
ਹੁਸ਼ਿਆਰਪੁਰ, 6 ਅਗਸਤ : ਚੰਗਾ ਭਵਿੱਖ ਅਤੇ ਘਰ ਦੀ ਗਰੀਬੀ ਦੂਰ ਕਰਨ ਲਈ ਅਕਸਰ ਹੀ ਪੰਜਾਬ ਤੋਂ ਨੌਜਵਾਨ ਵਿਦੇਸ਼ ਦਾ ਰੁਖ਼ ਕਰਦੇ ਹਨ ਪਰ ਉੱਤੇ ਜਾ ਕੇ ਕੋਈ ਅਣਹੋਣੀ ਵਰਤ ਜਾਂਦੀ ਹੈ। ਉਸਦੇ ਪਿੱਛੇ ਪਰਿਵਾਰ ਦਾ ਹਾਲਾਤ ਬੜੇ ਖਰਾਬ ਹੁੰਦੇ ਹਨ। ਅਜਿਹਾ ਹੀ ਇਕ ਮਾਮਲਾ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਸਲੇਮਪੁਰ ਤੋਂ ਸਾਹਮਣੇ ਆਇਆ ਜਿੱਥੇ 30 ਸਾਲਾ ਨੌਜਵਾਨ ਸੰਦੀਪ ਸੈਣੀ ਸੀ ਘਰ ਦੀ ਗਰੀਬੀ ਦੂਰ ਕਰਨ ਲਈ ਕੁਝ ਸਾਲ ਪਹਿਲਾਂ ਇਟਲੀ ਗਿਆ ਸੀ। ਬੀਤੀ ਤਿੰਨ ਤਰੀਕ ਨੂੰ ਸੰਦੀਪ ਦੀ ਮੌਤ ਦੀ ਖਬਰ ਆਈ ਤਾਂ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ। ਸੰਦੀਪ ਦੇ ਪਿਤਾ ਨੇ ਦੱਸਿਆ ਕਿ ਸੰਦੀਪ ਇਟਲੀ ਆਪਣੀ ਭੈਣ ਦੇ ਕੋਲ ਗਿਆ ਸੀ। ਬੜਾ ਵਧੀਆ ਕੰਮ ਕਾਰ ਕਰਦਾ ਸੀ। 28 ਜੁਲਾਈ ਨੂੰ ਸੰਦੀਪ ਨੇ ਆਪਣੀ ਭੈਣ ਦੇ ਘਰ ਜਾਣਾ ਸੀ। ਉਹ ਕੰਮ ਤੋਂ ਜਦੋਂ ਨਿਕਲਿਆ ਤਾਂ ਘਰ ਨਹੀਂ ਪਹੁੰਚਿਆ ਜਿਸ ਤੋਂ ਬਾਅਦ ਉਸ ਦੀ ਭੈਣ ਅਤੇ ਉਸਦੇ ਜੀਜੇ ਨੇ ਇਸ ਸਬੰਧੀ ਰਿਪੋਰਟ ਥਾਣੇ ਦਰਜ ਕਰਾਈ। ਇਟਲੀ ਦੀ ਪੁਲਿਸ ਵੱਲੋਂ ਉਸ ਦੀ ਬਹੁਤ ਭਾਲ ਕੀਤੀ ਗਈ ਪਰ ਤਿੰਨ ਅਗਸਤ ਨੂੰ ਮੰਦਭਾਗੀ ਖਬਰ ਆਈ ਕਿ ਇੱਕ ਡੈਡਬਾਡੀ ਇਟਲੀ ਦੇ ਜੰਗਲਾਂ ‘ਚ ਪਈ ਹੈ ਤਾਂ ਉਸਦੀ ਭੈਣ ਨੇ ਜਾ ਕੇ ਉਸ ਦੀ ਸ਼ਨਾਖਤ ਕੀਤੀ ਤਾਂ ਉਹ ਡੈਡਬਾਡੀ ਸੰਦੀਪ ਦੀ ਹੀ ਸੀ। ਤਾਏ ਨੇ ਦੱਸਿਆ ਕਿ ਸੰਦੀਪ ਦਾ ਕਦੀ ਵੀ ਕਿਸੇ ਨਾਲ ਕੋਈ ਝਗੜਾ ਨਹੀਂ ਹੋਇਆ। ਮ੍ਰਿਤਕ ਪਿੱਛੇ ਆਪਣੇ ਬੁੱਢੇ ਮਾਂ ਪਿਓ ਨੂੰ ਛੱਡ ਗਿਆ ਹੈ। ਹੁਣ ਮ੍ਰਿਤਕ ਦਾ ਪਰਿਵਾਰ ਤੇ ਪੂਰਾ ਪਿੰਡ ਪੰਜਾਬ ਅਤੇ ਕੇਂਦਰ ਸਰਕਾਰ ਅੱਗੇ ਸੰਦੀਪ ਦੀ ਡੈਡਬਾਡੀ ਪੰਜਾਬ ਲਿਆਉਣ ਦੀ ਮੰਗ ਕਰ ਰਿਹਾ ਹੈ ਤਾਂ ਜੋ ਉਸਦੇ ਬੁੱਢੇ ਮਾਂ ਬਾਪ ਉਸਦਾ ਆਖਰੀ ਵਾਰ ਚਿਹਰਾ ਦੇਖ ਸਕਣ।



