲਜ਼ਮ ਹਰਪਿੰਦਰਜੀਤ ਸਿੰਘ ਵਾਸੀ ਪਿੰਡ ਲੰਗਿਆਣਾ ਪੁਰਾਣਾ ਜ਼ਿਲ੍ਹਾ ਮੋਗਾ ਨੂੰ 110 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰਾਂ ਥਾਣਾ ਰਾਮਾਂ ਦੀ ਪੁਲਿਸ ਨੇ ਮੁਲਜ਼ਮ ਗੁਰਮੀਤ ਸਿੰਘ ਵਾਸੀ ਪਿੰਡ ਬਾਘਾ ਨੂੰ ਪਿੰਡ ਕਮਾਲੂ ਬੰਗੀਆ ਤੋਂ 7.81 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਕੈਂਟ ਪੁਲਿਸ ਨੇ ਕੇਂਦਰੀ ਜੇਲ੍ਹ ਵਿਚ ਹਵਾਲਾਤੀ ਕਰਨ ਕੁਮਾਰ ਵਾਸੀ ਬਠਿੰਡਾ ਤੋਂ 23 ਗ੍ਰਾਮ ਜ਼ਰਦਾ, 8 ਗ੍ਰਾਮ ਸੁਲਫਾ ਅਤੇ 35 ਕੈਪਸੂਲ ਬਰਾਮਦ ਹੋਣ ਤੇ ਮਾਮਲਾ ਦਰਜ ਕੀਤਾ ਹੈ। ਇਸ ਦੇ ਨਾਲ ਹੀ ਥਾਣਾ ਦਿਆਲਪੁਰਾ ਦੀ ਪੁਲਿਸ ਨੇ ਮੁਲਜ਼ਮ ਔਰਤ ਮਮਤਾ ਰਾਣੀ ਵਾਸੀ ਭਗਤਾ ਭਾਈਕਾ ਨੂੰ ਪਿੰਡ ਭਗਤਾ ਭਾਈਕਾ ਤੋਂ ਸਾਢੇ 5 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਦਿਆਲਪੁਰਾ ਪੁਲਿਸ ਨੇ ਪਿੰਡ ਭਗਤਾ ਭਾਈਕਾ ਵਿਚ ਛਾਪੇਮਾਰੀ ਕਰਦਿਆਂ ਮੁਲਜ਼ਮ ਰਵੀ ਸਿੰਘ ਨੂੰ 40 ਲੀਟਰ ਲਾਹਣ, 15 ਲੀਟਰ ਦੇਸੀ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ। ਇਸੇ ਤਰ੍ਹਾਂ ਥਾਣਾ ਫੂਲ ਪੁਲਿਸ ਨੇ ਪਿੰਡ ਭਾਈਰੂਪਾ ਵਿਚ ਛਾਪੇਮਾਰੀ ਕਰਦਿਆਂ ਮੁਲਜ਼ਮ ਗੁਰਜੰਟ ਸਿੰਘ ਨੂੰ 25 ਲੀਟਰ ਲਾਹਣ ਸਮੇਤ ਗ੍ਰਿਫ਼ਤਾਰ ਕੀਤਾ। ਇਸੇ ਤਰ੍ਹਾਂ ਥਾਣਾ ਨਥਾਣਾ ਪੁਲਿਸ ਨੇ ਪਿੰਡ ਨਥਾਣਾ ਤੋਂ ਮੁਲਜ਼ਮ ਲਖਵਿੰਦਰ ਸਿੰਘ ਨੂੰ 5 ਲੀਟਰ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ। ਥਾਣਾ ਤਲਵੰਡੀ ਸਾਬੋ ਪੁਲਿਸ ਨੇ ਮੁਲਜ਼ਮ ਡਿੰਪਲ ਕੁਮਾਰ ਅਤੇ ਪਰਵਿੰਦਰ ਸਿੰਘ ਵਾਸੀਆਨ ਤਲਵੰਡੀ ਸਾਬੋ ਨੂੰ ਪਿੰਡ ਸੀਗੋਂ ਤੋਂ 30 ਕੈਪਸੂਲ ਸਿਗਨੇਚਰ ਸਮੇਤ ਗ੍ਰਿਫ਼ਤਾਰ ਕੀਤਾ।

Related Articles

Leave a Reply

Your email address will not be published. Required fields are marked *

Back to top button